20 C
Los Angeles
May 19, 2024
Sanjhi Khabar
Chandigarh Politics

ਕੱਲ੍ਹ ਤੋਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ ਹੋਣਗੀਆਂ ਜਾਰੀ

Raj verma
ਚੰਡੀਗੜ੍ਹ, 15 ਜੂਨ- : ਪੰਜਾਬ ਵਿੱਚ ਕੋਵਿਡ ਪਾਜ਼ੇਟਿਵਟੀ ਦਰ 2 ਫੀਸਦੀ ਤੱਕ ਡਿੱਗਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਬੰਦੀਆਂ ਵਿੱਚ ਛੋਟ ਦਾ ਐਲਾਨ ਕਰਦਿਆਂ ਰੈਸਟੋਰੈਂਟ ਤੇ ਹੋਰ ਖਾਣੇ ਵਾਲੀਆਂ ਥਾਵਾਂ ਦੇ ਨਾਲ ਕੱਲ੍ਹ ਤੋਂ 50 ਫੀਸਦੀ ਸਮਰੱਥਾ ਨਾਲ ਸਿਨੇਮਾ ਤੇ ਜਿੰਮ ਖੋਲ੍ਹਣ ਦਾ ਫੈਸਲਾ ਕੀਤਾ। ਹੁਣ ਵਿਆਹ ਤੇ ਸਸਕਾਰ ਵਿੱਚ 50 ਲੋਕਾਂ ਨੂੰ ਇਕੱਠੇ ਹੋਣ ਦੀ ਇਜ਼ਾਜਤ ਹੈ। ਨਵੀਆਂ ਹਦਾਇਤਾਂ 25 ਜੂਨ ਤੱਕ ਲਾਗੂ ਰਹਿਣਗੀਆਂ ਅਤੇ ਉਸ ਤੋਂ ਬਾਅਦ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਸੂਬੇ ਭਰ ਵਿੱਚ ਰਾਤ ਦਾ ਕਰਫਿਊ ਰਾਤ ਅੱਠ ਵਜੇ ਤੋਂ ਸਵੇਰ ਦੇ ਪੰਜ ਵਜੇ ਤੱਕ ਅਤੇ ਵੀਕੈਂਡ ਕਰਫਿਊ ਸ਼ਨੀਵਾਰ ਰਾਤ ਅੱਠ ਵਜੇ ਤੋਂ ਸੋਮਵਾਰ ਸਵੇਰੇ ਪੰਜ ਵਜੇ ਤੱਕ ਲਾਗੂ ਰਹੇਗਾ। ਜਦੋਂ ਕਿ ਛੋਟ ਵਾਲੀਆਂ ਗਤੀਵਿਧੀਆਂ ਸਮੇਤ ਜ਼ਰੂਰੀ ਵਸਤਾਂ ਦੀਆਂ ਗਤੀਵਿਧੀਆਂ ਨੂੰ ਕਰਫਿਊ ਦੀਆਂ ਬੰਦਿਸ਼ਾਂ ਵਿੱਚ ਛੋਟ ਰਹੇਗੀ।

ਉਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹੋਟਲਾਂ ਸਮੇਤ ਸਾਰੇ ਰੈਸਟੋਰੈਂਟ, ਕੈਫੇ, ਕੌਫੀ ਸ਼ੌਪਸ, ਫਾਸਟ ਫੂਡ ਆਊਟਲੈਟ, ਢਾਬੇ, ਸਿਨੇਮਾ, ਜਿੰਮ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣ ਦੀ ਆਗਿਆ ਦਿੱਤੀ ਹੈ। ਪਰ ਇਹਨਾਂ ਤੇ ਕੰਮ ਕਰਦੇ ਕਾਮਿਆਂ ਦੇ ਵੈਕਸੀਨ ਦਾ ਘੱਟੋ-ਘੱਟ ਇਕ ਟੀਕਾ ਲੱਗਿਆ ਹੋਵੇ। ਏ.ਸੀ. ਬੱਸਾਂ 50 ਫੀਸਦੀ ਸਮਰੱਥਾ ਨਾਲ ਚਲਾਈਆਂ ਜਾ ਸਕਦੀਆਂ ਹਨ।

ਬਾਰ, ਪੱਬ ਤੇ ਅਹਾਤੇ ਹਾਲੇ ਬੰਦ ਰਹਿਣਗੇ।

ਸਾਰੀਆਂ ਵਿਦਿਅਕ ਸੰਸਥਾਵਾਂ ਜਿਵੇਂ ਕਿ ਸਕੂਲ, ਕਾਲਜ ਵੀ ਹਾਲੇ ਬੰਦ ਹੀ ਰਹਿਣਗੇ।

ਜ਼ਿਲਾ ਅਥਾਰਟੀਆਂ ਨੂੰ ਸਥਾਨਕ ਸਥਿਤੀਆਂ ਅਨੁਸਾਰ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਸਮੇਤ ਖੋਲ੍ਹਣ ਬਾਰੇ ਸਮਾਂ ਨਿਰਧਾਰਤ ਕਰਨ ਲਈ ਆਖਿਆ ਗਿਆ ਹੈ ਜਦੋਂ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਭੀੜ ਇਕੱਠੀ ਨਾ ਹੋਵੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜ਼ਿਲਾ ਅਥਾਰਟੀਆਂ ਸਮਾਜਿਕ/ਫਿਜੀਕਲ ਵਿੱਥ, ਮਾਸਕ ਪਾਉਣ ਆਦਿ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਤੇ ਸੂਬਾ ਸਰਕਾਰ ਵੱਲੋਂ ਜਾਰੀ ਕੇਵਿਡ ਇਹਤਿਆਤਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ। ਇਹ ਐਲਾਨ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਪੰਜਾਬ ਵਿੱਚ ਲਾਗ ਦੇ ਵਾਧੇ ਦੀ ਯੂਨੀਵਰਸਿਟੀ ਆਫ ਕੈਂਬਰਿਜ ਜੱਜ ਬਿਜਨਿਸ ਸਕੂਲ ਦੀ 14 ਜੂਨ ਦੀ ਰਿਪੋਰਟ ਦਾ ਹਵਾਲਾ ਦੇਣ ਦੇ ਨਾਲ ਹੀ ਕੀਤੇ ਗਏ। ਮੀਟਿੰਗ ਵਿੱਚ ਦੱਸਿਆ ਗਿਆ ਕਿ ਰਿਪੋਰਟ ਅਨੁਸਾਰ ਸਾਰੇ ਜ਼ਿਲ੍ਹਿਆਂ ਵਿੱਚ ਨਵੇਂ ਕੇਸ ਹੇਠਾਂ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ, “14 ਜੂਨ 2021 ਤੱਕ ਰੋਜ਼ਾਨਾ ਵਿਕਾਸ ਦਰ ਦਾ ਅਨੁਮਾਨਿਤ ਰੁਝਾਨ ਮਨਫੀ 9.2 ਹੈ। ਰਿਪੋਰਟ ਅਨੁਸਾਰ ਇਕ ਹਫਤੇ ਅੰਦਰ ਨਵੇਂ ਕੇਸ ਅੱਧੇ ਹੋ ਜਾਣਗੇ, ਇਸ ਧਾਰਨਾ ਅਧੀਨ ਕਿ ਵਿਕਾਸ ਦਰ ਸਥਿਰ ਹੈ। 14 ਜੂਨ 2021 ਤੱਕ ਪੰਜਾਬ ਲਈ ਅਨੁਮਾਨਿਤ ਮੁੜ ਉਤਪਾਦਨ ਨੰਬਰ 0.69 ਹੈ ਜੋ ਕਿ ਇਕ ਤੋਂ ਵੀ ਹੇਠਾਂ ਮਹੱਤਵਪੂਰਨ ਗੱਲ ਹੈ। ਨਵੇਂ ਰਿਪੋਰਟ ਕੀਤੇ ਕੇਵਿਡ 19 ਕੇਸ 28 ਜੂਨ 2021 ਤੱਕ ਘੱਟ ਕੇ 210 ਪ੍ਰਤੀ ਦਿਨ ‘ਤੇ ਆਉਣ ਦੀ ਸੰਭਾਵਨਾ ਹੈ।

Related posts

ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਪਰਿਵਾਰ ਦੇ 3 ਜੀਆਂ ਦੀ ਸੜਕ ਦੁਰਘਟਨਾ ‘ਚ ਮੌਤ

Sanjhi Khabar

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ

Sanjhi Khabar

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਕਾਂਗਰਸੀ ਵਿਕਾਸ ਦੇ ਪਹੀਏ ਨੂੰ ਜਾਰੀ ਰੱਖਣ ਦਾ ਸੱਦਾ

Sanjhi Khabar

Leave a Comment