15.6 C
Los Angeles
May 15, 2024
Sanjhi Khabar
Chandigarh

ਕੋਰੋਨਾ ਨੂੰ ਲੈ ਕੇ ‘ਆਪ’ ਤੇ ਭਾਜਪਾ ਖੇਡ ਰਹੀਆਂ ਸਟੰਟ, ਮੁੱਖ ਮੰਤਰੀ ਚੰਨੀ ਨੇ ਲਾਏ ਗੰਭੀਰ ਇਲਜ਼ਾਮ

BY: -SANDEEP SINGH

Punjab Election 2022: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੀਜੇਪੀ ਤੇ ਆਮ ਆਦਮੀ ਪਾਰਟੀ ਉੱਪਰ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਸਟੰਟ ਖੇਡ ਰਹੀਆਂ ਹਨ। ਇਸੇ ਲਈ ਉਨ੍ਹਾਂ ਨੇ ਦਿੱਲੀ ‘ਚ ਕੋਰੋਨਾ ਨੂੰ ਲੈ ਕੇ ਸਖਤ ਨਿਯਮ ਲਾਗੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਚੋਣਾਂ ਦੀ ਤਰੀਕ ਅੱਗੇ ਵਧਾਉਣਾ ਚਾਹੁੰਦੇ ਹਨ। ਇਸੇ ਲਈ ਉਹ ਇਹ ਸਭ ਕਰ ਰਹੇ ਹਨ ਪਰ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸ ਦਈਏ ਕਿ ਪੰਜਾਬ ਵਿੱਚ ਜਿੱਥੇ ਇੱਕ ਪਾਸੇ ਸਾਰੀਆਂ ਪਾਰਟੀਆਂ ਲੋਕਾਂ ਨੂੰ ਆਪਣੇ ਖੇਮੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਇੱਕ ਵਾਰ ਫਿਰ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਸ ਦੌਰਾਨ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਸਖਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਦਿੱਲੀ ਵਿੱਚ ਵੀ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਸੂਬੇ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਕਿਹਾ ਹੈ ਕਿ ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਸਟੰਟ ਖੇਡ ਰਹੀਆਂ ਹਨ। ਚੰਨੀ ਨੇ ਕਿਹਾ ਕਿ ਇਸੇ ਲਈ ਉਨ੍ਹਾਂ ਨੇ ਦਿੱਲੀ ‘ਚ ਕੋਰੋਨਾ ਨੂੰ ਲੈ ਕੇ ਨਿਯਮ ਲਾਗੂ ਕੀਤੇ ਹਨ। ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ (ਕੋਵਿਡ-19) ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵਧ ਰਹੇ ਹਨ। ਬੁੱਧਵਾਰ ਨੂੰ ਦੇਸ਼ ਭਰ ‘ਚ ਕੋਵਿਡ ਦੇ ਨਵੇਂ ਮਾਮਲਿਆਂ ‘ਚ 44 ਫੀਸਦੀ ਦਾ ਉਛਾਲ ਦੇਖਿਆ ਗਿਆ। ਇਸ ਦੇ ਨਾਲ ਹੀ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਵੀ ਕਈ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ। ਨਵੇਂ ਐਲਾਨ ਅਨੁਸਾਰ ਪੰਜਾਬ ਸਰਕਾਰ ਨੇ 15 ਜਨਵਰੀ ਤੋਂ ਜਨਤਕ ਥਾਵਾਂ ‘ਤੇ ਜਾਣ ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 15 ਜਨਵਰੀ ਤੋਂ ਸਿਰਫ਼ ਟੀਕਾਕਰਨ ਵਾਲੇ ਵਿਅਕਤੀਆਂ ਨੂੰ ਹੀ ਕਿਸੇ ਵੀ ਜਨਤਕ ਸਥਾਨ ਜਿਵੇਂ ਅਨਾਜ ਮੰਡੀ, ਧਾਰਮਿਕ ਸਥਾਨ, ਮਾਲ, ਸ਼ਾਪਿੰਗ ਕੰਪਲੈਕਸ, ਸਥਾਨਕ ਮੰਡੀ ਤੇ ਹੋਰ ਸਬੰਧਤ ਸਥਾਨਾਂ ‘ਤੇ ਜਾਣ ਦੀ ਇਜਾਜ਼ਤ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਆਪਣੇ ਨਵੇਂ ਦਿਸ਼ਾ-ਨਿਰਦੇਸ਼ ‘ਚ ਸਿਆਸੀ ਰੈਲੀਆਂ ਨੂੰ ਲੈ ਕੇ ਕੋਈ ਪਾਬੰਦੀ ਨਹੀਂ ਲਗਾਈ।

Related posts

ਅਦਾਲਤ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Sanjhi Khabar

ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Sanjhi Khabar

ਸਾਡੀ ਸਰਕਾਰ ਬਣੀ ਤਾਂ ਪਹਿਲੇ ਹੀ ਸਾਲ ਇਕ ਲੱਖ ਸਰਕਾਰੀ ਨੌਕਰੀਆਂ, ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਸਿੱਖਿਆ: ਚੰਨੀ

Sanjhi Khabar

Leave a Comment