Sandeep SIngh
Amritsar : ਅੰਮ੍ਰਿਤਸਰ ਵਿੱਚ ਕੰਬਾਈਨ ਚਾਲਕ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਕੰਬਾਈਨ ਚਾਲਕ ਸੰਗਰੂਰ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਅੰਮ੍ਰਿਤਸਰ ਵਿੱਚ ਕਣਕ ਦੀ ਕਟਾਈ ਕਰਨ ਲਈ ਆਇਆ ਸੀ। ਕਿਸਾਨ ਆਗੂ ਨੇ ਕਿਹਾ ਕਿ ਅਸੀਂ ਕਈ ਵਾਰ ਇਸ ਦੀ ਸ਼ਿਕਾਇਤ ਪਾਵਰਕੌਮ ਨੂੰ ਕਰ ਚੁੱਕੇ ਸੀ ਕਿ ਤਾਰਾਂ ਨੀਵੀਆਂ ਹਨ ਤੇ ਇਸ ਨੂੰ ਠੀਕ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਇੱਕ ਮਹੀਨਾ ਹੋ ਚੱਲਿਆ ਸ਼ਿਕਾਇਤ ਕੀਤੀ ਨੂੰ ਪਰ ਪਾਵਰਕੌਮ ਦਾ ਕੋਈ ਵੀ ਅਧਿਕਾਰੀ ਮੌਕਾ ਵੇਖਣ ਲਈ ਨਹੀਂ ਪੁੱਜਿਆ। ਹੁਣ ਇਸ ਦਾ ਖਮਿਆਜਾ ਅੱਜ ਇਸ ਗਰੀਬ ਬੰਦੇ ਨੂੰ ਭੁਗਤਣਾ ਪਿਆ ਹੈ ਜਿਸ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਪਾਵਰਕੌਮ ਦੇ ਜੇਈ ਦੇ ਉੱਤੇ 302 ਦਾ ਪਰਚਾ ਦਰਜ ਕੀਤਾ ਜਾਵੇ।
ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਚੈਨਪੁਰ ਨੇੜੇ ਕਣਕ ਦੀ ਵਾਢੀ ਕਰਦੇ ਸਮੇਂ ਕੰਬਾਈਨ ਚਾਲਕ ਫੋਰਮੈਨ ਕਾਲਾ ਸਿੰਘ (45) ਵਾਸੀ ਸੰਗਰੂਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋ ਗਈ। ਉਹ ਪਿੰਡ ਚੈਨਪੁਰ ਦੇ ਕਿਸਾਨ ਆਗੂ ਸਾਹਬ ਸਿੰਘ ਦੀ ਕਣਕ ਦੀ ਵਾਢੀ ਕਰਨ ਲਈ ਆਇਆ ਸੀ।
ਉਨ੍ਹਾਂ ਦੱਸਿਆ ਕਿ ਜਦੋਂ ਪਿੰਡ ਚੈਨਪੁਰ ਦੇ ਨਵੇਂ ਬਣੇ ਪੁਲ ਕੋਲ ਕਿਸੇ ਹੋਰ ਵਾਹਨ ਨੂੰ ਰਾਹ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸ ਦੀ ਕੰਬਾਈਨ ਬਿਜਲੀ ਦੀ ਤਾਰ ਨਾਲ ਟਕਰਾ ਗਈ। ਇਸ ਕਾਰਨ ਡਰਾਈਵਰ ਮੁਖ਼ਤਿਆਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਾਵਰਕੌਮ ਦੇ ਐਸਡੀਓ ਚੋਗਾਵਾ ਨੂੰ 4 ਅਪਰੈਲ, 2024 ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਪਰ ਪਾਵਰਕੌਮ ਨੇ ਇਸ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਅੱਜ ਇਹ ਦਰਦਨਾਕ ਹਾਦਸਾ ਵਾਪਰ ਗਿਆ।
ਕਿਸਾਨ ਆਗੂ ਨੇ ਕਿਹਾ ਕਿ ਇਥੋਂ ਤੱਕ ਕਿ ਪਾਵਰ ਕੌਮ ਦੇ ਅਧਿਕਾਰੀ ਮੌਕਾ ਵੇਖਣ ਨੂੰ ਹੀ ਨਹੀਂ ਆਏ ਜਿਸ ਦੇ ਚਲਦੇ ਅਸੀਂ ਮੰਗ ਕਰਦੇ ਹਾਂ ਕਿ ਇਸ ਹਲਕੇ ਦੇ ਜੇਈ ਖਿਲਾਫ 302 ਦਾ ਪਰਚਾ ਦਰਜ ਕੀਤਾ ਜਾਵੇ।