14.8 C
Los Angeles
May 18, 2024
Sanjhi Khabar
Amritsar

ਕੇਜਰੀਵਾਲ ਨੇ ਅੰਮ੍ਰਿਤਸਰ ਸ਼੍ਰੀਰਾਮ ਤੀਰਥ ਟੇਕਿਆ ਮੱਥਾ, ਜਨਤਾ ਨਾਲ ਕੀਤੇ 4 ਨਵੇਂ ਵਾਅਦੇ, ਕਿਹਾ – SC ਸਮਾਜ ਦੇ ਬੱਚਿਆਂ ਨੂੰ ਮਿਲੇਗੀ Free Education

ਅੰਮ੍ਰਿਤਸਰ, 01 ਜਨਵਰੀ (ਸੰਦੀਪ ਸਿੰਘ) :

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਕੂਲਾਂ ਵਿਚ ਚੰਗੀ ਸਿੱਖਿਆ ਦੇ ਕੇ ਡਾ. ਬੀ ਆਰ ਅੰਬੇਡਕਰ ਦਾ ਸੁਪਨਾ ਪੂਰਾ ਕੀਤਾ ਜਾਵੇਗਾ।ਉਹ ਸ਼ਨਿੱਚਰਵਾਰ ਨੂੰ ਪੰਜਾਬ ਵਿੱਚ ਆਪਣੇ ਤਿੰਨ ਦਿਨਾਂ ਦੇ ਦੌਰੇ ਦੇ ਆਖ਼ਰੀ ਦਿਨ ਅੰਮ੍ਰਿਤਸਰ ਵਿੱਚ ਸ੍ਰੀ ਰਾਮ ਤੀਰਥ ਵਿਖੇ ਨਤਮਸਤਕ ਹੋਣ ਪੁੱਜੇ ਸਨ ਜਿੱਥੇ ਉਨ੍ਹਾਂ ਨੂੰ ਸ੍ਰੀ ਧੂਣਾ ਸਾਹਿਬ ਟਰੱਸਟ ਦੇ ਪ੍ਰਬੰਧਕਾਂ ਵੱਲੋਂ ਸਿਰੋਪਾਓ ਪਾ ਕੇ ਮੰਦਿਰ ਦੀ ਯਾਦਗਾਰੀ ਤਸਵੀਰ ਤੇ ਤੀਰ ਕਮਾਨ ਭੇਟ ਕੀਤਾ ਗਿਆ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ 4 ਨਵੇਂ ਵਾਅਦੇ ਕੀਤੇ ਹਨ। ਇਸ ਉਪਰੰਤ ਉਨ੍ਹਾਂ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਨੇ ਇੱਕ ਗ਼ਰੀਬ ਪਰਿਵਾਰ ਵਿੱਚ ਜਨਮ ਲਿਆ ਸੀ, ਫਿਰ ਵੀ ਉਨ੍ਹਾਂ ਵਿਦੇਸ਼ ਤੋਂ ਪੀਐੱਚਡੀ ਦੀ ਡਿਗਰੀ ਹਾਸਲ ਕੀਤੀ। ਡਾਕਟਰ ਬੀ ਆਰ ਅੰਬੇਡਕਰ ਨੇ ਇਕ ਸੁਪਨਾ ਵੇਖਿਆ ਸੀ ਕਿ ਸਾਡੇ ਦੇਸ਼ ਦਾ ਹਰ ਬੱਚਾ ਪੜ੍ਹਨਾ ਲਿਖਣਾ ਚਾਹੀਦਾ ਹੈ ਪਰ ਅਫਸੋਸ ਕਿ ਉਨ੍ਹਾਂ ਦਾ ਸੁਪਨਾ ਅਧੂਰਾ ਰਹਿ ਗਿਆ। ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਨੰਬਰ ਇਕ ਉੱਤੇ ਬਾਬਾ ਸਾਹਿਬ ਦਾ ਸੁਪਨਾ,ਆਮ ਆਦਮੀ ਪਾਰਟੀ ਵੱਲੋਂ ਸਾਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਕੂਲਾਂ ਦੇ ਹਾਲਾਤ ਬੇਹੱਦ ਤਰਸਯੋਗ ਹਨ ਪਰ ਮਜਬੂਰੀ ਕਰ ਕੇ ਅਨੁਸੂਚਿਤ ਜਾਤੀ ਭਾਈਚਾਰੇ ਵੱਲੋਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਇਆ ਜਾਂਦਾ ਹੈ ਜਿਸ ਕਾਰਨ ਉਹ ਵਧੀਆ ਸਿੱਖਿਆ ਨਹੀਂ ਪ੍ਰਾਪਤ ਕਰ ਪਾਉਂਦੇ ਪਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ਉੱਤੇ ਉਨ੍ਹਾਂ ਨੂੰ ਵਧੀਆ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕਵੀਂ ਸਦੀ ਵਿੱਚ ਵੀ ਸੀਵਰੇਜ ਮੁਲਾਜ਼ਮ ਹੱਥਾਂ ਨਾਲ ਸੀਵਰੇਜ ਦੀ ਸਫ਼ਾਈ ਕਰਨ ਨੂੰ ਮਜਬੂਰ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ਉਤੇ ਸੀਵਰੇਜਮੈਨ ਲਈ ਸੀਵਰੇਜ ਦੀ ਸਫ਼ਾਈ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਉਹ ਬਿਜ਼ਨੈਸ ਕਰਦੇ ਹੋਏ ਸਮਾਜ ਵਿੱਚ ਇੱਜ਼ਤ ਦੀ ਰੋਟੀ ਖਾ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਸਾਰੇ ਸਫ਼ਾਈ ਕਰਮਚਾਰੀ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਤ ਸਮਾਜ ਦੀ ਮੰਗ ਹੈ ਕਿ ਸ਼ਰਾਈਨ ਬੋਰਡ ਨੂੰ ਭੰਗ ਕਰਕੇ ਵਾਲਮੀਕਿ ਤੀਰਥ ਦਾ ਪ੍ਰਬੰਧ ਉਨ੍ਹਾਂ ਦੇ ਹੱਥਾਂ ਵਿੱਚ ਦਿੱਤਾ ਜਾਵੇ, ਆਮ ਆਦਮੀ ਦੀ ਸਰਕਾਰ ਬਣਨ ਉਨ੍ਹਾਂ ਦੀ ਇਹ ਮੰਗ ਵੀ ਪੂਰੀ ਕੀਤੀ ਜਾਵੇਗੀ। ਬਿਕਰਮ ਸਿੰਘ ਮਜੀਠੀਆ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਐਫਆਈਆਰ ਦਰਜ ਹੋਣ ਦੇ ਬਾਵਜੂਦ ਕਾਂਗਰਸ ਸਰਕਾਰ ਦੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਪੈ ਰਹੀ ਅਤੇ ਕਾਂਗਰਸ ਪਾਰਟੀ ਸਿਰਫ ਕੁਰਸੀ ਦੀ ਲੜਾਈ ਹੀ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਵਿਚ ਨਾ ਤਾਂ ਬੇਅਦਬੀਆਂ ਦੀਆਂ ਘਟਨਾਵਾਂ ਹੀ ਰੁਕੀਆਂ ਹਨ ਅਤੇ ਨਾ ਹੀ ਇਹ ਸਰਕਾਰ ਨਸ਼ਿਆਂ ਦੀ ਰੋਕਥਾਮ ਕਰ ਸਕੀ ਹੈ। ਉਨ੍ਹਾਂ ਨੇ ਵੈਸ਼ਨੋ ਦੇਵੀ ਵਿਖੇ ਵਾਪਰੀ ਘਟਨਾਵਾਂ ਘਟਨਾ ਉਤੇ ਦੁੱਖ ਪ੍ਰਗਟ ਕਰਦਿਆਂ ਜ਼ਖਮੀ ਵਿਅਕਤੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਭਗਵੰਤ ਮਾਨ, ਰਾਘਵ ਚੱਢਾ, ਕੁੰਵਰ ਵਿਜੇ ਪ੍ਰਤਾਪ ਸਿੰਘ, ਡਾ ਜਸਬੀਰ ਸਿੰਘ, ਹਰਪਾਲ ਸਿੰਘ ਚੀਮਾ ,ਧੂਣਾ ਸਾਹਿਬ ਟਰੱਸਟ ਦੇ ਮੈਂਬਰ ਓਮ ਪ੍ਰਕਾਸ਼ ਗੱਬਰ,ਮਹੰਤ ਮਲਕੀਤ ਨਾਥ ਆਦਿ ਹਾਜ਼ਰ ਸਨ।

 

Related posts

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਮਨਾਇਆ ਗਿਆ ਸ਼ਹੀਦੀ ਪੁਰਬ, ਸੰਗਤਾਂ ਨੇ ਲਗਾਈਆਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ

Sanjhi Khabar

ਔਰਤਾਂ ਲਈ 7 ਦਸੰਬਰ ਤੋਂ 10 ਦਸੰਬਰ ਤੱਕ ਹੋਵੇਗੀ ਆਰਮੀ ਅਗਨੀਵੀਰ ਭਰਤੀ ਰੈਲੀ

Sanjhi Khabar

ਅੰਮ੍ਰਿਤਸਰ: ਧੀ ਦੇ ਵਿਆਹ ਲਈ 10 ਲੱਖ ਰੁਪਏ ਦਾ ਕਰਜ਼ਾ ਲੈਣ ਵਾਲੇ ਡਾਕਟਰ ਨੇ ਕੀਤੀ ਖੁਦਕੁਸ਼ੀ

Sanjhi Khabar

Leave a Comment