15.1 C
Los Angeles
May 15, 2024
Sanjhi Khabar
Bathinda Chandigarh Crime News Politics Protest

ਕੁਰਸੀ ਦੀ ਲੜਾਈ ‘ਚ ਪੰਜਾਬ ਨੂੰ ਬਰਬਾਦ ਕਰਨ ਲਈ ਕੈਪਟਨ ਅਤੇ ਸਿੱਧੂ ਜਨਤਾ ਕੋਲੋਂ ਮੰਗਣ ਮੁਆਫ਼ੀ ਹਰਪਾਲ ਸਿੰਘ ਚੀਮਾ

Veer Pal Kaur

ਬਠਿੰਡਾ, 22 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁਰਸੀ ਖੋਹਣ ਅਤੇ ਕੁਰਸੀ ਬਚਾਉਣ ਦੀ ਆਪਸੀ ਲੜਾਈ ‘ਚ ਸਾਢੇ ਚਾਰ ਸਾਲ ਬਰਬਾਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਕਾਂਗਰਸੀ ਪੰਜਾਬ ਦੀ ਜਨਤਾ ਕੋਲੋਂ ਮੁਆਫ਼ੀ ਮੰਗਣ ਅਤੇ ਆਪਸ ਵਿਚ ਇੱਕ-ਦੂਜੇ ਕੋਲੋਂ ਮੁਆਫ਼ੀ ਮੰਗਣ ਜਾਂ ਨਾ ਮੰਗਣ ਦਾ ਡਰਾਮਾ ਛੱਡਣ।
ਹਰਪਾਲ ਸਿੰਘ ਚੀਮਾ ਵੀਰਵਾਰ ਨੂੰ ਇੱਥੇ ਪਾਰਟੀ ਦੇ ਨਵੇਂ ਬਣਾਏ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ ਅਤੇ ਮੀਡੀਆ ਦੇ ਰੂਬਰੂ ਸਨ। ਉਨ੍ਹਾਂ ਨਾਲ ਵਿਧਾਇਕ ਅਮਨ ਅਰੋੜਾ, ਵਿਧਾਇਕ ਰੁਪਿੰਦਰ ਕੌਰ ਰੂਬੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨੀਲ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਜੰਟ ਸਿੰਘ ਸਮੇਤ ਸਾਰੇ ਸਥਾਨਕ ਆਗੂ ਮੌਜੂਦ ਸਨ।
ਚੀਮਾ ਨੇ ਕਿਹਾ ਕਿ ਪ੍ਰਧਾਨਗੀ ਦੀ ਕੁਰਸੀ ਮਿਲਦਿਆਂ ਹੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਸਾਰੇ ਮੁੱਦੇ ਭੁੱਲ ਗਏ ਹਨ ਅਤੇ ਹੁਣ ਕੈਪਟਨ ਤੇ ਸਿੱਧੂ ਦੋਵੇਂ ਮੁਆਫ਼ੀ-ਮੁਆਫ਼ੀ ਦੇ ਡਰਾਮੇ ਥੱਲੇ ਬੇਅਦਬੀ, ਨਸ਼ੇ, ਬਿਜਲੀ, ਬੇਰੁਜ਼ਗਾਰੀ, ਖੇਤੀ ਸੰਕਟ ਅਤੇ ਬੁਰੀ ਤਰ੍ਹਾਂ ਫੈਲੇ ਮਾਫ਼ੀਆ ਵਰਗੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਨਵੀਂ ਚਾਲ ਚੱਲ ਰਹੇ ਹਨ, ਜਿਸ ਦੀ ਸਕਰਿਪਟ ਕੌਮੀ ਲਾਰੇ-ਬਾਜ਼ ਪ੍ਰਸ਼ਾਂਤ ਕਿਸ਼ੋਰ ਨੇ ਲਿਖੀ ਹੈ।
ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਉਨ੍ਹਾਂ ਹੀ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਘਰ ਘਰ ਜਾ ਕੇ ਮਿਲ ਰਹੇ ਹਨ, ਜਿਹੜੇ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਕੇਬਲ ਮਾਫ਼ੀਆ ਅਤੇ ਨਸ਼ਾ ਮਾਫ਼ੀਆ ਦੇ ਸਰਪ੍ਰਸਤ ਹਨ। ਇਸ ਤੋਂ ਸਿੱਧ ਹੁੰਦਾ ਹੈ ਕਿ ਨਵਜੋਤ ਸਿੱਧੂ ਦੇ ਹੱਥ ਵੀ ਭ੍ਰਿਸ਼ਟਾਚਾਰੀ ਨਾਲ ਮਿਲੇ ਗਏ ਹਨ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਅਤੇ ਪੰਜਾਬ ਦੇ ਲੋਕ ਨਾ ਤਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦੇ ਏਜੰਡੇ ‘ਤੇ ਸਨ ਅਤੇ ਨਾ ਹੀ ਹੁਣ ਹਨ। ਇਹ ਦੋਵੇਂ ਤਾਂ ਆਪੋ ਆਪਣੀਆਂ ਕੁਰਸੀਆਂ ਕਾਇਮ ਰੱਖਣ ਲਈ ਲੜ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਖ਼ੁਲਾਸਾ ਕੀਤਾ ਕਿ ਕਾਂਗਰਸ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਦੇ ਸਿਰ ‘ਤੇ 90 ਹਜ਼ਾਰ ਕਰੋੜ ਦਾ ਕਰਜ਼ਾ ਹੋਰ ਚੜ ਗਿਆ ਹੈ ਅਤੇ ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ ਦੀ ਦਲਦਲ ਵਿਚ ਹੋਰ ਧਸ ਗਏ ਹਨ। ਜੇ ਨਵਜੋਤ ਸਿੱਧੂ ਗੰਭੀਰ ਹੁੰਦੇ ਤਾਂ ਆਪਣੇ ਤਿੰਨ ਸਾਲ ਦੇ ਮੰਤਰੀ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੁੱਦਿਆਂ ਦੀ ਲੜਾਈ ਲੜਦੇ ਅਤੇ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਸਾਂਭ ਕੇ ਬਾਦਲਾਂ ਵੱਲੋਂ ਕੀਤੇ ਗ਼ਲਤ ਬਿਜਲੀ ਸਮਝੌਤਿਆਂ ਨੂੰ ਰੱਦ ਕਰਾਉਣ ਦਾ ਯਤਨ ਕਰਦੇ, ਉਹ ਤਾਂ ਪੰਜਾਬ ਦੇ ਹਿਤਾਂ ਨੂੰ ਬਚਾਉਣ ਦੀ ਜ਼ਿੰਮੇਵਾਰੀ ਤੋਂ ਹੀ ਦੂਰ ਭੱਜ ਗਏ।
ਬਾਦਲਾਂ ਨੂੰ ਆੜੇ ਹੱਥੀ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ, ਜਿਨ੍ਹਾਂ ਕਾਲੇ ਖੇਤੀ ਕਾਨੂੰਨਾਂ ‘ਤੇ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਦਸਤਖ਼ਤ ਅਤੇ ਸਮਰਥਨ ਕੀਤਾ ਸੀ।
ਬਠਿੰਡਾ ਜ਼ਿਲ੍ਹੇ ਦੇ ਆਗੂਆਂ ਨੂੰ ਨਵਾਂ ਦਫ਼ਤਰ ਖੋਲ੍ਹਣ ਦੀਆਂ ਵਧਾਈ ਦਿੰਦਿਆਂ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਇਹ ਦਫ਼ਤਰ ਆਮ ਲੋਕਾਂ ਦੀਆਂ ਸਮੱਸਿਆ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਪਹਿਲਾਂ ਨਾਲੋਂ ਵੀ ਜ਼ਿਆਦਾ ਸ਼ਿੱਦਤ ਨਾਲ ਕੋਸ਼ਿਸ਼ ਕਰੇਗਾ। ਇਸ ਮੌਕੇ ਤੇ ਆਪ ਦੇ ਸੀਨੀਅਰ ਆਗੂ ਨੀਲ ਗਰਗ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ, ਗੁਰਜੰਟ ਸਿੰਘ ਸਿਵੀਆਂ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ, ਰਕੇਸ਼ ਪੁਰੀ ਜਨਰਲ ਸਕੱਤਰ, ਨਵਦੀਪ ਸਿੰਘ ਜੀਦਾ ਸੂਬਾ ਮੀਤ ਪ੍ਰਧਾਨ ਲੀਗਲ ਸੈੱਲ, ਬਲਜਿੰਦਰ ਕੌਰ ਸੂਬਾ ਮੀਤ ਪ੍ਰਧਾਨ ਮਹਿਲਾ ਵਿੰਗ, ਅਨਿਲ ਠਾਕੁਰ ਸਟੇਟ ਜੁਆਇੰਟ ਸਕੱਤਰ ਟ੍ਰੇਡ ਵਿੰਗ, ਬਲਜਿੰਦਰ ਸਿੰਘ ਦਫ਼ਤਰ ਇੰਚਾਰਜ, ਐੱਮ ਐੱਲ ਜਿੰਦਲ ਕੈਸ਼ੀਅਰ, ਬਲਕਾਰ ਸਿੰਘ ਭੋਖੜਾ ਮੀਡੀਆ ਇੰਚਾਰਜ, ਸੁਖਵੀਰ ਬਰਾੜ ਸ਼ੋਸ਼ਲ ਮੀਡੀਆ ਇੰਚਾਰਜ, ਜਤਿੰਦਰ ਸਿੰਘ ਭੱਲਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਅਮਰਦੀਪ ਰਾਜਨ ਜਿਲ੍ਹਾ ਪ੍ਰਧਾਨ ਯੂਥ ਵਿੰਗ, ਬਲਦੇਵ ਸਿੰਘ ਪੀ ਆਈ ਐੱਸ ਜਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ, ਮਹਿੰਦਰ ਸਿੰਘ ਫੁੱਲੋ ਮਿੱਠੀ ਜਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ, ਕੁਲਦੀਪ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਹਰਜਿੰਦਰ ਕੌਰ, ਮਲਕੀਤ ਕੌਰ, ਜਸਵੀਰ ਕੌਰ, ਮਨਦੀਪ ਕੌਰ, ਮਾਸਟਰ ਜਗਸੀਰ ਸਿੰਘ ਹਲਕਾ ਇੰਚਾਰਜ, ਨਛੱਤਰ ਸਿੰਘ ਮੌੜ, ਅੰਮ੍ਰਿਤ ਅਗਰਵਾਲ, ਬਲਕਾਰ ਸਿੱਧੂ, ਜੋਗਿੰਦਰ ਕਾਕਾ, ਭੂਪਿੰਦਰ ਬਾਂਸਲ, ਬਲਜੀਤ ਬੱਲੀ, ਗੋਬਿੰਦਰ ਸਿੰਘ, ਸੰਦੀਪ ਗੁਪਤਾ, ਡਾ ਬੂਟਾ ਸਿੰਘ, ਯਾਦਵਿੰਦਰ ਤੁੰਗਵਾਲੀ, ਜਗਜੀਤ ਸਿੰਘ ਜੱਗੀ ਨਿਰਮਲ ਸਿੰਘ ਗੰਗਾ, ਬਲਵਿੰਦਰ ਸਿੰਘ ਬੱਲੋ, ਸੰਜੀਵ ਜਿੰਦਲ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਗਿੱਲਪੱਤੀ ਅਤੇ ਆਪ ਵਲੰਟੀਅਰ ਹਾਜ਼ਿਰ ਸਨ।

Related posts

”ਦਲਿਤ ਅਤੇ ਕਿਸਾਨ ਹੋ ਗਏ ਇਕੱਠੇ 2022 ‘ਚ ਹੁਣ ਨਹੀਂ ਆਉਂਦੀ ਕਾਂਗਰਸ”, ਅਕਾਲੀ BSP ‘ਤੇ ਭੈਣ ਮਾਇਆਵਤੀ ਦਾ ਵੱਡਾ ਬਿਆਨ

Sanjhi Khabar

HAPPY NEW TO ALL FROM DAILY SANJHI KHABAR NEWS PAPER

Sanjhi Khabar

ਪੰਜਾਬ ‘ਚ ਕੇਜਰੀਵਾਲ ਦੇ ਦੌਰੇ ਪਿੱਛੋਂ ਭਗਵੰਤ ਮਾਨ ਨੇ ਸਿਆਸਤ ਤੋਂ ਕਿਉਂ ਬਣਾਈ ਦੂਰੀ?

Sanjhi Khabar

Leave a Comment