19.3 C
Los Angeles
May 23, 2024
Sanjhi Khabar
Bathinda Religious Talwandi Sabo ਸਾਡੀ ਸਿਹਤ ਪੰਜਾਬ

ਬੁੰਗਾ ਮਸਤੂਆਣਾ ਸਾਹਿਬ ਗੁਰਦੁਆਰੇ ਦੇ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਨਾਲ ਹੋਇਆ ਦੇਹਾਂਤ

Jasbir Sidhu Talwandi Sabo
Bathinda 15 May ਬੁੰਗਾ ਮਸਤੂਆਣਾ ਸਾਹਿਬ ਗੁਰਦੁਆਰਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ ਦੀ ਲਪੇਟ ਵਿਚ ਆ ਗਏ ਸਨ ਅਤੇ ਤੇ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਅੱਜ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਵਿਰਾਜੇ ਹਨ।
ਇਸ ਦੌਰਾਨ ਤਲਵੰਡੀ ਸਾਬੋ ਹਲਕੇ ਦੇ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਤੇ ਪਿੰਡ ਦੇ ਲੋਕਾਂ ਨੇ ਸ਼ੋਕ ਪ੍ਰਗਟ ਕੀਤਾ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਸਮੁੱਚੀ ਕੌਮ ਦੇ ਨਾਲ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸੰਤ ਬਾਬਾ ਛੋਟਾ ਸਿੰਘ ਜੀ ਦੀ ਮੌਤ ‘ਤੇ ਵਿਧਾਇਕ ਪ੍ਰੋ. ਬਲਜਿੰਦ ਕੌਰ, ਹਲਕਾ ਇੰਚਾਰਜ ਜੀਤਮਹਿੰਦਰ ਸਿੰਘ ਸਿੱਧੂ, ਕਾਂਗਰਸ ਦੇ ਹਲਕਾ ਸੇਵਾ ਖੁਸ਼ਬਾਜ਼ ਜਟਾਣਾ, ਬੁੱਢਾ ਦਲ ਮੁਖੀ ਬਾਬਾ ਬਲਵੀਰ ਸਿੰਘ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਨਗਰ ਪੰਚਾਇਤ ਪ੍ਰਧਾਨ ਗੁਰਤਿੰਦਰ ਸਿੰਘ ਮਾਨ, ਐਡਵੋਕੇਟ ਸਤਿੰਦਰ ਸਿੱਧੂ, ਰਣਜੀਤ ਸਿੰਘ ਰਾਜੂ, ਪ੍ਰੈਸ ਕਲੱਬ ਤਲਵੰਡੀ ਸਾਬੋ ਦੇ ਮੁੱਖੀ, ਕਾਂਗਰਸ ਦੇ ਬਲਾਕ ਮੁਖੀ ਦਿਲਪ੍ਰੀਤ ਸਿੰਘ ਜੱਗਾ, ਸਾਬਕਾ ਬਲਾਕ ਪ੍ਰਿੰਸੀਪਲ ਕ੍ਰਿਸ਼ਨਾ ਕਮਾਰ ਭੰਗੀਬੰਦਰ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਪਰਮਜੀਤ ਸਿੰਘ, ਰਾਗੀ ਰਾਜਿੰਦਰ ਸਿੰਘ, ਭਾਈ ਬਲਵੀਰ ਸਿੰਘ ਨਥੇਹਾ, ਸੰਤ ਬਾਬਾ ਗੁਰਜੰਟ ਸਿੰਘ ਬਾਲੇਵਾਲ, ਭਾਈ ਸ਼ਿਵਜੰਟ ਸਿੰਘ ਬੁਰਜ ਅਦੀਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Related posts

ਬਰਗਾੜੀ ਮਾਮਲੇ ਵਿੱਚ ਹੋਏ ਵੱਡੇ ਖੁਲਾਸੇ : ਅਪਮਾਨ ਹੋਣ ਦਾ ਬਦਲਾ ਲੈਣ ਲਈ ਡੇਰਾ ਪ੍ਰੇਮੀਆਂ ਵੱਲੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਗਈ ਬੇਅਦਬੀ

Sanjhi Khabar

ਸੋਨ ਤਮਗ਼ਾ ਲਿਆਉਣ ‘ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ

Sanjhi Khabar

ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ ਦਾ ਸਹਾਇਕ ਜੇ.ਈ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

Sanjhi Khabar

Leave a Comment