20.6 C
Los Angeles
May 4, 2024
Sanjhi Khabar
Chandigarh Crime News Politics ਪੰਜਾਬ

ਅਸ਼ਵਨੀ ਸ਼ਰਮਾ ਨੇ ਕਿਹਾ: ਕੈਪਟਨ ਵੱਲੋਂ ਪੰਜਾਬ ‘ਚ ਹਿੰਦੂ-ਸਿੱਖ ਦੀ ਰਾਜਨੀਤੀ ਕਰਨ ਦੀ ਕੋਸ਼ਿਸ਼

Parmeet Mitha
ਚੰਡੀਗੜ੍ਹ : ਮਲੋਟ ‘ਚ ਅਬੋਹਰ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਪੰਜਾਬ ਭਾਜਪਾ ‘ਚ ਉਬਾਲ ਹੈ। ਭਾਜਪਾਈ ਸੂਬੇ ਭਰ ਵਿਚ ਪ੍ਰਦਰਸ਼ਨ ਕਰ ਰਹੇ ਹਨ। ਭਾਜਪਾ ਆਗੂਆਂ ਨੇ ਐਤਵਾਰ ਨੂੰ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਵੀ ਮੁਲਾਕਾਤ ਕੀਤੀ ਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਭੰਗ ਕਰਨ ਲਈ ਰਾਸ਼ਟਰਪਤੀ ਨੂੰ ਸਿਫ਼ਾਰਸ਼ ਕਰਨ ਦੀ ਮੰਗ ਕੀਤੀ।

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ‘ਚ ਹਿੰਦੂ-ਸਿੱਖ ਦੀ ਰਾਜਨੀਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਨ੍ਹਾਂ ਲੋਕਾਂ ਨੂੰ ਪੰਜਾਬ ‘ਚ ਹਿੰਦੂ-ਸਿੱਖ ਏਕਤਾ ਰਾਸ ਨਹੀਂ ਆ ਰਹੀ ਹੈ, ਉਹ ਇਸ ਵਿਚ ਤਰੇੜ ਪੈਦਾ ਕਰਨੀ ਚਾਹੁੰਦੇ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪੰਜਾਬ ‘ਚ ਭਾਜਪਾ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਭਾਜਪਾ ਦੀ ਆਵਾਜ਼ ਨੂੰ ਨਹੀਂ ਦਬਾਇਆ ਜਾ ਸਕਦਾ। ਭਾਜਪਾ ਆਗੂਆਂ ਨੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਨਾਅਰੇਬਾਜ਼ੀ ਵੀ ਕੀਤੀ ਤੇ ਕੈਪਟਨ ਸੱਤਾ ਛੱਡੋ ਦੇ ਨਾਅਰੇ ਲਗਾਏ।

ਸ਼ਰਮਾ ਨੇ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹਨ ਤੇ ਸਖ਼ਤ ਕਾਰਵਾਈ ਦੀ ਗੱਲ ਕਹਿੰਦੇ ਹਨ ਜਦਕਿ ਦੂਸਰੇ ਪਾਸੇ ਉਹ ਗੁੰਡਾ ਅਨਸਰਾਂ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਨੂੰ ਸਮਰਥਨ ਵੀ ਦਿੰਦੇ ਹਨ।

ਇਸ ਤੋਂ ਪਤਾ ਚੱਲਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨੀਅਤ ਵਿਚ ਖੋਟ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਿਰਵਸਤਰ ਭਾਜਪਾ ਵਿਧਾਇਕ ਨੂੰ ਬਲਕਿ ਪੰਜਾਬ ਵਿਧਾਨ ਸਭਾ ਨੂੰ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਤੰਤਰ ਨੂੰ ਡੰਡਿਆਂ ਤੇ ਪੱਥਰਾਂ ਨਾਲ ਚਲਾਉਣਾ ਚਾਹੁੰਦੇ ਹਨ, ਪਰ ਭਾਜਪਾ ਆਖਰੀ ਸਾਹ ਤਕ ਲੜਾਈ ਲੜੇਗੀ।

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੂੰ ਕਾਂਗਰਸ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ ਕਿਉਂਕਿ ਪੰਜਾਬ ਦੀ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰੁਣ ਨਾਰੰਗ ਪੰਜਾਬ ਪੁਲਿਸ ਦੇ ਐੱਸਪੀ ਦੇ ਕਹਿਣ ‘ਤੇ ਦੁਕਾਨ ਤੋਂ ਬਾਹਰ ਆਏ ਸਨ। ਪੁਲਿਸ ਦੀ ਮੌਜੂਦਗੀ ‘ਚ ਹੀ ਉਨ੍ਹਾਂ ‘ਤੇ ਹਮਲਾ ਹੋਇਆ ਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ ਗਏ।

ਰਾਜਪਾਲ ਨੇ ਕੀਤੀ ਹਮਲੇ ਦੀ ਨਿੰਦਾ, ਕੈਪਟਨ ਨਾਲ ਫੋਨ ‘ਤੇ ਕੀਤੀ ਗੱਲਬਾਤ

ਭਾਜਪਾ ਵਿਧਾਇਕ ‘ਤੇ ਹੋਏ ਹਮਲੇ ਦੇ ਮਾਮਲੇ ਦੀ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਫੋਨ ਕੀਤਾ ਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਨੂੰ ਕਿਹਾ।

Related posts

ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਵਿਜੀਲੈਂਸ ਦੀ ਰਾਡਾਰ ਉਤੇ

Sanjhi Khabar

ਚਿੱਟਫੰਡ ਕੰਪਨੀ ਐਕਲੈਟ ਨੇ ਲੋਕਾਂ ਨੂੰ ਲੁੱਟਣਾ ਕੀਤਾ ਸੁਰੂ

Sanjhi Khabar

ਹਰਿਆਣਾ ਅਤੇ ਪੰਜਾਬ ਦੇ ਲੋਕਾਂ ਦੇ ਭਾਈਚਾਰਕ ਰਿਸ਼ਤੇ ਬਹੁਤ ਗੂੜ੍ਹੇ ਹੋਏ – ਉਗਰਾਹਾਂ

Sanjhi Khabar

Leave a Comment