15.8 C
Los Angeles
May 16, 2024
Sanjhi Khabar
Bathinda Politics

ਕਾਂਗਰਸ ਨੂੰ ਵੱਡਾ ਝਟਕਾ ਦਿਆਲਪੁਰਾ ਭਾਈਕਾ ਦੇ 71 ਪਰਿਵਾਰ ਅਕਾਲੀ ਦਲ ਚ ਸ਼ਾਮਲ

Veer Pal Kaur
ਬਠਿੰਡਾ 10 ਜਨਵਰੀ  ਹਲਕਾ ਰਾਮਪੁਰਾ ਫੂਲ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਦਿਆਲਪੁਰਾ ਭਾਈਕਾ ਦੇ 71 ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ । ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਤਰ ਸਿੰਘ ਗੁੱਡ ਦੀ ਰਹਿਨੁਮਾਈ ਹੇਠ ਅਮਰਜੀਤ ਸਿੰਘ ਪ੍ਰਧਾਨ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਾਬਕਾ ਪੰਚਾਇਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਮਲੂਕਾ ਨੇ ਕਿਹਾ ਕਿ ਸੱਤਾ ਤੇ ਕਾਬਜ਼ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਮੰਤਰੀਆਂ ਨੇ ਸੂਬੇ ਦੇ ਲੋਕਾਂ ਦੀ ਸਾਰ ਨਹੀਂ ਲਈ ਕਾਂਗਰਸ ਨੇ ਚੋਣਾਂ ਜਿੱਤਣ ਲਈ ਕੀਤੇ ਗਏ ਵੱਡੇ ਵੱਡੇ ਵਾਅਦਿਆਂ ਚੋਂ ਇਕ ਵੀ ਵਾਅਦਾ ਵਫਾ ਨਹੀਂ ਕੀਤਾ । ਇਸ ਤੋਂ ਇਲਾਵਾ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਦੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨ ਲਈ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਵੀ ਬੰਦ ਕਰ ਦਿੱਤੀਆਂ । ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਰ ਵਰਗ ਕਾਂਗਰਸ ਤੋਂ ਦੂਰ ਹੁੰਦਾ ਗਿਆ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਟਕਸਾਲੀ ਕਾਂਗਰਸੀ ਪਰਿਵਾਰ ਵੀ ਕਾਂਗਰਸ ਤੂੰ ਪਾਸਾ ਵੱਟ ਰਹੇ ਹਨ । ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਅਤੇ ਮਿਲਣ ਵਾਲੀਆਂ ਸਹੂਲਤਾਂ ਨੂੰ ਵੇਖਦਿਆਂ ਲੋਕ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਵਿੱਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ। ਇਸ ਮੌਕੇ ਦਿਆਲਪੁਰਾ ਭਾਈਕਾ ਦੀ ਜਥੇਬੰਦੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਮੇਜਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਹਾਕਮ ਸਿੰਘ, ਸੰਤੋਖ ਸਿੰਘ ਨੰਬਰਦਾਰ, ਜਗਸੀਰ ਸਿੰਘ ਸਾਬਕਾ ਮੈਂਬਰ, ਕਰਤਾਰ ਸਿੰਘ ਸਾਬਕਾ ਮੈਂਬਰ ਸ਼ਿੰਦਰ ਸਿੰਘ ਬੀ ਸੀ ਵਿੰਗ ਪ੍ਰਧਾਨ, ਪ੍ਰਕਾਸ਼ ਸਿੰਘ ਬਾਦਲ ਕਿਸਾਨ ਵਿੰਗ ਪ੍ਰਧਾਨ, ਸੁਖਪਾਲ ਸਿੰਘ ਮੀਤ ਪ੍ਰਧਾਨ ਕਿਸਾਨ ਵਿੰਗ, ਇਸਤਰੀ ਦਲ ਦੇ ਇਕਾਈ ਪ੍ਰਧਾਨ ਸਿਮਰਜੀਤ ਕੌਰ ,ਮੀਤ ਪ੍ਰਧਾਨ ਜਸਵੀਰ ਕੌਰ, ਅਤੇ ਹਰਜੀਤ ਕੌਰ ਸਮੇਤ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜਥੇਬੰਦੀ ਵੱਲੋਂ ਕੀਤੇ ਜਾ ਰਹੇ ਉੱਦਮ ਦੀ ਮਲੂਕਾ ਨੇ ਸ਼ਲਾਘਾ ਕੀਤੀ ।

Related posts

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ

Sanjhi Khabar

ਗੁਡ ਨਿਊਜ: ਦੇਸ਼ ‘ਚ ਕੋਰੋਨਾ ਦੇ ਮਰੀਜ਼ਾਂ ਨਾਲੋਂ ਸਿਹਤਮੰਦ ਹੋਣ ਵਾਲੇ ਵੱਧ

Sanjhi Khabar

ਕਿਸਾਨ ਆਗੂ ਬਿਨਾਂ ਸ਼ਰਤ ਗੱਲਬਾਤ ਲਈ ਤਿਆਰ, ਕੇਂਦਰ ਵੀ ਗੱਲਬਾਤ ਦਾ ਕਰੇ ਐਲਾਨ: ਦਾਦੂਵਾਲ

Sanjhi Khabar

Leave a Comment