22 C
Los Angeles
May 3, 2024
Sanjhi Khabar
Chandigarh

ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਨੇ 50 ਸਾਲ ਪੁਰਾਣਾ ਨਾਤਾ ਤੋੜਿਆ

ਚੰਡੀਗੜ, 14 ਜਨਵਰੀ (ਸੰਦੀਪ ਸਿੰਘ) :

ਸੂਬੇ ‘ਚ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵੱਡੇ ਚਿਹਰੇ ਤੇ ਸਾਬਕਾ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨਾਂ ਨੇ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸਨ (ਕੈਬਨਿਟ ਰੈਂਕ) ਦੇ ਚੇਅਰਮੈਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਉਨਾਂ ਦਾ ਕਾਂਗਰਸ ਨਾਲ 50 ਸਾਲ ਪੁਰਾਣਾ ਰਿਸਤਾ ਟੁੱਟ ਗਿਆ ਹੈ। ਮੀਡੀਆ ਨੂੰ ਦਿੱਤੀ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਡਾ. ਬੀਆਰ ਅੰਬੇਡਕਰ ਪੋਸਟ ਮੈਟਿ੍ਰਕ ਸਕਾਲਰਸਿਪ ਘਪਲੇ ਦੇ ਦੋਸੀਆਂ ਦੀ ਪੁਸਤਪਨਾਹੀ ਤੇ ਫਗਵਾੜਾ ਨੂੰ ਜਿਲਾ ਨਾ ਬਣਾਉਣ ਤੋਂ ਨਾਰਾਜ ਕਾਂਗਰਸ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਦੇ ਭਾਣਜੇ ਜੋਗਿੰਦਰ ਸਿੰਘ ਅੱਜ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਨੂੰ ਛੱਡ ਦਿੱਤਾ। ਉਨਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਦੇ ਵਜੀਫੇ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਵਿਦਿਅਕ ਅਦਾਰਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਬਜਾਏ, ਉਨਾਂ ਨੂੰ ਪੁਲਿਸ ਕੇਸ ਤੋਂ ਮੁਕਤ ਕਰ ਦਿੱਤਾ ਹੈ। ਇਸ ਦੌਰਾਨ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਿਆਂ, ਜਾਗੀਰਦਾਰਾਂ, ਪੈਸੇ ਵਾਲੇ, ਮੌਕਾਪ੍ਰਸਤਾਂ ਅਤੇ ਹੋਰਾਂ ਦੇ ਦਬਦਬੇ ਦੇ ਨਾਲ-ਨਾਲ, ਇਨਾਂ ਕਾਰਨਾਂ ਨੇ ਹੁਣ ਉਨਾਂ ਨੂੰ ਇਸ ਪਾਰਟੀ ਨੂੰ ਛੱਡਣ ਲਈ ਮਜਬੂਰ ਕਰ ਦਿੱਤਾ ਹੈ, ਜਿਸ ਦੀ ਉਨਾਂ ਨੇ ਪਿਛਲੇ 50 ਸਾਲਾਂ ਦੌਰਾਨ ਖੂਨ -ਪਸੀਨੇ ਅਤੇ ਮਿਹਨਤ ਨਿਰਸਵਾਰਥ ਭਾਵ ਨਾਲ ਸੇਵਾ ਕੀਤੀ ਸੀ। ਦੱਸ ਦਈਏ ਕਿ 1985, 1992 ਤੇ 2002 ’ਚ ਫਗਵਾੜਾ ਤੋਂ ਵਿਧਾਇਕ ਰਹੇ ਮਾਨ ਪੰਜਾਬ ਵਿੱਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਚ ਮੰਤਰੀ ਰਹੇ।

Related posts

ਸੋਨੀਆ ਗਾਂਧੀ ਨੇ ਕੀਤੀ ਕੈਪਟਨ ਅਮਰਿੰਦਰ ਦੀ ਬੋਲਤੀ ਬੰਦ

Sanjhi Khabar

ਜਦੋਂ ਤੱਕ ਬਿਲ ਵਾਪਸੀ ਨਹੀਂ, ਉਦੋਂ ਤੱਕ ਘਰ ਵਾਪਸੀ ਨਹੀਂ : ਟਿਕੈਤ

Sanjhi Khabar

ਜੇ ਕੋਵਿਡ ਦੀ ਸਥਿਤੀ ‘ਚ ਇਕ ਹਫਤੇ ਵਿੱਚ ਸੁਧਾਰ ਨਾ ਹੋਇਆ ਤਾਂ ਹੋਰ ਸਖਤ ਬੰਦਿਸ਼ਾਂ ਲਗਾਈਆਂ ਜਾ ਸਕਦੀਆਂ, ਮੁੱਖ ਮੰਤਰੀ ਦੀ ਚਿਤਾਵਨੀ

Sanjhi Khabar

Leave a Comment