15.6 C
Los Angeles
May 3, 2024
Sanjhi Khabar
Chandigarh Politics Protest Punjab

ਕਿਸਾਨ ਅੰਦੋਲਨ 68ਵੇਂ ਦਿਨ : ਕਿਸਾਨਾਂ ਦੀ ਰਿਹਾਈ ਲਈ ਜਾਰੀ ਰੇਲ ਰੋਕੋ ਮੋਰਚਾ 5ਵੇਂ ਦਿਨ ਵਿੱਚ ਸ਼ਾਮਲ, ਹਜ਼ਾਰਾਂ ਔਰਤਾਂ ਨੇ ਕੀਤੀ ਸ਼ਮੂਲੀਅਤ

PS Mitha/Sandeep Singh
ਚੰਡੀਗੜ੍ਹ, 21 ਅਪ੍ਰੈਲ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਸਬੰਧੀ ਮੰਗਾਂ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਦੇਸ਼ ਭਰ ਦੇ ਕਿਸਾਨ ਮਜ਼ਦੂਰ ਸੰਘਰਸ਼ ਦੇ ਮੈਦਾਨ ਵਿੱਚ ਡਟੇ ਹੋਏ ਹਨ। ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਅਤੇ ਅੰਦੋਲਨ ਦੇ ਸੀਨੀਅਰ ਨੇਤਾ ਸਰਵਣ ਸਿੰਘ ਪੰਧੇਰ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੋਂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੱਤੀ ਕਿ ਸ਼ੰਭੂ ਅਤੇ ਖਨੌਰੀ ਬਾਡਰਾਂ ਤੇ ਜਾਰੀ ਅੰਦੋਲਨ ਦੇ 68 ਦਿਨ ਪੂਰੇ ਹੋ ਚੁੱਕੇ ਹਨ ਅਤੇ ਇਹਨਾਂ ਦਿਨਾਂ ਵਿੱਚ ਪੂਰੇ ਦੇਸ਼ ਅਤੇ ਦੁਨੀਆ ਵਿਚ ਮੰਗਾਂ ਪ੍ਰਤੀ ਜਾਗਰੂਕਤਾ ਫੈਲ ਚੁੱਕੀ ਹੈ, ਜਿਸ ਕਾਰਨ ਸਭ ਵਰਗਾਂ ਵੱਲੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਹਮਦਰਦੀ ਅਤੇ ਹਮਾਇਤ ਕੀਤੀ ਜਾ ਰਹੀ ਹੈ। ਓਹਨਾ ਦੱਸਿਆ ਕਿ ਸਭ ਸੰਘਰਸ਼ਮਈ ਜਥੇਬੰਦੀਆਂ ਵੱਲੋਂ ਕਣਕ ਦੇ ਸੀਜ਼ਨ ਦੌਰਾਨ ਔਰਤਾਂ ਦੇ ਵਿਸ਼ਾਲ ਜਥੇ ਮੋਰਚੇ ਵਿਚ ਸ਼ਾਮਿਲ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨ ਮਜ਼ਦੂਰ ਵਾਢੀ ਦਾ ਕੰਮ ਨਬੇੜ ਸਕਣ। ਓਹਨਾ ਜਾਣਕਾਰੀ ਦਿੱਤੀ ਕਿ ਹਰਿਆਣਾ ਸਰਕਾਰ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਕਿਸਾਨ ਆਗੂਆਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ਤੇ ਚੱਲ ਰਿਹਾ ਰੇਲ ਰੋਕੋ ਮੋਰਚਾ ਵੀ 5ਵੇਂ ਦਿਨ ਪੂਰੇ ਕਰ ਚੁੱਕਾ ਹੈ ਪਰ ਸਰਕਾਰ ਵੱਲੋਂ ਵਾਅਦਾ ਖਿਲਾਫੀ ਕਰਕੇ ਬੇਕਸੂਰ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ, ਜਿਸਦੇ ਚਲਦੇ ਕੱਲ੍ਹ 22 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ( ਖਟਕੜ ) ਵਿਖੇ ਅਗਲਾ ਐਕਸ਼ਨ ਐਲਾਨ ਕੀਤਾ ਜਾਵੇਗਾ। ਓਹਨਾ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਦੇ ਸਵਾਲਾਂ ਤੋਂ ਭੱਜਣ ਵਾਲੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ, ਇਸ ਨੇ ਸਾਬਿਤ ਕੀਤਾ ਹੈ ਕਿ ਲੋਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਰਹੇ ਹਨ ਅਤੇ ਵੋਟ ਪਾਉਣ ਤੋਂ ਪਹਿਲਾਂ ਵੋਟ ਲੈਣ ਆਏ ਨੁਮਾਇੰਦਿਆਂ ਦੇ ਆਪਣੇ ਮਸਲਿਆਂ ਪ੍ਰਤੀ ਵਿਚਾਰ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਤੋਂ ਭੱਜਣ ਵਾਲੇ ਲੀਡਰਾਂ ਨੂੰ ਗਲਤ ਮੰਨ ਰਹੇ ਹਨ। ਓਹਨਾ ਕਿਹਾ ਕਿ ਦੇਸ਼ ਦੇ ਕਿਸਾਨ ਮਜ਼ਦੂਰ ਵੱਲੋਂ ਜਿੰਨੀਂ ਦੇਰ ਸਾਰੀਆਂ ਫ਼ਸਲਾਂ ਦੀ ਖਰੀਦ ਦਾ ਐਮ ਐਸ ਪੀ ਗਰੰਟੀ ਕਨੂੰਨ, ਕਿਸਾਨ ਮਜ਼ਦੂਰ ਦੀ ਕਰਜ਼ਾ ਮੁਕਤੀ, ਕਿਸਾਨ ਅਤੇ ਖੇਤ ਮਜ਼ਦੂਰ ਲਈ ਪੈਨਸ਼ਨ, ਭੂੰਮੀ ਅਧਿਗ੍ਰਹਿਣ ਨਿਜ਼ਮ ਨੂੰ 2013 ਦੇ ਸਰੂਪ ਵਿੱਚ ਲਾਗੂ ਕਰਨ, 2021 ਕਿਸਾਨ ਅੰਦੋਲਨ ਦੀਆਂ ਮੰਨੀਆ
ਮੰਗਾਂ ਲਾਗੂ ਕਰਨ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ ਕਰਨ, ਆਦਿਵਾਸੀਆਂ ਦੇ ਹੱਕਾਂ ਦੇ ਕਾਰਪੋਰੇਟ ਘਰਾਣਿਆਂ ਹਵਾਲੇ ਬੰਦ ਕਰਕੇ ਸੰਵਿਧਾਨ ਦੀ 5ਵੀ ਸੂਚੀ ਲਾਗੂ ਕਰਨ ਸਮੇਤ 10 ਦੀਆਂ 10 ਮੰਗਾਂ ਦੇ ਠੋਸ ਹੱਲ ਨਹੀਂ ਕੀਤੇ ਜਾਂਦੇ ਓਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।ਇਸ ਮੌਕੇ ਹਾਜ਼ਰ ਆਗੂ ਸੁਰਜੀਤ ਸਿੰਘ ਫੂਲ, ਸ਼ਵਿੰਦਰ ਸਿੰਘ ਚੁਤਾਲਾ, ਮਨਜੀਤ ਸਿੰਘ ਰਾਏ, ਅਮਰਜੀਤ ਸਿੰਘ ਮੋਹੜੀ, ਦਿਲਬਾਗ ਸਿੰਘ ਹਰੀਗੜ੍ਹ, ਬਲਵੰਤ ਸਿੰਘ ਬਹਿਰਾਮ ਕੇ, ਜੰਗ ਸਿੰਘ ਭੰਟੇਰੀ, ਤੇਜਬੀਰ ਸਿੰਘ ਹਾਜਰ ਰਹੇ ।

Related posts

ਅਕਾਲੀ ਦਲ ‘ਚ ਜਾਣਾ ਮੇਰੀ ‘ਘਰ-ਵਾਪਸੀ’ ਨਹੀ ਬਲਕਿ ‘ਖੁਦਕੁਸ਼ੀ’ ਹੋਵੇਗੀ: ਬੱਬੀ ਬਾਦਲ

Sanjhi Khabar

ਪੰਜਾਬ ‘ਚ ਕੋਵਿਡ ਫਤਿਹ ਕਿੱਟਾਂ ਦੀ ਖਰੀਦ ‘ਚ ਘਪਲਾ- ਰਾਘਵ ਚੱਢਾ ਵੱਲੋਂ ਲੋਕਪਾਲ ਨੂੰ ਚਿੱਠੀ ਲਿਖ ਕੇ ਜਾਂਚ ਦੀ ਮੰਗ

Sanjhi Khabar

ਜੈਵੀਰ ਸ਼ੇਰਗਿੱਲ ਨੇ ਕੇਂਦਰ ਦੀ ਟੀਕਾਕਰਨ ਨੀਤੀ ‘ਤੇ ਖੜੇ ਕੀਤੇ ਸਵਾਲ

Sanjhi Khabar

Leave a Comment