ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਵਿੱਚ ਖੁਰਾਕ ਪ੍ਰੋਸੈਸਿੰਗ ਉਦਯੋਗ ਲਈ ਪੀ.ਐਲ.ਆਈ. ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੈਬਨਿਟ ਦੇ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਅਤੇ ਰੇਲਵੇ ਮੰਤਰੀ ਪੀਯੂਸ਼ ਗੋਇਲ ਨੇ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਪੀਐਲਆਈ ਸਕੀਮ ਤਹਿਤ 10 ਹਜ਼ਾਰ 900 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਏਗੀ।
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲਾਗੂ ਤਾਲਾਬੰਦੀ ਦੇ ਬਾਵਜੂਦ, ਅਨਾਜ ਦੇ ਖੇਤਰ ਨੂੰ ਸਵੈ-ਨਿਰਭਰ ਬਣਾਉਣ ਵਿੱਚ ਕਿਸਾਨਾਂ ਨੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੀਐਲਆਈ ਸਕੀਮ ਤੋਂ ਕਿਸਾਨਾਂ ਦੀ ਆਮਦਨੀ ਵਿੱਚ ਵਾਧੇ ਨਾਲ ਰੁਜ਼ਗਾਰ ਦੇ ਮੌਕੇ ਵੀ ਵਧਣਗੇ। ਮੋਦੀ ਸਰਕਾਰ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ।
ਰੇਲਵੇ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਤਰੀਕੇ ਲੱਭੇ ਜਾ ਰਹੇ ਹਨ। ਨਾਲ ਹੀ, ਵੱਖ-ਵੱਖ ਤਰੀਕਿਆਂ ਨਾਲ ਰੁਜ਼ਗਾਰ ਅਤੇ ਆਮਦਨੀ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ।