18 C
Los Angeles
May 17, 2024
Sanjhi Khabar
Chandigarh Politics

ਕਾਂਗਰਸੀ ਸਾਂਸਦ ਪ੍ਰਤਾਪ ਬਾਜਵਾ ਨੇ ਰਾਜ ਸਭਾ ‘ਚ ਸਪੀਕਰ ਵੱਲ ਸੁੱਟੀ ਕਾਲੇ ਕਾਨੂੰਨਾਂ ਦੀ ਕਾਪੀ

Agency
News Delhi  :  ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਅੱਜ ਕਾਂਗਰਸੀ ਸਾਂਸਦ ਪ੍ਰਤਾਪ ਬਾਜਵਾ ਵੱਲੋਂ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਾਨੂੰਨ ਰੱਦ ਕਰਨ ਦੇ ਨਾਅਰਿਆਂ ਨਾਲ ਪੂਰੀ ਸੰਸਦ ਗੂੰਜ ਉਠੀ। ਰਾਜ ਸਭਾ ਅੰਦਰ ਬਾਜਵਾ ਵੱਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਾਜਵਾ ਨੇ ਖੇਤੀ ਕਾਨੂੰਨਾਂ ਦੀ ਕਾਪੀ ਸਪੀਕਰ ਦੀ ਕੁਰਸੀ ਵੱਲ ਸੁੱਟੀ।
ਬਾਕੀ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪ੍ਰਤਾਪ ਬਾਜਵਾ ਦਾ ਸਮਰਥਨ ਕੀਤਾ ਗਿਆ। ਬਾਜਵਾ ਦਾ ਕਹਿਣਾ ਸੀ ਕਿ ਕੇਂਦਰ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਵੱਲੋਂ ਸੰਸਦ ਵਿਚ ਕਿਸਾਨਾਂ ਦੇ ਮੁੱਦੇ ਨੂੰ ਚੁੱਕਣ ਦੀ ਗੱਲ ਕਹੀ ਗਈ ਸੀ ਪਰ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।
ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ’ਚ ਕਿਸਾਨ ਲਗਾਤਾਰ ਧਰਨੇ ਦੇ ਰਹੇ ਹਨ ਕੇਂਦਰ ਸਰਕਾਰ ਇਨ੍ਹਾਂ ਤਿੰਨੇ ਬਿੱਲਾਂ ਨੂੰ ਕਿਸਾਨ ਹਮਾਇਤੀ ਦੱਸਦੀ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਾਲੇ ਖੇਤੀ ਕਾਨੂੰਨ ਕੇਂਦਰ ਵਾਪਸ ਲਵੇ ਜਿਸ ਲਈ ਕਿਸਾਨ ਲਗਾਤਾਰ ਸੰਘਰਸ਼ ਰਹੇ ਹਨ ਦੂਜੇ ਪਾਸ ਕੇਂਦਰ ਸਰਕਾਰ ਦਾ ਕਹਿਣਾ ਹੈ ਉਹ ਕਿਸੇ ਵੀ ਹਾਲਤ ’ਚ ਇਹ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ, ਕਿਸਾਨਾਂ ਇਨ੍ਹਾਂ ’ਚ ਸੋਧ ਕਰਵਾ ਸਕਦੇ ਹਨ ਪਰ ਕਿਸਾਨ ਸਿਰਫ਼ ਤੇ ਸਿਰਫ਼ ਇਨ੍ਹਾਂ ਨੂੰ ਰੱਦ ਕਰਾਉਣ ’ਤੇ ਅੜੇ ਹੋਏ ਹਨ ਕਿਸਾਨਾਂ ਦਾ ਕਹਿਣਾ ਹੈ ਜਦੋਂ ਤੱਕ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Related posts

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਬੀਤੇ ਦਿਨੀਂ ‘ਮੌਜੂਦਾ ਹਾਲਾਤ ਤੇ ਮੀਡੀਆ ਦੀ ਭੂਮਿਕਾ’ ਵਿਸ਼ੇ ’ਤੇ ਕੀਤਾ ਗਿਆ ਸੈਮੀਨਾਰ ਦਾ ਆਯੋਜਨ

Sanjhi Khabar

ਭਾਰਤ ਦੀ ਕੋਵਿਡ -19 ਸਥਿਤੀ ਬਹੁਤ ਚਿੰਤਾਜਨਕ, ਮਹਾਂਮਾਰੀ ਦਾ ਦੂਜਾ ਸਾਲ ਵੀ ਰਹੇਗਾ ਜਾਨਲੇਵਾ : WHO

Sanjhi Khabar

ਪ੍ਰਧਾਨ ਮੰਤਰੀ ਨੇ ਬੰਗਾਲ ‘ਚ ਦਿੱਤਾ ‘ਆਸ਼ੋਲ ਪੋਰੀਬਰਤਨ’ ਦਾ ਸੱਦਾ

Sanjhi Khabar

Leave a Comment