15.6 C
Los Angeles
May 14, 2024
Sanjhi Khabar
Chandigarh Politics

ਆਪ’ ਸਰਕਾਰ ਲੋਕ ਹਿੱਤ ਵਿੱਚ ਕੰਮ ਕਰੇ : ਚੰਨੀ

Sandeep Singh
ਚੰਡੀਗੜ੍ਹ, 11 ਮਾਰਚ । ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿੱਚ ਨਵੀੰ ਬਣੀ ਸਰਕਾਰ ਦਾ ਸਵਾਗਤ ਕਰਦੇ ਹੋਏ ਪਿਛਲੇ 111 ਦਿਨਾਂ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਲਏ ਫੈਸਲਿਆਂ ਅਤੇ ਲੋਕ ਹਿੱਤ ਵਿੱਚ ਲਾਗੂ ਕੀਤੀਆਂ ਸਕੀਮਾਂ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਪੰਜਾਬ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ। ਜਿਸ ਵਿੱਚ ਸਾਰੇ ਮੰਤਰੀਆਂ ਦੇ ਅਸਤੀਫੇ ਲੈ ਲਏ ਗਏ।

ਚੰਨੀ ਮੰਤਰੀ ਮੰਡਲ ਦੀ ਪਿਛਲੀ ਮੀਟਿੰਗ ਵਿੱਚ ਨਵੀਂ ਸਰਕਾਰ ਨੂੰ ਵਧਾਈ ਦੇਣ ਦਾ ਮਤਾ ਪਾਸ ਕਰਦਿਆਂ ਕਿਹਾ ਗਿਆ ਸੀ ਕਿ ਚੰਨੀ ਸਰਕਾਰ ਨੇ 111 ਦਿਨਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਬਿਜਲੀ ਅਤੇ ਪੈਟਰੋਲ ਦੇ ਰੇਟ ਘਟਾਏ ਹਨ। ਰੇਤ ਦੀ ਕੀਮਤ ਘਟਾਈ ਗਈ। ਪੰਜਾਬ ਵਿੱਚ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕੀਤੇ ਗਏ ਹਨ। ਚੰਨੀ ਨੇ ਕਿਹਾ ਕਿ 111 ਦਿਨਾਂ ਦੇ ਕਾਰਜਕਾਲ ਵਿੱਚ 111 ਲੋਕ ਹਿੱਤ ਫੈਸਲੇ ਲਏ ਗਏ ਹਨ। ਅੱਜ ਦੀ ਮੀਟਿੰਗ ਵਿੱਚ ਨਵੀਂ ਸਰਕਾਰ ਨੂੰ ਤਾਕੀਦ ਕੀਤੀ ਗਈ ਕਿ ਉਹ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰਨ ਦੀ ਬਜਾਏ ਲੋਕ ਹਿੱਤ ਵਿੱਚ ਚਲਾਈਆਂ ਗਈਆਂ ਸਕੀਮਾਂ ਨੂੰ ਜਾਰੀ ਰੱਖੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਆਪਣੀ ਵੋਟ ਪਾਈ ਹੈ। ਪੰਜਾਬ ਦੇ ਲੋਕਾਂ ਵੱਲੋਂ ਕਾਂਗਰਸ ਬਾਰੇ ਦਿੱਤੇ ਗਏ ਫੈਸਲੇ ਨੂੰ ਪਾਰਟੀ ਪ੍ਰਵਾਨ ਕਰਦੀ ਹੈ। ਚੰਨੀ ਨੇ ਕਿਹਾ ਕਿ ਕਾਂਗਰਸ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਸਰਕਾਰ ਦੇ ਕੰਮਾਂ ‘ਤੇ ਨਜ਼ਰ ਰੱਖੇਗੀ। ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ‘ਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਚੋਣਾਂ ਦੌਰਾਨ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਜੋ ਸੁਪਨੇ ਦਿਖਾਏ ਹਨ, ਉਹ ਪੂਰੇ ਹੋਣਗੇ।

Related posts

ਸਾਡਾ ਤਾਂ ਇਤਿਹਾਸ ਹੀ ਲੜਦੇ ਰਹਿਣਾ, PM ਮੋਦੀ ਤੇ ਅਮਿਤ ਸ਼ਾਹ ਨੇ ਗਲਤ ਥਾਂ ਲਿਆ ਪੰਗਾ ਸਬਕ ਸਿਖਾ ਦੇਵਾਂਗੇ’ : ਟਿਕੈਤ

Sanjhi Khabar

ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਟੀਕੇ ਦੀਆਂ 24 ਕਰੋੜ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

Sanjhi Khabar

ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ

Sanjhi Khabar

Leave a Comment