20.1 C
Los Angeles
May 23, 2024
Sanjhi Khabar
Politics Religious Talwandi Sabo ਪੰਜਾਬ

ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ

ਦਮਦਮਾ ਸਾਹਿਬ ਤਲਵੰਡੀ ਸਾਬੋ, 14 ਅਪ੍ਰੈਲ (ਜਸਵੀਰ ਸਿੱਧੂ)ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਚਾਰ ਰੋਜ਼ਾ ਜੋੜ ਮੇਲਾ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੀ ਅਗਵਾਈ ‘ਚ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਸਜਾਉਣ ਨਾਲ ਹੀ ਵਿਸਾਖੀ ਮੇਲਾ ਰਸਮੀ ਤੌਰ `ਤੇ ਸਮਾਪਤ ਹੋ ਗਿਆ।ਸਭ ਤੋਂ ਪਹਿਲਾਂ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਬੀਤੇ ਦਿਨਾਂ ਤੋਂ ਰਖਵਾਏ ਸ੍ਰੀ ਗੁਰੂ  ਗੁ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ, ਅਤੇ ਸਰਬਲੋਹ ਗ੍ਰੰਥਾਂ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਹੋਏ।ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਢੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਖਾਲਸੇ ਸਾਜਨਾ ਦਿਵਸ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।ਅਖੰਡ ਪਾਠ ਦੇ ਭੌਗ ਮੌਕੇ ਪੁੱਜੀਆਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।ਉਪਰੰਤ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਛਾਉਣੀ ਨਿਹੰਗ ਸਿੰਘਾਂ ਤੋਂ ਮਹੱਲੇ ਦੀ ਅਰੰਭਤਾ ਹੋਈ ਜਿਸ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ, ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ।ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ 10ਵੀਂ ਤੋਂ ਆਰੰਭ ਹੋਇਆ ਮਹੱਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ, ਫਿਰ ਗੁਰਦੁਆਰਾ ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦੇ ਸਾਹਮਣੇ ਮੈਦਾਨ ਵਿੱਚ ਪੁੱਜਾ।ਜਿੱਥੇ ਸ਼੍ਰੋਮਣੀ ਸੇਵਾ ਰਤਨ ਨਿਹੰਗ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਵੱਖ-ਵੱਖ ਨਿਹੰਗ ਸਿੰਘ ਦਲਪੰਥ ਦੇ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ‘ਤੇ ਸਵਾਰ ਹੋ ਕੇ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਵਿਚ ਪਹੁੰਚੇ ਜਿਥੇ ਉਨ੍ਹਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੋਹਰ ਦਿਖਾਏ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫੌਜਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਮੁੱਚੇ ਦਲਾਂ ਦੇ ਮੁਖੀਆਂ ਦਾ ਵਿਸ਼ੇਸ਼ ਤੌਰ ਤੇ ਅਤੇ ਮਹੱਲੇ ਵਿਚ ਸ਼ਾਮਲ ਹੋਣ ਲਈ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ।ਉਨ੍ਹਾਂ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਕੋਲੋ ਖੇਡ ਸਟੇਡੀਅਮ ਬਣਾਉਣ ਮੰਗ ਕੀਤੀ ਕਿਉਂਕਿ ਉਚਿਤ ਖੇਡ ਸਟੇਡੀਅਮ ਨਾ ਹੌਣ ਕਾਰਨ ਖੇਡਾਂ ਦੌਰਾਨ ਨੁਕਸਾਨ ਹੋਣ ਦਾ ਖਦਸ਼ਾ ਰਹਿੰਦਾ ਹੈ।ਉਨ੍ਹਾਂ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ।ਬਾਬਾ ਗੱਜਣ ਸਿੰਘ ਅਤੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਵੀ ਸੰਬੋਧਨ ਕਰਦਿਆਂ ਹਰੇਕ ਪ੍ਰਾਣੀ ਨੂੰ ਅੰਮ੍ਰਿਤ ਛਕ ਕੇ ਸ਼ਸ਼ਤਰਧਾਰੀ ਹੋਣ ਦੀ ਅਪੀਲ ਕੀਤੀ।ਸਾਰੀਆਂ ਖਾਲਸਾਈ ਫੌਜਾਂ ਗੁਰੂ ਗੋਬਿੰਦ ਸਿੰਘ ਨੂੰ ਅੰਗਸੰਗ ਰੱਖ ਕੇ ਹੋਲਾ ਮਹੱਲਾ ਖੇਡਦੇ ਦਿਖਾਈ ਦੇ ਰਹੇ ਸਨ।ਦਮਦਮਾ ਸਾਹਿਬ ਦੀ ਸਮੁੱਚੀ ਧਰਤੀ ਖਾਲਸਾਈ ਰੰਗ ਵਿਚ ਰੰਗੀ ਦਿਖਾਈ ਦੇ ਰਹੀ ਸੀ।
     ਇਸ ਸਮੇਂ ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ, ਬਾਬਾ ਭੁਪਿੰਦਰ ਸਿੰਘ ਲੱਖੀ ਜੰਗਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਮਾਨ ਸਿੰਘ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਸੁਖਜੀਤ ਸਿੰਘ ਕਨਇਆ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ ਆਦਿ ਹਾਜ਼ਰ ਸਨ।ਖ਼ਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਵਿਸਾਖੀ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਖਾਲਸਾਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਪੂਰਵਕ ਖਾਲਸੇ ਸਾਜਨਾ ਦਿਵਸ ਦਾ ਤਿਉਹਾਰ ਸਪੰਨ ਹੋ ਗਿਆ ਹੈ।

Related posts

ਆਪਣੇ ਸਾਥੀਆਂ ਨੂੰ ਬਚਾਉਣ ਲਈ ਰਾਜ ਪੱਧਰੀ ਹੋਏ ਕਬਜ਼ਿਆਂ ਅਤੇ 6 ਲੱਖ ਏਕੜ ਤੋਂ ਜ਼ਿਆਦਾ ਜ਼ਮੀਨ ਨਜ਼ਾਇਜ਼ ਵੇਚਣ ਦੀ ਰਿਪੋਰਟ ਦੱਬੀ ਬੈਠੀ ਹੈ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ

Sanjhi Khabar

ਜੂਹੀ ਚਾਵਲਾ ਨੇ ਕੀਤੀ 5ਜੀ ਮੋਬਾਈਲ ਦੀ ਲਾਂਚਿੰਗ ਰੋਕਣ ਦੀ ਮੰਗ, ਹਾਈਕੋਰਟ ਵਿੱਚ ਪਾਈ ਪਟੀਸ਼ਨ

Sanjhi Khabar

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ 30 ਅਪ੍ਰੈਲ ਤੱਕ ਫੈਸਲਾ ਲਵੇ ਕੇਂਦਰ ਸੁਪਰੀਮ ਕੋਰਟ

Sanjhi Khabar

Leave a Comment