16.3 C
Los Angeles
April 20, 2024
Sanjhi Khabar
Chandigarh Politics ਪੰਜਾਬ

ਕੈਪਟਨ ਦੇ ਵਾਅਦਿਆਂ ਖਿਲਾਫ ‘ਆਪ’ ਵਿਧਾਇਕਾਂ ਨੇ ਕੱਢੀ ਸਾਈਕਲ ਰੈਲੀ, ਸਾਈਕਲਾਂ ਉਤੇ ਪਹੁੰਚੇ ਵਿਧਾਨ ਸਭਾ

Agency
Chandigarh  : ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਵਾਅਦੇ ਵਫਾ ਨਾ ਹੋਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਈਕਲ ਰੈਲੀ ਕੱਢੀ ਗਈ। ਸਾਈਕਲ ਰੈਲੀ ਐਮਐਲਏ ਹੋਸਟਲ ਤੋਂ ਸ਼ੁਰੂ ਹੋ ਕੇ ਪੰਜਾਬ ਵਿਧਾਨ ਸਭਾ ਤੱਕ ਪਹੁੰਚੀ।

ਪਾਰਟੀ ਦੇ ਸਾਰੇ ਵਿਧਾਇਕ ਸਾਈਕਲ ਚਲਾ ਕੇ ਵਿਧਾਨ ਸਭਾ ਪਹੁੰਚੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਦੇ ਝੂਠੇ ਵਾਅਦਿਆਂ ਕਾਰਨ ਪਿਛਲੇ ਚਾਰ ਸਾਲਾਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕੈਪਟਨ ਅਮਰਿੰਦਰ ਨੂੰ ਉਮੀਦ ਨਾਲ ਵੋਟ ਦਿੱਤੀ ਸੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਗੇ ਅਤੇ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਗੇ। ਪ੍ਰੰਤੂ ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ ਅਤੇ ਉਨ੍ਹਾਂ ਦੇ ਸਾਰੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ।

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨਸ਼ਾ ਖਤਮ ਕਰਨ, ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਸ਼ਾਗਨ ਯੋਜਨਾ, ਘਰ ਘਰ ਰੁਜ਼ਗਾਰ ਵਰਗੇ ਵਾਅਦੇ ਪੂਰੇ ਨਾ ਕੀਤੇ। ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਅਸੀਂ ਸਾਈਕਲ ਰੈਲੀ ਰਾਹੀਂ ਕੈਪਟਨ ਅਮਰਿੰਦਰ ਸਿੰਘ ਦੇ ਝੂਠ ਖਿਲਾਫ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਜਦੋਂ ਤੱਕ ਕੈਪਟਨ ਆਪਣੇ ਵਾਅਦੇ ਪੂਰੇ ਨਹੀਂ ਕਰਦੇ ਉਦੋਂ ਤੱਕ ਵਿਰੋਧ ਲਗਾਤਾਰ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸਨ ਵਿਚ ਕਿਸਾਨ ਆਤਮ ਹੱਤਿਆ, ਬੇਰੁਜ਼ਗਾਰੀ, ਪੈਟਰੋਲ-ਡੀਜ਼ਲ, ਬਿਜਲੀ ਦੀਆਂ ਕੀਮਤਾਂ ਅਤੇ ਗਰੀਬੀ ਕਾਫੀ ਜ਼ਿਆਦਾ ਵਧ ਗਈ ਹੈ। ਉਥੇ ਯੂਨੀਵਰਸਿਟੀਆਂ ਵਿੱਚ ਦਲਿਤ ਵਿਦਿਆਰਥੀਆਂ ਦੀ ਗਿਣਤੀ ਘਟ ਗਈ ਹੈ। ਅੱਜ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਸਥਿਤੀ ਵਿੱਚ ਹੈ। ਅੱਜ ਪੰਜਾਬ ਮੁਸੀਬਤ ਵਿਚ ਹੈ, ਲੋਕ ਪ੍ਰੇਸ਼ਾਨ ਹਨ, ਪ੍ਰੰਤੂ ਕਾਂਗਰਸ ਪਾਰਟੀ ਮੁੱਖ ਮੰਤਰੀ ਅਹੁਦੇ ਲਈ ਆਪਸ ਵਿੱਚ ਲੜ ਰਹੇ ਹਨ। ਉਨ੍ਹਾਂ ਨੂੰ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰਾ ਕਰਨ ਦੀ ਕੋਈ ਵੀ ਚਿੰਤਾ ਨਹੀਂ ਹੈ। ਉਨ੍ਹਾਂ ਨੂੰ ਸਿਰਫ ਸੱਤਾ ਨਾਲ ਮਤਲਬ ਹੈ।

Related posts

ਕਿਸਾਨ ਆਗੂਆਂ ਨੇ ਕੀਤਾ ਵੱਡਾ ਦਾਅਵਾ: ਦੋਗਲਾ ਬੰਦਾ ਕੇਜਰੀਵਾਲ, ਪਹਿਲੋਂ ਖੇਤੀ ਕਾਨੂੰਨਾਂ ਦੇ ਹੱਕ ‘ਚ ਸੀ

Sanjhi Khabar

ਡਾ. ਧਰਮਬੀਰ ਗਾਂਧੀ ਨੇ ਫੜਿਆ ਕਾਂਗਰਸ ਦਾ ‘ਹੱਥ’, ਪਟਿਆਲਾ ਤੋਂ ਪ੍ਰਨੀਤ ਕੌਰ ਨਾਲ ਹੋਵੇਗਾ ਮੁਕਾਬਲਾ

Sanjhi Khabar

ਮੋਗਾ ‘ਚ ਬਜੁਰਗ ਨੂੰ ਬੰਧਕ ਬਣਾ ਕੇ 40 ਲੱਖ ਦੇ ਗਹਿਣੇ ਲੁੱਟੇ

Sanjhi Khabar

Leave a Comment