20.1 C
Los Angeles
April 20, 2024
Sanjhi Khabar
Chandigarh New Delhi Politics

ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹ ਨਾਲ ਕੀਤੀ ਮੁਲਾਕਾਤ

Agency
ਨਵੀਂ ਦਿੱਲੀ, 07 ਮਾਰਚ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੂਬੇ ‘ਚ ਵੋਟਿੰਗ ਸਮੇਤ ਹੋਰ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਆਮ ਗੱਲਬਾਤ ਹੋਈ ਹੈ। ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅਗਲੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ।

ਵਰਣਨਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਬਣੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਪਿਛਲੇ ਦਿਨੀਂ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਭਰੋਸਾ ਪ੍ਰਗਟਾਇਆ ਸੀ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦੀ ਕਾਰਗੁਜ਼ਾਰੀ ਬਿਹਤਰ ਰਹੇਗੀ।

Related posts

ਕੈਪਟਨ ਅਮਰਿੰਦਰ ਨੇ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕੀਤਾ; AAP, ਮਾਨ ਨੂੰ ਦਿੱਤੀ ਵਧਾਈ

Sanjhi Khabar

ਅਸਮਾਨੀ ਬਿਜਲੀ ਨੇ ਲਈ ਭੈਣ-ਭਰਾ ਦੀ ਜਾਨ

Sanjhi Khabar

ਮਲਬੇ ਦਾ ਢੇਰ ਬਣਿਆ ਸ਼ਿਮਲਾ ਅਤੇ ਲਾਹੌਲ ਸਪਿਤੀ , ਜਨਜੀਵਨ ਠੱਪ-ਮਚੀ ਹਾਹਾਕਾਰ

Sanjhi Khabar

Leave a Comment