20.2 C
Los Angeles
May 22, 2024
Sanjhi Khabar
Chandigarh New Delhi Politics

ਕਾਂਗਰਸ ਦਾ ਵੱਡਾ ਫੈਸਲਾ: ਨਵਜੋਤ ਸਿੱਧੂ ਬਨਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ

Parmeet Mitha
ਚੰਡੀਗੜ੍ਹ : ਪੰਜਾਬ ਵਿਚ ਕਾਂਗਰਸ ਪਾਰਟੀ ਵਿਚਾਲੇ ਚੱਲ ਰਹੇ ਕਲੇਸ਼ (Punjab congress crisis) ‘ਤੇ ਹਰੀਸ਼ ਰਾਵਤ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਆਪਸੀ ਮਤਭੇਦਾਂ ਨੂੰ ਖ਼ਤਮ ਕਰਨ ਲਈ ਇਕ ਫਾਰਮੂਲਾ ਲੱਭ ਲਿਆ ਹੈ। ਇਸ ਵਿੱਚ ਕੈਪਟਨ ਅਮਰਿੰਦਰ ਸਿੰਘ (captain amrinder singh) ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ। ਇਸ ਦੇ ਨਾਲ ਹੀ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਇਆ ਜਾਵੇਗਾ।

ਇਸ ਦੇ ਨਾਲ ਹੀ 2 ਕਾਰਜਕਾਰੀ ਪ੍ਰਧਾਨ ਵੀ ਬਣਾਏ ਜਾਣਗੇ , ਉਹ ਹਿੰਦੂ ਅਤੇ ਦਲਿਤ ਭਾਈਚਾਰੇ ਵਿਚੋਂ ਹੋਣਗੇ। ਇਸ ਬਾਰੇ ਅਧਿਕਾਰਤ ਐਲਾਨ ਜਲਦ ਕਰ ਦਿੱਤਾ ਜਾਵੇਗਾ। ਫ਼ਿਲਹਾਲ ਇਸ ਸਮੇਂ ਸੁਨੀਲ ਜਾਖੜ ਪੰਜਾਬ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਹਨ। ਪਹਿਲਾਂ ਇਹ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਕੈਪਟਨ ਅਤੇ ਸਿੱਧੂ ਵਿਚਾਲੇ ਜੰਗ ‘ਚ ਸੁਨੀਲ ਜਾਖੜ ਦੀ ਕੁਰਸੀ ਦੀ ਬਲੀ ਚੜ੍ਹੇਗੀ।

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਕੁਝ ਨਵੇਂ ਚਿਹਰੇ ਵੀ ਸ਼ਾਮਿਲ ਹੋ ਸਕਦੇ ਹਨ। ਪਾਰਟੀ ਵਿੱਚ ਦੋ ਕਾਰਜਕਾਰੀ ਪ੍ਰਧਾਨ ਬਣਾਉਣ ਪਿੱਛੇ ਵੀ ਵੋਟਾਂ ਦੀ ਰਾਜਨੀਤੀ ਹੋ ਸਕਦੀ ਹੈ। ਦਰਅਸਲ, ਇਸ ਗੱਲ ਵਿਚ ਵੀ ਮਤਭੇਦ ਸਨ ਕਿ ਕੀ ਪੰਜਾਬ ਵਿਚ ਪਾਰਟੀ ਦੀ ਕਮਾਨ ਕਿਸੇ ਹਿੰਦੂ ਨੇਤਾ ਨੂੰ ਦਿੱਤੀ ਜਾਵੇ ਜਾਂ ਕਿਸੇ ਸਿੱਖ ਨੇਤਾ ਨੂੰ।

ਦੱਸ ਦੇਈਏ ਕਿ ਪੰਜਾਬ ਇਕਾਈ ਦੇ ਵਿਵਾਦ ਨੂੰ ਲੈ ਕੇ ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਦੀ ਬੁੱਧਵਾਰ ਨੂੰ ਮੀਟਿੰਗ ਹੋਈ ਸੀ। ਇਸ ਵਿਚ ਹੱਲ ਲੱਭਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਸੀ। ਇਸ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰੀ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ , ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਸੂਬਾ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਮੁੱਦੇ ‘ਤੇ ਚਰਚਾ ਕੀਤੀ ਸੀ।

ਹਰੀਸ਼ ਰਾਵਤ ਨੇ ਪਹਿਲਾਂ ਕਿਹਾ ਸੀ ਕਿ ਅਗਲੇ ਤਿੰਨ-ਚਾਰ ਦਿਨਾਂ ਵਿੱਚ ਪੰਜਾਬ ਕਾਂਗਰਸ ਲਈ ਖੁਸ਼ਖਬਰੀ ਆਵੇਗੀ, ਜਿਸ ਨਾਲ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੇ ਵਿਵਾਦ ਦਾ ਜਲਦੀ ਅੰਤ ਹੋਣ ਦਾ ਸੰਕੇਤ ਮਿਲਦਾ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ‘ਹਰ ਕੋਈ’ ਖੁਸ਼ ਹੋਵੇਗਾ। ਤਾਜ਼ਾ ਫੈਸਲੇ ਨਾਲ ਕੁਝ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Related posts

ਪੰਜਾਬ ਸਰਕਾਰ ਨੇ ਨਵਾਂ DGP ਲਗਾਇਆ

Sanjhi Khabar

ਦੇਸ਼ ‘ਚ 5,379 ਨਵੇਂ ਕੋਰੋਨਾ ਮਰੀਜ ਮਿਲੇ, 16 ਦੀ ਮੌਤ

Sanjhi Khabar

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ

Sanjhi Khabar

Leave a Comment