20.3 C
Los Angeles
April 29, 2024
Sanjhi Khabar
Chandigarh New Delhi Punjab

ਅੱਜ ਰਾਤ ਤੋਂ ਬਦਲੇਗਾ ਮੌਸਮ, ਨਵੀਂ ਪੱਛਮੀ ਗੜਬੜੀ ਕਾਰਨ ਇਨ੍ਹਾਂ ਇਲਾਕਿਆਂ ਵਿਚ ਭਾਰੀ ਮੀਂਹ

Agency

Chandigarh : ਇਨ੍ਹੀਂ ਦਿਨੀਂ ਦੇਸ਼ ਦੇ ਕਈ ਹਿੱਸਿਆਂ ਵਿਚ ਮੌਸਮ ਬਦਲ ਰਿਹਾ ਹੈ। ਕਈ ਰਾਜਾਂ ਵਿਚ ਸਵੇਰੇ ਠੰਡ ਹੁੰਦੀ ਹੈ ਅਤੇ ਦੁਪਹਿਰ ਤੱਕ ਗਰਮੀ ਮਹਿਸੂਸ ਹੋਣ ਲੱਗਦੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ 12 ਮਾਰਚ ਨੂੰ ਪੱਛਮੀ ਹਿਮਾਲਿਆ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਬਣਨ ਦੀ ਸੰਭਾਵਨਾ ਹੈ, ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ 12 ਤੋਂ 14 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰ ‘ਚ ਭਾਰੀ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। 12 ਮਾਰਚ ਨੂੰ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਮੌਸਮ ‘ਚ ਬਦਲਾਅ ਹੋਵੇਗਾ ਅਤੇ ਜ਼ਿਆਦਾਤਰ ਇਲਾਕਿਆਂ ‘ਚ ਤੂਫਾਨ ਦੇ ਨਾਲ-ਨਾਲ ਬਿਜਲੀ ਡਿੱਗਣ (Weather Update) ਦੀ ਸੰਭਾਵਨਾ ਹੈ। ਰਾਜਸਥਾਨ ‘ਚ 12 ਮਾਰਚ ਤੋਂ ਬਾਅਦ ਮੌਸਮ ‘ਚ ਬਦਲਾਅ ਹੋਵੇਗਾ, ਜਿਸ ਤੋਂ ਬਾਅਦ ਕਈ ਜ਼ਿਲਿਆਂ ‘ਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 13 ਮਾਰਚ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਬਾਰਸ਼ ਹੋ ਸਕਦੀ ਹੈ।

ਪੰਜਾਬ ਵਿਚ 13 ਤੇ 14 ਮਾਰਚ ਨੂੰ ਮੀਂਹ (Punjab-Haryana rain) ਪੈ ਸਕਦਾ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਕਿ ਮੌਸਮ ਵਿਚ ਪੱਛਮੀ ਗੜਬੜੀ 12 ਮਾਰਚ ਦੀ ਰਾਤ ਨੂੰ ਸਰਗਰਮ ਹੋ ਸਕਦੀ ਹੈ।

ਆਈਐਮਡੀ ਦੇ ਅਨੁਸਾਰ 12 ਤੋਂ 14 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 13 ਮਾਰਚ ਨੂੰ ਬਰਫਬਾਰੀ ਦੀ ਤੀਬਰਤਾ ਜ਼ਿਆਦਾ ਹੋਣ ਦੀ ਸੰਭਾਵਨਾ ਹੈ, ਖਾਸ ਤੌਰ ‘ਤੇ ਨੀਵੇਂ ਖੇਤਰ ਪ੍ਰਭਾਵਿਤ ਹੋਣਗੇ, ਜਿੱਥੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਗੜਬੜੀ ਕਾਰਨ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ ਹੈ।

Related posts

ਸੰਗਰੂਰ ਪੁਲੀਸ ਤੇ 75 ਲੱਖ ਦੀ ਠੱਗੀ ਦੇ ਦੋਸ਼ ਹੇਠ ਕੈਬਿਨਟ ਮੰਤਰੀ ਦੇ ਪੀ ਏ ਨੂੰ ਨਾਮਜਦ ਕਰਨ ਦੇ ਬਾਵਜੂਦ ਗਿ੍ਰਫਤਾਰ ਨਾ ਕਰਨ ਦਾ ਇਲਜਾਮ, ਪੁਲੀਸ ਨੇ ਦੋਸ਼ ਨਕਾਰੇ

Sanjhi Khabar

ਵਿਦਾਈ ਵੇਲੇ ਇੰਨਾ ਰੋਈ ਲਾੜੀ ਕਿ ਪੈ ਗਿਆ ਦਿਲ ਦਾ ਦੌਰਾ, ਮੌਕੇ ਉਤੇ ਹੋਈ ਮੌਤ

Sanjhi Khabar

400 ਬਿਲੀਅਨ ਡਾਲਰ ਦਾ ਨਿਰਯਾਤ ਭਾਰਤ ਦੀ ਸਮਰੱਥਾ ਦਾ ਪ੍ਰਤੀਕ: ਪ੍ਰਧਾਨ ਮੰਤਰੀ ਮੋਦੀ

Sanjhi Khabar

Leave a Comment