PS Mitha
ਚੰਡੀਗੜ੍ਹ- ਅੱਜ 26 ਸਤੰਬਰ ਨੂੰ ਪ੍ਰੈਸ ਨੂੰ ਜਾਣਕਾਰੀ ਸਾਂਝੀ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਨ ਸਿੰਘ ਪੰਧੇਰ ਨੇ ਦਸਿਆ ਕਿ 28 ਸਤੰਬਰ ਦੇ ਰੇਲ ਰੋਕੋ ਮੋਰਚੇ ਦੀਆਂ ਪਿੰਡ ਪੱਧਰੀ ਤਿਆਰੀਆਂ ਵਿੱਚ ਲੋਕਾਂ ਦੇ ਆਪ-ਮੁਹਾਰੇ ਇੱਕਠ ਨੇ ਪੰਜਾਬ ਤੇ ਕੇਂਦਰ ਸਰਕਾਰ ਦੇ ਲੋਕਾਂ ਦੀਆਂ ਮੰਗਾਂ ਪ੍ਰਤੀ ਅਵੇਸਲੇਪਨ ਖ਼ਿਲਾਫ਼ ਗੁਸੇ ਦਾ ਪ੍ਰਗਟਾਵਾ ਕੀਤਾ ਹੈ।
16 ਜਥੇਬੰਦੀਆਂ ਵੱਲੋ ਕੇਂਦਰ ਸਬੰਧਿਤ ਮੰਗਾਂ, ਸਾਰੀਆਂ ਫਸਲਾਂ ਦੀ ਖਰੀਦ ਲਈ ਐਮ .ਐਸ. ਪੀ. ਗਰੰਟੀ ਕਨੂੰਨ ਅਤੇ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ, ਮਨਰੇਗਾ ਸਕੀਮ ਤਹਿਤ ਹਰ ਸਾਲ 200 ਦਿਨ ਰੁਜਗਾਰ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕਿਸਾਨਾਂ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਉੱਤਰ ਭਾਰਤ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਕੇਂਦਰ ਸਰਕਾਰ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕਰਨ ਅਤੇ ਦਿੱਲੀ ਮੋਰਚੇ ਦੌਰਾਨ ਪਾਏ ਪੁਲਿਸ ਕੇਸ ਰੱਦ ਕਰਨ, ਆਦਿ ਸ਼ਾਮਿਲ ਹਨ |
ਉਹਨਾਂ ਕਿਹਾ ਕਿ ਪਿੰਡਾਂ ਵਿੱਚ ਇਹਨਾਂ ਮੁੱਦਿਆਂ ਪ੍ਰਤੀ ਲੋਕਾਂ ਵਿੱਚ ਗੁੱਸੇ ਦੀ ਲਹਿਰ ਹੈ, ਅਤੇ ਕੇਂਦਰ ਸਰਕਾਰ ਵਿਦੇਸ਼ੀ ਮੁਦਿਆਂ ਤੇ ਪ੍ਰੋਪੋਗੰਡਾ ਕਰਦਿਆਂ ਲੋਕਾਂ ਦਾ ਧਿਆਨ ਭਟਕਾਉਣ ਦਾ ਯਤਨ ਕਰ ਰਹੀ ਹੈ, ਪੰਜਾਬ ਸਰਕਾਰ ਚੋਣ ਵਾਧਿਆਂ ਤੋਂ ਮੁਕਰ ਗਈ ਹੈ ਜਿਸ ਕਰਕੇ ਅੱਜ ਹਰੇਕ ਮੁਲਾਜਿਮ ਧਰਨਾਂ ਪ੍ਰਦਰਸ਼ਨ ਕਰ ਰਿਹਾ ਹੈ, ਪੰਜਾਬ ਅਤੇ ਉਤਰ ਭਾਰਤ ਦੇ ਲੋਕ 28 ਸਤੰਬਰ ਤੋਂ ਰੇਲਾਂ ਜਾਮ ਕਰਕੇ ਕੇਂਦਰ ਸਰਕਾਰ ਤੋਂ ਆਪਣੇ ਹੱਕ ਪੂਰੇ ਹੋਣ ਤੱਕ ਮੋਰਚਾ ਜਾਰੀ ਰੱਖਣਗੇ
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਗਰ ਇਸ ਲੋਕ ਲਹਿਰ ਨੂੰ ਦਬਾਓਣ ਦੇ ਯਤਨ ਬੰਦ ਕਰਨਾ ਚਾਹੀਦਾ ਹੈ ਨਹੀਂ ਤਾਂ ਲੋਕ ਮੋਦੀ ਸਰਕਾਰ ਦੇ ਨਾਲ ਨਾਲ ਭਗਵੰਤ ਸਰਕਾਰ ਨੂੰ ਵੀ ਸਬਕ ਸਿਖਾਉਣਗੇ ।