14.8 C
Los Angeles
May 16, 2024
Sanjhi Khabar
New Delhi

ਕੋਰੋਨਾ ਦੇ ਕਹਿਰ ਦੇ ਬਾਵਜੂਦ ਪੰਜ ਰਾਜਾਂ ਦੀਆਂ ਚੋਣਾਂ ਨਹੀਂ ਹੋਣਗੀਆਂ ਰੱਦ, ਚੋਣ ਕਮਿਸ਼ਨ ਨੇ ਦਿੱਤੇ ਸਖਤ ਆਦੇਸ਼

28 ਦਸੰਬਰ (ਸੰਦੀਪ ਸਿੰਘ/ਕੁਲਦੀਪ ਸਿੰਘ) : ਕੋਰੋਨਾ ਦੇ ਕਹਿਰ ਦੇ ਬਾਵਜੂਦ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਰੱਦ ਨਹੀਂ ਹੋਣਗੀਆਂ। ਇਹ ਸੰਕੇਤ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਹੈ। ਚੋਣ ਕਮਿਸ਼ਨ ਨੇ ਚੋਣਾਂ ਵਾਲੇ ਸੂਬਿਆਂ ਉੱਤਰਾਖੰਡ, ਮਨੀਪੁਰ, ਗੋਆ, ਪੰਜਾਬ ਤੇ ਯੂਪੀ ਦੇ ਮੌਜੂਦਾ ਹਾਲਾਤ ਦੀ ਜਾਣਕਾਰੀ ਹਾਸਲ ਕਰਨ ਮਗਰੋਂ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕੇਂਦਰੀ ਸਿਹਤ ਸਕੱਤਰ ਨਾਲ ਮੁਲਾਕਾਤ ਕੀਤੀ ਸੀ ਤੇ ਚੋਣਾਂ ਵਾਲੇ ਪੰਜ ਸੂਬਿਆਂ ਵਿੱਚ ਕਰੋਨਾ ਦੀ ਸਥਿਤੀ ਦਾ ਜਾਇਜਾ ਲਿਆ ਸੀ। ਕਮਿਸ਼ਨ ਨੇ ਆਈਟੀਬੀਪੀ, ਬੀਐਸਐਫ ਤੇ ਐਸਐਸਬੀ ਦੇ ਚੋਟੀ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਤੇ ਚੋਣਾਂ ਵਾਲੇ ਸਰਹੱਦੀ ਸੂਬਿਆਂ ਵਿੱਚ ਸਖਤ ਨਿਗਰਾਨੀ ਕਰਨ ਉਤੇ ਜੋਰ ਦਿੱਤਾ। ਚੋਣ ਕਮਿਸ਼ਨ ਨੇ ਸਪਸ਼ਟ ਸੰਕੇਤ ਦਿੱਤਾ ਹੈ ਕਿ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੁਲਤਵੀ ਹੋਣ ਦੀ ਕੋਈ ਸੰਭਾਵਨਾ ਨਹੀਂ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਕੋਰੋਨਾ ਦੇ ਵਧਦੇ ਗ੍ਰਾਫ ਨੂੰ ਵੇਖਦਿਆਂ ਸਖਤੀ ਵਰਤਣ ਦੇ ਸੰਕੇਤ ਦਿੱਤੇ ਹਨ। ਇਹ ਵੀ ਚਰਚਾ ਹੈ ਕਿ ਚੋਣ ਕਮਿਸ਼ਨ ਚੋਣ ਰੈਲੀਆਂ ਤੇ ਰੋਡ ਸ਼ੋਅ ਉੱਪ ਪਾਬੰਦੀ ਲਾ ਸਕਦਾ ਹੈ। ਚੋਣ ਕਮਿਸ਼ਨ ਨੇ ਸਿਹਤ ਸਕੱਤਰ ਨੂੰ ਹਦਾਇਤ ਕੀਤੀ ਕਿ ਚੋਣਾਂ ਵਾਲੇ ਪੰਜ ਸੂਬਿਆਂ ਵਿਚ ਟੀਕਾਕਰਨ ਤੇਜੀ ਨਾਲ ਕੀਤਾ ਜਾਵੇ। ਕਮਿਸ਼ਨ ਨੇ ਨੋਟ ਕੀਤਾ ਕਿ ਯੂਪੀ, ਪੰਜਾਬ ਤੇ ਮਨੀਪੁਰ ਵਿਚ ਪਹਿਲੀ ਡੋਜ ਲੈਣ ਵਾਲਿਆਂ ਦੀ ਗਿਣਤੀ ਵੀ ਕਾਫੀ ਘੱਟ ਹੈ। ਜਦਕਿ ਗੋਆ ਤੇ ਉੱਤਰਾਖੰਡ ਵਿਚ ਇਹ 100 ਪ੍ਰਤੀਸ਼ਤ ਦੇ ਨੇੜੇ ਲੱਗ ਗਈ ਹੈ। ਦੂਜੀ ਡੋਜ ਵੀ ਤੇਜੀ ਨਾਲ ਦੇਣ ਬਾਰੇ ਕਿਹਾ ਗਿਆ ਹੈ। ਸਿਹਤ ਸਕੱਤਰ ਨੇ ਚੋਣ ਕਮਿਸ਼ਨ ਨਾਲ ਮੀਟਿੰਗ ਮਗਰੋਂ ਕਿਹਾ ਹੈ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਓਮੀਕਰੋਨ ਦੇ ਜਿਆਦਾ ਫੈਲਣ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਸ ਜਿਸ ਪ੍ਰਤੀਸ਼ਤ ਨਾਲ ਹੁਣ ਵਧ ਰਹੇ ਹਨ, ਅਗਲੇ ਕੁਝ ਮਹੀਨਿਆਂ ਦੌਰਾਨ ਰੋਜਾਨਾ ਕੇਸਾਂ ਵਿੱਚ 25 ਪ੍ਰਤੀਸ਼ਤ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ। ਹੁਣ ਚੋਣ ਕਮਿਸ਼ਨ ਇਸ ਦੀ ਸਮੀਖਿਆ ਕਰ ਕੇ ਫੈਸਲਾ ਲਏਗਾ। ਸਿਹਤ ਸਕੱਤਰ ਨੇ ਕਮਿਸ਼ਨ ਨੂੰ ਕੋਵਿਡ ਨਾਲ ਜੁੜੀਆਂ ਤਾਜਾ ਹਦਾਇਤਾਂ ਬਾਰੇ ਵੀ ਦੱਸਿਆ ਹੈ। ਕਮਿਸ਼ਨ ਅਗਲੇ ਮਹੀਨੇ ਚੋਣਾਂ ਦੀਆਂ ਤਰੀਕਾਂ ਬਾਰੇ ਐਲਾਨ ਕਰ ਸਕਦਾ ਹੈ। ਅੱਜ ਚੋਣ ਕਮਿਸ਼ਨ ਦੇ ਅਧਿਕਾਰੀ ਯੂਪੀ ਦਾ ਦੌਰਾ ਕਰਨਗੇ ਤੇ ਤਿਆਰੀਆਂ ਦਾ ਜਾਇਜਾ ਲੈਣਗੇ।

Related posts

ਕਿਸਾਨਾਂ ਦੇ ਮੁੱਦੇ ‘ਤੇ ਰਾਹੁਲ ਗਾਂਧੀ ਨੇ ਕੇਂਦਰ’ ਤੇ ਸਾਧਿਆ ਨਿਸ਼ਾਨਾ

Sanjhi Khabar

‘ਡਾਂਡੀ ਮਾਰਚ ਦੀ ਰਵਾਇਤ ਨਿਭਾ ਰਹੇ ਕਿਸਾਨਾਂ ਦੇ ਸੱਤਿਆਗ੍ਰਹਿ ਨੂੰ ਕੁਚਲ ਰਹੀ ਹੈ ਮੋਦੀ ਸਰਕਾਰ’ : ਰਾਹੁਲ ਗਾਂਧੀ

Sanjhi Khabar

ਗੁਜਰਾਤ ਦੇ ਭਰੂਚ ਦੇ ਕੋਵਿਡ ਹਸਪਤਾਲ ਵਿੱਚ ਭਿਆਨਕ ਅੱਗ, 18 ਦੀ ਮੌਤ

Sanjhi Khabar

Leave a Comment