18 C
Los Angeles
May 17, 2024
Sanjhi Khabar
Bathinda Chandigarh Crime News

ਇੱਕ ਹੋਰ ਮਾਮਲੇ ‘ਚ ਫਸਿਆ ਰਾਮ ਰਹੀਮ, ਰਣਜੀਤ ਕਤਲ ਮਾਮਲੇ ‘ਚ ਡੇਰਾ ਮੁਖੀ ਸਣੇ 5 ਜਾਣੇ ਦੋਸ਼ੀ ਕਰਾਰ

Sandeep Singh
Chandigarh : ਇਸ ਸਮੇ ਗੁਰਮੀਤ ਰਾਮ ਰਹੀਮ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਣਜੀਤ ਸਿੰਘ ਕਤਲ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸਾਰੇ ਦੋਸ਼ੀਆਂ ਨੂੰ 12 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ।
ਸ਼ੁੱਕਰਵਾਰ ਨੂੰ ਮਾਮਲੇ ਦੇ ਦੋਸ਼ੀ ਡੇਰਾਮੁਖੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨਾ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਸਨ। ਇਸ ਦੇ ਨਾਲ ਹੀ ਮੁਲਜ਼ਮ ਅਵਤਾਰ, ਜਸਵੀਰ ਅਤੇ ਸਬਦੀਲ ਸਿੱਧਾ ਅਦਾਲਤ ਵਿੱਚ ਪੇਸ਼ ਹੋਏ ਸਨ। ਇਸ ਮਾਮਲੇ ‘ਚ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਸਾਰੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪਹਿਲਾ ਫੈਸਲਾ 26 ਅਗਸਤ ਨੂੰ ਸੁਣਾਉਣਾ ਸੀ।
10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਰਣਜੀਤ ਸਿੰਘ, ਜੋ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ, ਦਾ ਕਤਲ ਕਰ ਦਿੱਤਾ ਗਿਆ ਸੀ। ਡੇਰਾ ਪ੍ਰਬੰਧਕਾਂ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਤੋਂ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਲਿਖਵਾਈ ਸੀ। ਪੁਲਿਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਦੇ ਬੇਟੇ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਸੀਬੀਆਈ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। 2007 ‘ਚ ਅਦਾਲਤ ਨੇ ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਸਨ।

Related posts

ਕਿਸਾਨਾਂ ਪ੍ਰਦਰਸ਼ਨ ਨੂੰ ਲੈ ਕੇ ਬੋਲੇ ਤੋਮਰ : ਅੰਦੋਲਨ ਖਤਮ ਕਰੋ, ਚਰਚਾ ਲਈ ਹਾਂ ਤਿਆਰ

Sanjhi Khabar

ਪਟਿਆਲਾ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬੀਆਂ ਦੀ ਬਹਾਦਰੀ ਨੂੰ ਸਲਾਮ ਕੀਤਾ

Sanjhi Khabar

ਸੀ.ਸੀ.ਟੀ.ਐਨ.ਐਸ ਹੈਕਾਥੋਨ ਅਤੇ ਸਾਈਬਰ ਚੈਲੇਂਜ-2021 ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਪੰਜਾਬ ਪੁਲਿਸ ਦੇ ਐਸ.ਆਈ. ਦਾ ਡੀ.ਜੀ.ਪੀ. ਕਮੈਂਡੇਸ਼ਨ ਡਿਸਕ ਨਾਲ ਕੀਤਾ ਜਾਵੇਗਾ ਸਨਮਾਨ

Sanjhi Khabar

Leave a Comment