17 C
Los Angeles
May 3, 2024
Sanjhi Khabar
Barnala

‘ਆਪ’ ਨਾਲ ਗਠਜੋੜ ਨੂੰ ਲੈ ਕੇ ਕਿਸਾਨਾਂ ਦਾ ਸੰਯੁਕਤ ਸਮਾਜ ਦੋ ਫਾੜ, ਹੁਣ ਅੱਗੇ ਕੀ ਹੋਵੇਗਾ ?

ਬਰਨਾਲਾ, 03 ਜਨਵਰੀ (ਸੰਦੀਪ ਸਿੰਘ) :

ਕਿਸਾਨ ਅੰਦੋਲਨ ਤੋਂ ਬਾਅਦ ਪਾਰਟੀ ਬਣਾਉਣ ਦਾ ਐਲਾਨ ਕਰਨ ਵਾਲਾ ਸਾਂਝਾ ਸਮਾਜ ਮੋਰਚਾ (SSM) ਮੁਸੀਬਤ ਵਿੱਚ ਘਿਰਦਾ ਨਜ਼ਰ ਆ ਰਿਹਾ ਹੈ। ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਸਾਂਝਾ ਸਮਾਜ ਮੋਰਚਾ ਵਿੱਚ ਫੁੱਟ ਪੈ ਗਈ ਹੈ। ਸੰਯੁਕਤ ਸਮਾਜ ਮੋਰਚਾ ਦਾ ਇੱਕ ਹਿੱਸਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੇ ਹੱਕ ਵਿੱਚ ਹੈ ਤੇ ਉਹ ਆਮ ਆਦਮੀ ਪਾਰਟੀ (ਆਪ) ਨਾਲ ਕੋਈ ਗਠਜੋੜ ਨਹੀਂ ਚਾਹੁੰਦਾ। ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਰਾਜੇਵਾਲ ਨੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਸੰਕੇਤ ਦਿੱਤੇ ਸੀ। ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਬਲਵੀਰ ਰਾਜੇਵਾਲ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਦਿੱਲੀ ਵਿੱਚ ਗਠਜੋੜ ਨੂੰ ਲੈ ਕੇ ਵੀ ਗੱਲਬਾਤ ਹੋਈ ਹੈ। ਇਸ ਤੋਂ ਪਹਿਲਾਂ ਬਲਵੀਰ ਰਾਜੇਵਾਲ ਨੇ ਇਹ ਵੀ ਕਿਹਾ ਕਿ ਗਠਜੋੜ ਹੋਣ ਦੀ ਸੂਰਤ ਵਿੱਚ ਆਮ ਆਦਮੀ ਪਾਰਟੀ ਆਪਣੇ ਉਮੀਦਵਾਰਾਂ ਦੇ ਨਾਂ ਵਾਪਸ ਲੈ ਸਕਦੀ ਹੈ। ਸੰਯੁਕਤ ਸਮਾਜ ਮੋਰਚਾ ਦੇ ਕਈ ਆਗੂ ਇਕੱਲੇ ਚੋਣ ਲੜਨ ਦੇ ਹੱਕ ਵਿੱਚ ਹਨ। ਇਸ ਲਈ ਸਾਂਝਾ ਮੋਰਚਾ ਬਣਦਿਆਂ ਹੀ ਸਾਰੀਆਂ 117 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨ ਦਾ ਦਾਅਵਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ 101 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਇਸ ਸਥਿਤੀ ਵਿੱਚ ਸਾਂਝੇ ਮੋਰਚੇ ਨੂੰ 16 ਦੇ ਕਰੀਬ ਸੀਟਾਂ ਹੀ ਮਿਲ ਸਕਦੀਆਂ ਹਨ। ਜਦੋਂ ਤੋਂ ਪਾਰਟੀ ਬਣਾਉਣ ਦਾ ਐਲਾਨ ਹੋਇਆ ਹੈ, ਉਦੋਂ ਤੋਂ ਹੀ ਕਿਸਾਨ ਆਗੂਆਂ ਦੀ ਰਾਏ ‘ਚ ਫਰਕ ਹੈ। ਕਿਸਾਨ ਅੰਦੋਲਨ ਦੌਰਾਨ ਪੰਜਾਬ ਦੀਆਂ 32 ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਸੀ ਪਰ 10 ਯੂਨੀਅਨਾਂ ਨੇ ਪਹਿਲਾਂ ਹੀ ਪਾਰਟੀ ਤੋਂ ਦੂਰੀ ਬਣਾ ਲਈ ਸੀ। ਇਸ ਤੋਂ ਬਾਅਦ ਬੀਕੇਯੂ ਕਾਦੀਆਂ ਨੇ ਵੀ ਕਿਹਾ ਕਿ ਉਹ ਚੋਣਾਂ ਵਿੱਚ ਹਿੱਸਾ ਨਹੀਂ ਲਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਗਠਜੋੜ ਹੋਣ ਦੀ ਸੂਰਤ ਵਿੱਚ ਕੁਝ ਹੋਰ ਕਿਸਾਨ ਜਥੇਬੰਦੀਆਂ ਸਾਂਝੇ ਸਮਾਜ ਮੋਰਚੇ ਤੋਂ ਵੱਖ ਹੋ ਸਕਦੀਆਂ ਹਨ।

 

Related posts

ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜੇਟਿਵ, ਖੁਦ ਨੂੰ ਕੀਤਾ ਆਈਸੋਲੇਟ, ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ‘ਚ ਨਹੀਂ ਹੋ ਸਕੇ ਸ਼ਾਮਲ,

Sanjhi Khabar

ਪੰਜਾਬ ‘ਚ ਆਪ‘ ਵਿਗਾੜੇਗੀ ਕਾਂਗਰਸ ਦਾ ਪੂਰੀ ਖੇਡ? ਜਾਣੋ ਸਰਵੇ ਦੇ ਹੈਰਾਨ ਕਰਨ ਵਾਲੇ ਅੰਕੜੇ

Sanjhi Khabar

ਭ੍ਰਿਸ਼ਟਾਚਾਰੀਆਂ ਦਾ ਪੈਸਾ-ਸੰਪਤੀ ਜ਼ਬਤ ਕਰ ਲੋਕਾਂ ਦਾ ਪੈਸਾ ਖਜ਼ਾਨੇ ‘ਚ ਵਾਪਿਸ ਲਿਆਵਾਂਗੇ : ਮੁੱਖ ਮੰਤਰੀ ਭਗਵੰਤ ਮਾਨ

Sanjhi Khabar

Leave a Comment