Sanjhi Khabar
Chandigarh

ਅਕਾਲੀ ਦਲ ਨੂੰ ਲੱਗ ਰਿਹੈ ਡਰ, ਕਿਤੇ ਲੋਕ ਇਹਨਾਂ ਤੋਂ ਪੈਸੇ ਲੈ ਕੇ ਵੋਟ ਆਪ ਨੂੰ ਨਾ ਪਾ ਦੇਣ : ਰਾਘਵ ਚੱਢਾ

ਚੰਡੀਗੜ, 11 ਜਨਵਰੀ (ਸੰਦੀਪ ਸਿੰਘ) :

ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪਿਛਲੇ 50 ਸਾਲਾਂ ਵਿੱਚ ਪੰਜਾਬ ਨੂੰ ਮਿਲ ਕੇ ਲੁੱਟਿਆ ਅਤੇ ਆਪਣੇ ਫਾਇਦੇ ਲਈ ਵੇਚ ਦਿੱਤਾ ਹੈ। ਇਨਾਂ ਪਾਰਟੀਆਂ ਦੇ ਆਗੂਆਂ ਨੇ ਜਨਤਾ ਦੇ ਪੈਸੇ ਨਾਲ ਆਪਣੇ ਖ਼ੁਦ ਦੇ 5-ਸਿਤਾਰਾ-7-ਸਿਤਾਰਾ ਹੋਟਲ ਖੋਲੇ, ਫਾਰਮ ਹਾਊਸ ਅਤੇ ਵੱਡੀਆਂ ਵੱਡੀਆਂ ਕੋਠੀਆਂ ਬਣਾਈਆਂ ਅਤੇ ਮਹਿੰਗੀਆਂ ਗੱਡੀਆਂ ਖਰੀਦੀਆਂ। ਉਨਾਂ ਕਿਹਾ ਕਿ ਇਨਾਂ ਆਗੂਆਂ ਦੇ ਫਾਰਮ ਹਾਊਸਾਂ ਅਤੇ ਕੋਠੀਆਂ ਵਿੱਚ ਲੱਗੀ ਇੱਕ-ਇੱਕ ਇੱਟ ਦਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ। ਪੰਜਾਬ ਵਿੱਚ ਵੰਡੇ ਜਾ ਰਹੇ ਇੱਕ ਪਰਚੇ, ਜਿਸ ਵਿੱਚ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ‘ਆਪ‘ ਚੋਣਾਂ ‘ਚ ਵੋਟਾਂ ਖਰੀਦਣ ਲਈ ਸਰਾਬ ਅਤੇ ਪੈਸੇ ਨਹੀਂ ਵੰਡਦੀ, ਕੋਈ ਗਿਫ਼ਟ ਅਤੇ ਲਾਲਚ ਨਹੀਂ ਦਿੰਦੀ, ਕਿਉਂਕਿ ਆਮ ਆਦਮੀ ਪਾਰਟੀ ਪੈਸੇ ਦੇ ਕੇ ਵੋਟਾਂ ਖਰੀਦਣ ਦੀ ਕੋਸਿਸ ਨਹੀਂ ਕਰਦੀ। ਪਰਚੇ ‘ਚ ਲਿਖਿਆ ਹੋਇਆ ਹੈ ਕਿ ਚੋਣਾਂ ‘ਚ ਲੋਕਾਂ ਨੂੰ ਲੁਭਾਉਣ ਲਈ ਦੂਜੀਆਂ ਪਾਰਟੀਆਂ ਹਰ ਵਾਰ ਦੀ ਤਰਾਂ ਇਸ ਵਾਰ ਵੀ ਪੈਸੇ ਅਤੇ ਸਰਾਬ ਵੰਡਣਗੀਆਂ। ਉਹ ਪੈਸਾ ਅਤੇ ਸਰਾਬ ਜਨਤਾ ਦੀ ਲੁੱਟ ਦਾ ਪੈਸਾ ਹੈ, ਇਸ ਲਈ ਉਸ ਤੋਂ ਲੈ ਲੈਣਾ, ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਪਾਉਣੀ। ਉਨਾਂ ਇਸ ਪਰਚੇ ਵਿੱਚ ਆਮ ਆਦਮੀ ਪਾਰਟੀ ਦੀ ਭੂਮਿਕਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਵਿੱਚ ਸਾਡਾ ਕੋਈ ਹੱਥ ਨਹੀਂ ਹੈ। ਅਸੀਂ ਇਹ ਪਰਚਾ ਨਹੀਂ ਛਪਵਾਇਆ। ਇਹ ਪਰਚਾ ਪੰਜਾਬ ਦੇ ਲੋਕਾਂ ਨੇ ਛਪਵਾਇਆ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਇਸਨੂੰ ਗਲੀ-ਗਲੀ ਵਿੱਚ ਵੰਡ ਰਹੇ ਹਨ। ਉਨਾਂ ਸਵਾਲ ਕੀਤਾ ਕਿ ਆਖਿਰ ਅਕਾਲੀ ਦਲ ਇਸ ਪਰਚੇ ਤੋਂ ਇੰਨਾ ਪ੍ਰੇਸ਼ਾਨ ਕਿਉਂ ਹੈ? ਉਨਾਂ ਕਿਹਾ ਕਿ ਇਹ ਪਰਚਾ ਪੰਜਾਬ ਦੇ ਲੋਕਾਂ ਦੀ ਆਵਾਜ ਹੈ। ਪੰਜਾਬ ਦੇ ਲੋਕ ਸਵੈਮਾਣ ਵਾਲੇ ਹੁੰਦੇ ਹਨ। ਉਹ ਵਿਕਣ ਵਾਲੇ ਨਹੀਂ ਹੁੰਦੇ। ਚਾਹੇ ਉਹ ਪੈਸੇ ਕਿਸੇ ਤੋਂ ਵੀ ਲੈ ਲੈਣ ਪਰ ਆਪਣੇ ਬੱਚਿਆਂ ਲਈ ਚੰਗਾ ਭਵਿੱਖ, ਚੰਗੇ ਹਸਪਤਾਲ ਅਤੇ ਚੰਗੇ ਸਕੂਲ ਬਣਾਉਣ ਵਾਲੀ ਪਾਰਟੀ ਨੂੰ ਹੀ ਆਪਣਾ ਵੋਟ ਦੇਣਗੇ। ਪਰ ਅਕਾਲੀ ਦਲ ਇਸ ਪਰਚੇ ਤੋਂ ਸਭ ਤੋਂ ਵੱਧ ਪ੍ਰੇਸਾਨ ਹੈ। ਇਸ ਪਰਚੇ ਦੇ ਵੰਡਣ ਤੋਂ ਬਾਅਦ ਹੀ ਅਕਾਲੀ ਦਲ ਬੇਚੈਨੀ ਵਿੱਚ ਹੈ। ਉਨਾਂ ਕਿਹਾ ਕਿ ਅਕਾਲੀ ਦਲ ਨੂੰ ਇਸ ਪਰਚੇ ‘ਤੇ ਸਭ ਤੋਂ ਵੱਧ ਇਤਰਾਜ ਕਿਉਂ ਹੈ, ਕੀਤੇ ਉਹ ਚੋਣਾਂ ‘ਚ ਪੈਸਾ ਅਤੇ ਸਰਾਬ ਤਾਂ ਵੰਡਣਾ ਨਹੀਂ ਚਾਹੁੰਦਾ। ਅਕਾਲੀ ਦਲ ਨੂੰ ਡਰ ਹੈ ਕਿ ਲੋਕ ਚੋਣਾਂ ਵਿੱਚ ਉਨਾਂ ਤੋਂ ਪੈਸੇ ਅਤੇ ਸਰਾਬ ਲੈ ਕੇ ਵੋਟ ਕੀਤੇ ਆਮ ਆਦਮੀ ਪਾਰਟੀ ਨੂੰ ਨਾ ਦੇ ਦੇਣ ਕਿਉਂਕਿ ਇਸ ਪਰਚੇ ਨਾਲ ਉਨਾਂ ਦੇ ਪੈਸੇ ਅਤੇ ਸਰਾਬ ਦਾ ਪ੍ਰਭਾਵ ਖਤਮ ਹੋ ਜਾਵੇਗਾ, ਇਸੇ ਲਈ ਅਕਾਲੀ ਦਲ ਇਸ ਪਰਚੇ ਦਾ ਚੋਣ ਕਮਿਸਨ ਤੋਂ ਲੈ ਕੇ ਹਰ ਥਾਂ ਵਿਰੋਧ ਕਰ ਰਿਹਾ ਹੈ। ਚੱਢਾ ਨੇ ਸਪੱਸਟ ਕੀਤਾ ਕਿ ਇਹ ਪਰਚਾ ਨਾ ਤਾਂ ਆਮ ਆਦਮੀ ਪਾਰਟੀ ਨੇ ਛਪਵਾਇਆ ਹੈ ਅਤੇ ਨਾ ਹੀ ਵੰਡਿਆ ਹੈ।ਉਨਾਂ ਕਿਹਾ ਕਿ ਚੋਣਾਂ ਵਿੱਚ ਪੈਸੇ ਲੈਕੇ ਵੋਟ ਨਾ ਦੇਣਾ ਚੰਗੀ ਗੱਲ ਹੈ। ਇਸ ਨਾਲ ਦੋਹਰਾ ਫਾਇਦਾ ਹੁੰਦਾ ਹੈ। ਪਹਿਲਾਂ ਜਨਤਾ ਦਾ ਲੁੱਟਿਆ ਪੈਸਾ ਲੋਕਾਂ ਤੱਕ ਪਹੁੰਚਦਾ ਹੈ ਅਤੇ ਫਿਰ ਚੰਗੀ ਅਤੇ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ਜਨਤਾ ਨੂੰ ਉਸਦੇ ਚੰਗੇ ਕੰਮਾਂ ਦੇ ਫਾਇਦੇ ਮਿਲਦੇ ਹਨ।

Related posts

ਮੰਤਰੀ ਮੰਡਲ ਨੇ ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦਿੱਤੀ

Sanjhi Khabar

ਅੰਤਰਰਾਸ਼ਟਰੀ ਯਾਤਰੀਆਂ ਨੂੰ ਟੀਕਾਕਰਣ ਨਿਯਮਾਂ ਵਿੱਚ ਦਿੱਤੀ ਢਿੱਲ

Sanjhi Khabar

ਨੈਸ਼ਨਲ ਗਰੀਨ ਕਰੋਪਸ ਪ੍ਰੋਗਰਾਮ ਚਲਾਉਣ ਲਈ 2200 ਸਰਕਾਰੀ ਸਕੂਲਾਂ ਦੀ ਚੋਣ

Sanjhi Khabar

Leave a Comment