17.9 C
Los Angeles
July 27, 2024
Sanjhi Khabar
Amritsar Crime News Politics

ਸੁਲਤਾਨਪੁਰ ਲੋਧੀ ‘ਚ ਮਾਰੇ ਗਏ ਹੋਮਗਾਰਡ ਦੇ ਪਰਿਵਾਰ ਲਈ CM ਦਾ ਐਲਾਨ,

AGENCY

AMRITSAR : ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਵਿਵਾਦ ਹੋਇਆ। ਇਸ ਮੌਕੇ ਮਾਮਲਾ ਸੁਲਝਾਉਣ ਲਈ ਪੁਲਿਸ ਪੁੱਜੀ ਤੇ ਇਸ ਦੌਰਾਨ ਪੰਜਾਬ ਹੋਮ ਗਾਰਡ ਦੇ ਇੱਕ ਜਵਾਨ ਦੀ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ, ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ…ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ…ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ….

ਆਖ਼ਰੀ ਕੀ ਹੈ ਇਹ ਪੂਰਾ ਮਾਮਲਾ

ਜਾਣਕਾਰੀ ਮੁਤਾਬਕ, ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ‘ਤੇ ਨਿਹੰਗ ਸਿੰਘਾਂ ਦੇ ਇੱਕ ਜੱਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਨੇ ਕਬਜ਼ਾ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦੁਪਹਿਰ 300 ਦੇ ਕਰੀਬ ਪੁਲਿਸ ਕਰਮਚਾਰੀਆਂ, ਜਿਨ੍ਹਾਂ ‘ਚ ਵੱਡੀ ਗਿਣਤੀ ‘ਚ ਮਹਿਲਾ ਪੁਲਿਸ, ਦੰਗਾ ਰੋਕੂ ਪੁਲਿਸ ਪਾਰਟੀ ਤੇ ਹੋਰ ਸੁਰੱਖਿਆ ਬਲ ਸਨ, ਨੂੰ ਲੈ ਕੇ ਪੁਲਿਸ ਅਧਿਕਾਰੀ ਇਸ ਗੁਰਦੁਆਰਾ ਸਾਹਿਬ ਦੀ ਛਾਉਣੀ ਅੰਦਰ ਜਾਣ ਲਈ ਯਤਨ ਕੀਤਾ ਗਿਆ। ਪਰ ਡੇਰੇ ਦੇ ਅੰਦਰ ਵੱਡੀ ਗਿਣਤੀ ‘ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਨਿਹੰਗ ਸਿੰਘਾਂ ਨੇ ਲਲਕਾਰਨਾ ਸ਼ੁਰੂ ਕਰ ਦਿੱਤਾ। ਸਿੰਘਾਂ ਵੱਲੋਂ ਪੁਲਿਸ ਨੂੰ ਧਮਕੀ ਦਿੱਤੀ ਕਿ ਜੇ ਪੁਲਿਸ ਅੰਦਰ ਆਈ ਤਾਂ ਫਿਰ ਆਰ-ਪਾਰ ਦੀ ਲੜਾਈ ਹੋਵੇਗੀ।

Related posts

1 ਅਪ੍ਰੈਲ ਤੋਂ ਪੰਜਾਬ ਦੇ ਕਿਸੇ ਕਿਸਾਨ-ਮਜ਼ਦੂਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਨਹੀਂ ਹੋਣਾ ਪਵੇਗਾ-ਅਰਵਿੰਦ ਕੇਜਰੀਵਾਲ

Sanjhi Khabar

ਭਾਈ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ, ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ ਜਾਣਕਾਰੀ

Sanjhi Khabar

15 ਕਿਲੋ ਅਫੀਮ ਮਾਮਲੇ ‘ਚ EX DSP ਸਮੇਤ ਤਿੰਨ ਦੋਸ਼ੀਆਂ ਨੂੰ 12 ਸਾਲ ਦੀ ਕੈਦ, ਡੇਢ ਲੱਖ ਰੁਪਏ ਜੁਰਮਾਨਾ

Sanjhi Khabar

Leave a Comment