18.6 C
Los Angeles
May 19, 2024
Sanjhi Khabar
Mohali Politics

ਆਜਾਦ ਗਰੁੱਪ ਦੇ ਆਗੂਆਂ ਵਲੋਂ ਸਿਹਤ ਮੰਤਰੀ, ਨਗਰ ਨਿਗਮ ਦੇ ਮੇਅਰ ਖਿਲਾਫ਼ ਜ਼ਿਲ੍ਹਾ ਮੈਜਿਸਟਰੇਟ ਨੂੰ ਸ਼ਿਕਾਇਤ 

ਐਸ.ਏ.ਐਸ.ਨਗਰ, 20 ਮਈ (ਗੁਰਵਿੰਦਰ ਸਿੰਘ ਮੋਹਾਲੀ) ਆਜਾਦ ਗਰੁੱਪ ਦੇ ਆਗੂਆਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਕੇ ਜਨਤਕ ਇਕੱਠ ਕਰਨ ਸੰਬੰਧੀ ਜਿਲ੍ਹਾ ਮੈਜਿਸਟ੍ਰੇਟ ਨੂੰ ਲਿਖਤੀ ਸ਼ਿਕਾਇਤ ਦੇ ਕੇ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਆਜਾਦ ਗਰੁੱਪ ਦੇ ਆਗੂਆਂ ਪਰਵਿੰਦਰ ਸਿੰਘ ਸੋਹਾਣਾ, ਪਰਮਜੀਤ ਸਿੰਘ ਕਾਹਲੋਂ, ਫੂਲਰਾਜ ਸਿੰਘ, ਆਰ.ਪੀ. ਸ਼ਰਮਾ, ਸੁਰਿੰਦਰ ਸਿੰਘ ਰੋਡਾ, ਸੁਖਦੇਵ ਸਿੰਘ ਪਟਵਾਰੀ, ਗੁਰਮੀਤ ਕੌਰ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਰਮਨਪ੍ਰੀਤ ਕੌਰ ਅਤੇ ਰਜਨੀ ਗੋਇਲ ਵਲੋਂ ਇਸ ਸੰਬੰਧੀ ਸਿਹਤ ਮੰਤਰੀ ਸਮੇਤ ਉਕਤ ਕਾਂਗਰਸੀ ਆਗੂਆਂ ਖਿਲਾਫ਼ ਇੱਕ ਲਿਖਤੀ ਸ਼ਿਕਾਇਤ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਨੂੰ ਵੀ ਲਿਖਤੀ ਤੌਰ ਤੇ ਭੇਜੀ ਹੈ ਅਤੇ ਇਨ੍ਹਾਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸ਼ਿਕਾਇਤ ਵਿੱਚ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮੁਹਾਲੀ ਵਿੱਚ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਜ਼ਿਲ੍ਹੇ ਵਿੱਚ ਸਮਾਜਿਕ/ ਧਾਰਮਿਕ/ ਕਲਚਰਲ/ ਪੋਲਿਟੀਕਲ/ਸਪੋਰਟਸ ਆਦਿ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਕਿਸੇ ਦੀ ਮੌਤ ਹੋਣ ਤੇ ਸਿਰਫ਼ 10 ਵਿਅਕਤੀ ਅਤੇ ਵਿਆਹ ਸ਼ਾਦੀਆਂ ਵਿੱਚ 20 ਵਿਅਕਤੀਆਂ ਦੀ ਮਨਜ਼ੂਰੀ ਦਿੱਤੀ ਗਈ ਹੈ। ਪਰੰਤੂ ਉਕਤ ਹੁਕਮਾਂ ਦੇ ਬਾਵਜੂਦ ਸ਼ਹਿਰ ਮੁਹਾਲੀ ਵਿੱਚ ਹੀ ਖ਼ੁਦ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ, ਉਨ੍ਹਾਂ ਦੇ ਭਰਾ ਅਤੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਹੁਕਮਾਂ ਦੀ ਲਗਾਤਾਰ ਉਲੰਘਣਾ ਕੀਤੀ ਜਾ ਰਹੀ ਹੈ।
ਉਨ੍ਹਾਂ ਲਿਖਿਆ ਹੈ ਕਿ ਬੀਤੀ 18 ਮਈ 2021 ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਿਹਤ ਮੰਤਰੀ ਦੇ ਰਾਜਨੀਤਕ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ 20-25 ਵਿਅਕਤੀਆਂ ਦਾ ਇਕੱਠ ਕਰਕੇ ਫੇਜ਼ 11 ਤੋਂ ਬਲੌਂਗੀ ਤੱਕ ਬਣਨ ਵਾਲੀ 10 ਕਰੋੜੀ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਵੀ ਨਗਰ ਨਿਗਮ ਦੇ ਮੇਅਰ ਬੱਲਮਖੀਰੇ ਤੁੜਵਾਉਣ ਦਾ ਕੰਮ ਸ਼ੁਰੂ ਕਰਵਾਉਣ, ਬਲੌਂਗੀ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਇਕੱਠ ਕਰਕੇ ਦਫ਼ਤਰ ਖੋਲ੍ਹਣ ਅਤੇ ਇੰਡਸਟਰੀ ਏਰੀਆ ਵਿੱਚ ਨੀਂਹ ਪੱਥਰ ਰੱਖਣ ਵਰਗੇ ਪ੍ਰੋਗਰਾਮਾਂ ਵਿੱਚ 15 ਤੋਂ 20 ਵਿਅਕਤੀਆਂ ਦੇ ਇਕੱਠ ਕੀਤੇ ਜਾ ਰਹੇ ਹਨ ਜਦਕਿ ਇਸ ਭਿਆਨਕ ਸਮੇਂ ਵਿੱਚ ਇਹ ਬਿਲਕੁਲ ਵੀ ਨਹੀਂ ਕੀਤੇ ਜਾਣੇ ਚਾਹੀਦੇ।
