20.5 C
Los Angeles
April 28, 2024
Sanjhi Khabar
Chandigarh Politics

ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ ਮੁਆਫ਼ੀ ਦੀ 590 ਕਰੋੜ ਦੀ ਕਿਸ਼ਤ ਦਾ ਐਲਾਨ

Sukhwinder Bunty
ਚੰਡੀਗੜ੍ਹ: : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜ਼ਦੂਰਾਂ, ਕਿਸਾਨਾਂ ਅਤੇ ਬੇਜ਼ਮੀਨੇ ਕਿਸਾਨੀ ਭਾਈਚਾਰੇ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਖੇਤੀ ਕਰਜ਼ਾ ਮੁਆਫੀ ਸਕੀਮ ਤਹਿਤ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਦਿਆਂ ਇਕ ਮਹੱਤਵਪੂਰਨ ਵਾਅਦਾ ਪੂਰਾ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਮੰਗਲਵਾਰ ਨੂੰ ਇੱਕ ਉੱਚ ਪੱਧਰੀ ਬੈਠਕ ਤੋਂ ਬਾਅਦ ਕਿਹਾ ਕਿ ਇਹ ਚੈੱਕ 20 ਅਗਸਤ ਨੂੰ ਰਾਜ ਪੱਧਰੀ ਸਮਾਗਮ ਵਿੱਚ ਜਾਰੀ ਕੀਤੇ ਜਾਣਗੇ।

ਪੰਜਾਬ ਸਰਕਾਰ ਮੁੱਢਲੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐੱਸ.) ਦੇ 2,85,325 ਮੈਂਬਰਾਂ ਨੂੰ 520 ਕਰੋੜ ਰੁਪਏ ਦਾ ਕਰਜ਼ਾ ਚੁਕਾਏਗੀ, ਜਿਸ ਨਾਲ ਪ੍ਰਤੀ ਮੈਂਬਰ 20,000 ਰੁਪਏ ਦੀ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਫੈਸਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਸਰਕਾਰ ਨੇ ਪੀ.ਏ.ਸੀ.ਐਸ -2018 ਦੇ ਖੇਤੀਬਾੜੀ ਮਜ਼ਦੂਰਾਂ ਅਤੇ ਬੇਜ਼ਮੀਨੇ ਖੇਤ ਮੈਂਬਰਾਂ ਲਈ ਕਰਜ਼ਾ ਮੁਕਤ ਸਕੀਮ ਤਿਆਰ ਕੀਤੀ ਹੈ। ਦੱਸ ਦੇਈਏ ਕਿ, 2017 ਦੇ ਚੋਣ ਵਾਅਦਿਆਂ ਤੋਂ ਬਾਅਦ, ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ ਹੁਣ ਤੱਕ 5.64 ਲੱਖ ਕਿਸਾਨਾਂ ਦੇ 4624 ਕਰੋੜ ਰੁਪਏ ਮੁਆਫ ਕੀਤੇ ਹਨ।

 

Related posts

ਹਰਿਆਣਾ ਨੇ ਪੰਜਾਬ ਤੋਂ ਮੰਗਿਆ ਐਸ ਵਾਈ ਐਲ ਦਾ ਪਾਣੀ

Sanjhi Khabar

ਬੇਅਦਬੀ ਤੇ ਗੋਲੀਕਾਂਡ ਮਾਮਲਾ-ਬਿਆਨਬਾਜੀ ਛੱਡ ਕੇ ਸਖ਼ਤ ਫ਼ੈਸਲਾ ਲੈਣ ਕਾਂਗਰਸੀ ਆਗੂ : ਕੁਲਤਾਰ ਸਿੰਘ ਸੰਧਵਾਂ

Sanjhi Khabar

ਕੈਪਟਨ ਵੱਲੋਂ ਘੱਗਰ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਹਵਾਈ ਸਰਵੇਖਣ

Sanjhi Khabar

Leave a Comment