31.9 C
Los Angeles
July 27, 2024
Sanjhi Khabar
Chandigarh Crime News Haryana Krurkshestra

ਕੁਰੂਕਸ਼ੇਤਰ ‘ਚ ਬਦਮਾਸ਼ , ਨੌਜਵਾਨ ਦੇ ਦੋਵੇਂ ਹੱਥ ਵੱਢ ਕੇ ਲੈ ਗਏ ਨਾਲ

Rajeev Sharma

ਕੁਰੂਕਸ਼ੇਤਰ : ਹਰਿਆਣਾ ਵਿੱਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹਨ ਅਤੇ ਉਹ ਬੇਖੌਫ ਅਪਰਾਧਕ ਵਾਤਰਦਾਤਾਂ ਨੂੰ ਅੰਜਾਮ ਦੇ ਰਹੇ ਹਨ । ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਹਵੇਲੀ ਨਾਮ ਦੇ ਇੱਕ ਰੈਸਟੋਰੈਂਟ ਵਿੱਚ ਬੈਠੇ ਇੱਕ ਨੌਜਵਾਨ ‘ਤੇ 10-12 ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਇਨ੍ਹਾਂ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੇ ਦੋਵਾਂ ਹੱਥਾਂ ਨੂੰ ਵੱਢ ਦਿੱਤਾ। ਇੰਨਾ ਹੀ ਨਹੀਂ ਨੌਜਵਾਨ ਦੇ ਹੱਥ ਵੱਢਣ ਤੋਂ ਬਾਅਦ ਉਹ ਬਦਮਾਸ਼ ਉਸ ਦੇ ਦੋਵੇਂ ਹੱਥ ਆਪਣੇ ਨਾਲ ਲੈ ਕੇ ਉਥੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਢਾਬੇ ਦੇ ਵਿੱਚ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪੀੜਤ ਨੌਜਵਾਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਫਿਲਹਾਲ ਪੁਲਿਸ ਦੇ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਮੌਜੂਦ ਇੱਕ ਨੌਜਵਾਨ ਨੇ ਦੱਸਿਆ ਕਿ ਜੁਗਨੂੰ ਨਾਮ ਦਾ ਇਹ ਨੌਨਜਵਾਨ ਹਵੇਲੀ ਰੈਸਟੋਰੈਂਟ ਵਿੱਚ ਬੈਠਾ ਹੋਇਆ ਸੀ। ਇਸੇ ਦੌਰਾਨ 10-12 ਨੌਜਵਾਨ ਕਾਰ ‘ਚ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਨੇ ਇਸ ‘ਤੇ ਹਮਲਾ ਕਰ ਦਿੱਤਾ। ਸਾਰੇ ਨੌਜਵਾਨਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ। ਉਨ੍ਹਾਂ ਨੇ ਜੁਗਨੂੰ ਨਾਮ ਦੇ ਇਸ ਨੌਜਵਾਨਦੇ ਦੋਵੇਂ ਹੱਥ ਵੱਢ ਦਿੱਤੇ। ਇੰਨਾ ਹੀ ਨਹੀਂ ਬਦਮਾਸ਼ ਨੌਜਵਾਨ ਦੇ ਕੱਟੇ ਹੋਏ ਦੋਵੇਂ ਹੱਥ ਵੀ ਆਪਣੇ ਨਾਲ ਲੈ ਕੇ ਮੌਕੇ ਤੋਂ ਫਰਾਰ ਹੋ ਗਏ।

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਰਾਮਦੱਤ ਨੈਨ ਮੌਕੇ ‘ਤੇ ਪਹੁੰਚ ਗਏ ਜਿਨ੍ਹਾਂ ਨੇ ਦੱਸਿਆ ਕਿ ਇਹ ਘਟਨਾ ਕੁਰੂਕਸ਼ੇਤਰ ਦੇ ਹਵੇਲੀ ਰੈਸਟੋਰੈਂਟ ‘ਚ ਵਾਪਰੀ ਹੈ। ਜਦੋਂ ਉਹ ਮੌਕੇ ਉੱਤੇ ਪਹੁਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ 10-12 ਹਥਿਆਰਬੰਦ ਵਿਅਕਤੀਆਂ ਨੇ ਜੁਗਨੂੰ ਨਾਮ ਦੇ ਵਿਅਕਤੀ ‘ਤੇ ਹਮਲਾ ਕਰ ਕੇ ਉਸ ਦੇ ਦੋਵੇਂ ਹੱਥ ਵੱਢ ਦਿੱਤੇ ਅਤੇ ਆਪਣੇ ਨਾਮਿਲੀ ਜਾਣਕਾਰੀ ਦੇ ਮੁਤਾਬਕ ਜੁਗਨੂੰ ਦੀ ਅੰਕੁਸ਼ ਕਮਾਲਪੁਰ ਅਤੇ ਕੁਝ ਹੋਰ ਵਿਅਕਤੀਆਂ ਦੇ ਨਾਲ ਦੁਸ਼ਮਣੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੀੜਤ ਨੌਜਵਾਨ ਨੂੰ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉਸ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾਵੇਗਾ।ਲ ਲੈ ਗਏ ।

 

Related posts

ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਣਾਵਾਂਗੇ ‘ਵਰਲਡ ਆਇਕਨ ਸਿਟੀ’:ਕੇਜਰੀਵਾਲ

Sanjhi Khabar

ਸੰਗਰੂਰ ਪੁਲੀਸ ਤੇ 75 ਲੱਖ ਦੀ ਠੱਗੀ ਦੇ ਦੋਸ਼ ਹੇਠ ਕੈਬਿਨਟ ਮੰਤਰੀ ਦੇ ਪੀ ਏ ਨੂੰ ਨਾਮਜਦ ਕਰਨ ਦੇ ਬਾਵਜੂਦ ਗਿ੍ਰਫਤਾਰ ਨਾ ਕਰਨ ਦਾ ਇਲਜਾਮ, ਪੁਲੀਸ ਨੇ ਦੋਸ਼ ਨਕਾਰੇ

Sanjhi Khabar

ਨਸ਼ਾ ਤਸਕਰੀ ਮਾਮਲੇ ਵਿਚ ਵੱਡੀ ਕਾਰਵਾਈ, PPS ਰਾਜਜੀਤ ਸਿੰਘ ਨੌਕਰੀ ਤੋਂ ਬਰਖਾਸਤ

Sanjhi Khabar

Leave a Comment