ਉਨ੍ਹਾਂ ਲਿਖਿਆ ਹੈ ਕਿ ਇਹਨਾਂ ਪ੍ਰੋਗਰਾਮਾਂ ਦੌਰਾਨ ਕੀਤੇ ਇਕੱਠਾਂ ਦੀਆਂ ਫੋਟੋਆਂ ਵੀ ਅਖ਼ਬਾਰਾਂ ਵਿੱਚ ਛਪ ਰਹੀਆਂ ਹਨ ਪ੍ਰੰਤੂ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ ਕੋਵਿਡ-19 ਦੌਰਾਨ ਪਾਬੰਦੀਆਂ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਿਹਤ ਮੰਤਰੀ ਪੰਜਾਬ ਸਮੇਤ ਉਕਤ ਕਾਂਗਰਸੀ ਆਗੂਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਜੇਕਰ ਪ੍ਰਸ਼ਾਸ਼ਨ ਉਕਤ ਕਾਂਗਰਸੀ ਆਗੂਆਂ ਵੱਲੋਂ ਕੀਤੇ ਜਾ ਰਹੇ ਇਕੱਠਾਂ ਨੂੰ ਨਹੀਂ ਰੋਕ ਸਕਦਾ ਤਾਂ ਫਿਰ ਕਿਸੇ ਦੀ ਮੌਤ, ਵਿਆਹ ਸ਼ਾਦੀਆਂ ਮੌਕੇ ਅਤੇ ਸ਼ਹਿਰ ਵਿੱਚ ਗਰੀਬ ਜਨਤਾ ਨੂੰ ਆਪਣੇ ਰੋਜ਼ਗਾਰ ਚਲਾ ਕੇ ਦੋ ਵਕਤ ਦੀ ਰੋਟੀ ਕਮਾਉਣ ਤੇ ਵੀ ਕੋਈ ਪਾਬੰਦੀ ਨਾ ਲਗਾਈ ਜਾਵੇ। ਉਹਨਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁਹਾਲੀ ਸ਼ਹਿਰ ਵਿੱਚ ਕੋਵਿਡ ਸਬੰਧੀ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਉਕਤ ਕਾਂਗਰਸੀ ਆਗੂਆਂ ਤੇ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਮਾਨਯੋਗ ਅਦਾਲਤ ਦਾ ਵੀ ਸਹਾਰਾ ਲੈਣਾ ਪੈ ਸਕਦਾ ਹੈ।
ਆਜਾਦ ਗਰੁੱਪ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਪਰ ਸਿਹਤ ਮੰਤਰੀ ਅਤੇ ਮੇਅਰ ਨੂੰ ਵੱਡੇ ਇਕੱਠ ਕਰਕੇ ਉਦਘਾਟਨ ਕਰਨ ਦੀ ਪਈ ਹੋਈ ਹੈ। ਉਹਨਾਂ ਕਿਹਾ ਕਿ ਜਿਲ੍ਹਾ ਮੈਜਿਸਟ੍ਰੈਟ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਅੰਤਿਮ ਸਸਕਾਰ ਤੇ ਦਸ ਵਿਅਕਤੀ ਇਕੱਠੇ ਨਹੀਂ ਹੋ ਸਕਦੇ ਪਰ ਕਾਂਗਰਸੀ ਆਗੂ ਉਦਘਾਟਨਾਂ ਤੇ ਵੱਡੇ ਇਕੱਠ ਕਰ ਰਹੇ ਹਨ। ਉਹਨਾਂ ਕਿਹਾ ਕਿ ਇਤਿਹਾਸ ਵਿੱਚ ਇੱਕ ਮਿਸਾਲ ਦਿੱਤੀ ਜਾਂਦੀ ਹੈ ਕਿ ਜਦੋਂ ਰੋਮ ਜਲ ਰਿਹਾ ਸੀ ਉਸ ਵੇਲੇ ਉੱਥੋਂ ਦਾ ਰਾਜਾ ਨੀਰੋ ਬੰਸੁਰੀ ਵਜਾ ਰਿਹਾ ਸੀ ਅਤੇ ਇਹ ਮਿਸਾਲ ਮੌਜੂਦਾ ਮਾਹੌਲ ਵਿੱਚ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਅਤੇ ਉਹਨਾਂ ਦੀ ਟੀਮ ਤੇ ਪੂਰੀ ਤਰ੍ਹਾਂ ਢੁੱਕਦੀ ਹੈ ਜਿਹੜੇ ਇਸ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਵੱਡੇ ਇਕੱਠ ਕਰਕੇ ਉਦਘਾਟਨਾਂ ਦੀ ਰਾਜਨੀਤੀ ਚਮਕਾਉਣ ਵਿੱਚ ਮਸਤ ਹਨ।
Attachments area

Related posts

ਮੁੱਖ ਮੰਤਰੀ ਵਜੋਂ ਮੇਰਾ ਹਰੇਕ ਕੰਮ ਸ਼ਹੀਦ ਭਗਤ ਸਿੰਘ ਦੀ ਸੋਚ ਮੁਤਾਬਕ ਹੋਵੇਗਾ-ਚੰਨੀ ਵੱਲੋਂ ਤਹੱਈਆ

Sanjhi Khabar

ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ ‘ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ: ਅਰੁਨਾ ਚੌਧਰੀ

Sanjhi Khabar

ਪਟਿਆਲਾ ਹਿੰਸਾ ਪਿਛਲੇ ਰਾਜਨੀਤਿਕ ਪਾਰਟੀਆਂ ਦਾ ਹੱਥ: ਮਾਨ

Sanjhi Khabar

Leave a Comment