May 5, 2024
Sanjhi Khabar
New Delhi Politics

ਕੇਂਦਰ ਸਰਕਾਰ ਨੂੰ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਦੀ ਕੋਈ ਪਰਵਾਹ ਨਹੀਂ : ਰਾਹੁਲ ਗਾਂਧੀ

Agency
ਨਵੀਂ ਦਿੱਲੀ, 30 ਮਾਰਚ । ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਕੋਈ ਪ੍ਰਵਾਹ ਨਹੀਂ ਹੈ। ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਟਵੀਟ ਕੀਤਾ ਕਿ ਪੈਟਰੋਲ, ਡੀਜਲ ਅਤੇ ਐਲਪੀਜੀ ਦੀਆਂ ਕੀਮਤਾਂ ਦਿਨ ਪ੍ਰਤੀ ਦਿਨ ਵੱਧ ਰਹੀਆਂ ਹਨ। ਮਹਿੰਗਾਈ ਆਪਣੇ ਸਿਖਰ ‘ਤੇ ਹੈ। ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਕਿਸਾਨਾਂ ਨੂੰ ਸਿਰਫ਼ ਸੁਪਨੇ ਹੀ ਦਿਖਾਏ ਜਾ ਰਹੇ ਹਨ। ਰਾਹੁਲ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਸਿਰਫ ਸਰਕਾਰੀ ਕੰਪਨੀਆਂ ਵੇਚਣ ਦੀ ਚਿੰਤਾ ਹੈ, ਇਸ ਸਰਕਾਰ ਨੂੰ ਜਨਤਾ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਜ਼ਿਕਰਯੋਗ ਹੈ ਕਿ ਪੈਟਰੋਲ, ਡੀਜ਼ਲ ਅਤੇ ਸਰੋਏ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਮੰਗਲਵਾਰ ਨੂੰ ਯੂਥ ਕਾਂਗਰਸ ਨੇ ਦਿੱਲੀ ‘ਚ ਪ੍ਰਦਰਸ਼ਨ ਵੀ ਕੀਤਾ ਸੀ। ਇਸ ਦੇ ਨਾਲ ਹੀ ਸੰਸਦ ਦੇ ਦੋਹਾਂ ਸਦਨਾਂ ‘ਚ ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਗਾਤਾਰ ਘੇਰ ਰਹੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਨੇ ਅੱਜ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਪਿਛਲੇ ਅੱਠ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੱਤ ਵਾਰ ਵਾਧਾ ਹੋਇਆ ਹੈ। ਕੇਂਦਰ ਸਰਕਾਰ ਨੂੰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣੀਆਂ ਚਾਹੀਦੀਆਂ ਹਨ, ਪਰ ਸਰਕਾਰ ਵੱਲੋਂ ਇਹ ਤਰਕ ਦਿੱਤਾ ਜਾ ਰਿਹਾ ਹੈ ਕਿ ਰੂਸ ਅਤੇ ਯੂਕਰੇਨ ਦੀ ਜੰਗ ਕਾਰਨ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਜਦੋਂ ਕਿ ਇੱਥੋਂ ਸਿਰਫ਼ ਇੱਕ ਫ਼ੀਸਦੀ ਕੱਚੇ ਤੇਲ ਦੀ ਦਰਾਮਦ ਕੀਤੀ ਜਾਂਦੀ ਹੈ।

Related posts

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕੈਪਟਨ ਅਮਰਿੰਦਰ ਨੂੰ ਲਲਕਾਰਿਆ

Sanjhi Khabar

ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਨੂੰ ਲੈ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ ਕਿਹਾ, ”ਅਬਕੀ ਬਾਰ ਕਰੋੜਾਂ ਬੇਰੁਜ਼ਗਾਰ”

Sanjhi Khabar

ਮੁੱਖ ਮੰਤਰੀ ਵਜੋਂ ਮੇਰਾ ਹਰੇਕ ਕੰਮ ਸ਼ਹੀਦ ਭਗਤ ਸਿੰਘ ਦੀ ਸੋਚ ਮੁਤਾਬਕ ਹੋਵੇਗਾ-ਚੰਨੀ ਵੱਲੋਂ ਤਹੱਈਆ

Sanjhi Khabar

Leave a Comment