18.2 C
Los Angeles
May 31, 2023
Sanjhi Khabar
Uncategorized

ਦਿਲਜੀਤ ਦੋਸਾਂਝ ਦੇ ਫੈਨਜ਼ ‘ਜੋੜੀ’ ਤੋਂ ਬਾਅਦ ਫ਼ਿਲਮ ‘ਚਮਕੀਲਾ’ ਦਾ ਵੀ ਮਾਣ ਸਕਣਗੇ ਆਨੰਦ, ਅਦਾਲਤ ਨੇ ਹਟਾਈ ਰੋਕ

Shelly Rajput
ਪੰਜਾਬੀ ਗਾਇਕ ‘ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫੈਨਜ਼ ਲਈ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਜੋੜੀ ਫਿਲਮ ਰਿਲੀਜ਼ ਹੋਣ ਤੋਂ ਬਾਅਦ ਹੁਣ ਚਮਕੀਲਾ ਫਿਲਮ ਵੀ ਸਿਨੇਮਾਘਰਾਂ ‘ਚ ਨਜ਼ਰ ਆਉਣ ਵਾਲੀ ਹੈ। ਦੱਸ ਦੇਈਏ ਕਿ ਲੁਧਿਆਣਾ ਅਦਾਲਤ ਨੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਤੇ ਲੱਗੀ ਰੋਕ ਹਟਾ ਦਿੱਤੀ ਹੈ।

ਸਿਵਲ ਜੱਜ ਸੀਨੀਅਰ ਡਿਵੀਜ਼ਨ ਸੁਮਿਤ ਮੱਕੜ ਨੇ ਸੁਣਵਾਈ ਕਰਦਿਆਂ ਪਟੀਸ਼ਨਰ ਦੀ ਸਟੇਅ ਦੀ ਅਰਜ਼ੀ ਰੱਦ ਕਰ ਦਿੱਤੀ। ਜਿਸ ਤੋਂ ਬਾਅਦ ਅਦਾਕਾਰ ਦਿਲਜੀਤ ਦੋਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਨਿਰਮਾਤਾ ਇਮਤਿਆਜ਼ ਅਲੀ ਨੂੰ ਵੱਡੀ ਰਾਹਤ ਮਿਲੀ ਹੈ। ਇਸਦੇ ਨਾਲ ਹੀ ਦਰਸ਼ਕ ਇਸ ਫਿਲਮ ਨੂੰ OTT ਪਲੇਟਫਾਰਮ ‘ਤੇ ਦੇਖ ਸਕਦੇ ਹਨ।
ਦੱਸ ਦੇਈਏ ਕਿ ਜਿਸ ਮਾਮਲੇ ਵਿੱਚ ਮਰਹੂਮ ਫਿਲਮਕਾਰ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਗੁਰਜੀਤ ਰੰਧਾਵਾ ਅਤੇ ਇਸ਼ਪਦੀਪ ਸਿੰਘ ਰੰਧਾਵਾ ਨੇ ਲੁਧਿਆਣਾ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਮਰਹੂਮ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਫਿਲਮ ਬਣਾਉਣ ਦੇ ਅਧਿਕਾਰ ਉਨ੍ਹਾਂ ਕੋਲ ਹਨ। ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੇ 12 ਅਕਤੂਬਰ 2012 ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦੋਵਾਂ ਸ਼ਿਕਾਇਤਕਰਤਾਵਾਂ ਦੇ ਪਿਤਾ ਨੂੰ ਦਿੱਤੇ ਸਨ। ਉਸ ਨੂੰ 5 ਲੱਖ ਰੁਪਏ ਵੀ ਮਿਲੇ ਹਨ।

ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਨਵੀਂ ਫਿਲਮ ‘ਚਮਕੀਲਾ ‘ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਇਸ ਤੋਂ ਬਾਅਦ ਉਹ ਕਰੀਨਾ ਕਪੂਰ, ਤੱਬੂ ਅਤੇ ਕ੍ਰਿਤੀ ਸੈਨਨ ਨਾਲ ਕਾਮੇਡੀ ਫਿਲਮ ‘ਦਿ ਕਰੂ’ ‘ਚ ਨਜ਼ਰ ਆਉਣਗੇ

Related posts

ਪੰਜਾਬ ‘ਚ ਵੱਡੀ ਪਾਰਟੀ ਬਣ ਕੇ ਉਭਰ ਸਕਦੀ ‘ਆਪ’, ਪਰ ਬਹੁਮਤ ਦੀ ਸੰਭਾਵਨਾ ਨਹੀਂ, ਕੀ ਕਹਿੰਦਾ ਸਰਵੇਖਣ

Sanjhi Khabar

ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੀ ਮੌਤ ਉਤੇ ਦੁੱਖ ਪ੍ਰਗਟਾਇਆ

Sanjhi Khabar

ਕੋਰੋਨਾ : ਪਿਛਲੇ 24 ਘੰਟਿਆਂ ‘ਚ ਦੇਸ਼ ‘ਚ 24,492 ਨਵੇਂ ਕੇਸ, 131 ਦੀ ਮੌਤ

Sanjhi Khabar

Leave a Comment