18.4 C
Los Angeles
December 8, 2023
Sanjhi Khabar
Zirakpur ਪੰਜਾਬ

ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਬਲਟਾਣਾ ’ਚ ਟਿਊਬਵੈੱਲ ਦਾ ਉਦਘਾਟਨ

ਜ਼ੀਰਕਪੁਰ, 26 ਸਤੰਬਰ (ਜੇ.ਐੱਸ.ਕਲੇਰ) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਜੀਤ ਸਿੰਘ ਨੇ ਅੱਜ ਜ਼ੀਰਕਪੁਰ ਦੇ ਬਲਟਾਣਾ ਖੇਤਰ ਵਿੱਚ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਜ਼ੀਰਕਪੁਰ ਵਾਸੀਆਂ ਦੀ ਪਿਆਸ ਬੁਝਾਉਣ ਲਈ ਕੁੱਝ ਹੋਰ ਟਿਊਬਵੈੱਲ ਵੀ ਲਾਏ ਜਾਣਗੇ। ਰੰਧਾਵਾ ਨੇ ਦੱਸਿਆ ਕਿ ਬਲਟਾਣਾ ਖੇਤਰ ਦੇ ਵਾਰਡ ਨੰ 4 ਅਤੇ ਵਾਰਡ ਨੰ 31 ਬਲਟਾਣਾ ਦੇ ਵਾਸੀਆ ਨੂੰ ਆ ਰਹੀ ਪੀਣ ਵਾਲੇ ਪਾਣੀ ਦੀ ਸੱਮਸਿਆ ਨੂੰ ਦੂਰ ਕਰਨ ਲਈ ਨਵੇਂ ਟਿਊਬਵੈੱਲ ਤੇ 32.80 ਲੱਖ ਰੁਪਏ ਦੀ ਲਾਗਤ ਆਈ ਹੈ ਅਤੇ ਇਸਦੀ ਡੂੰਘਾਈ 800 ਫੁੱਟ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਇਲਾਕੇ ‘ਚ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ, ਉਸੇ ਤਰ੍ਹਾਂ ਹੀ ਸੀਵਰੇਜ, ਨਾਲੀਆਂ ਅਤੇ ਗਲੀਆਂ ਨਾਲੀਆਂ ਦੇ ਪੈਂਡਿੰਗ ਕੰਮ ਵੀ ਆਉਣ ਵਾਲੇ ਦਿਨਾਂ ‘ਚ ਮੁਕੰਮਲ ਕਰ ਲਏ ਜਾਣਗੇ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾਬੱਸੀ ਸਮੇਤ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫ਼ਤਵਾ ਦੇ ਕੇ ਸੱਤਾ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖ਼ਰਾ ਉਤਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਰੰਧਾਵਾ ਨੇ ਕਿਹਾ ਕਿ ਹੁਣ ਤੱਕ ਜ਼ੀਰਕਪੁਰ ਸਮੇਤ ਹਲਕਾ ਡੇਰਾਬੱਸੀ ਦੇ ਲੋਕਾਂ ਨੂੰ ਵਿਕਾਸ ਦੇ ਨਾਂ ‘ਤੇ ਹਨੇਰੇ ‘ਚ ਰੱਖਿਆ ਗਿਆ ਹੈ ਪਰ ਹੁਣ ਸਮਾਂ ਆ ਗਿਆ ਹੈ ਜਦੋਂ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਐਮ ਸੀ ਸਾਹਿਬਾਨ, ਬਲਾਕ ਪ੍ਰਧਾਨ, ਆਮ ਆਦਮੀ ਪਾਰਟੀ ਦੀ ਟੀਮ ਤੇ ਵਾਰਡ ਵਾਸੀ ਮੌਜੂਦ ਰਹੇ।
ਕੈਪਸ਼ਨ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਪਾਰਟੀ ਵਰਕਰਾਂ ਨਾਲ ਬਲਟਾਣਾ ’ਚ ਟਿਊਬਵੈੱਲ ਦਾ ਉਦਘਾਟਨ ਕਰਦੇ ਹੋਏ

Related posts

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਦਾਤਾਰ ਸਿੰਘ ਨਹੀਂ ਰਹੇ

Sanjhi Khabar

ਮੁੱਖ ਮੰਤਰੀ ਵੱਲੋਂ ਅਧਿਆਪਕਾਂ ਦੀ ਤਬਾਦਲਾ ਨੀਤੀ ਨੂੰ ਵਿਧਾਨਕ ਰੂਪ ਦੇਣ ਲਈ ਕਾਨੂੰਨ ਬਣਾਉਣ ਦੀ ਸਿਧਾਂਤਕ ਪ੍ਰਵਾਨਗੀ

Sanjhi Khabar

Lockdown – ਚੰਡੀਗੜ੍ਹ ‘ਚ ਲਗਾਈਆਂ ਪਾਬੰਦੀਆਂ ਬਾਰੇ ਜਾਣੋ, ਕੀ ਖੁੱਲੇਗਾ ਤੇ ਕੀ ਬੰਦ ਰਹੇਗਾ

Sanjhi Khabar

Leave a Comment