Bureau
Faridkot : ਰੀਦਕੋਟ ਦੇ GGS ਮੈਡੀਕਲ ‘ਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਡਾਕਟਰ ਦੀ ਲਾਸ਼ ਫਰੀਦਕੋਟ ਵਿਖੇ ਆਪਣੇ ਘਰ ਵਿਚ ਲਟਕਦੀ ਮਿਲੀ। ਮ੍ਰਿਤਕ ਦੀ ਪਹਿਚਾਣ ਡਾ ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਹੈ, ਜੋ ਆਪਣੀ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ , ਪਰ ਕਿਹਾ ਜਾ ਰਿਹਾ ਕਿ ਮ੍ਰਿਤਕ MBBS ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਸਟਰੈੱਸ ਵਿਚ ਸੀ।