14.3 C
Los Angeles
April 29, 2024
Sanjhi Khabar
Chandigarh Crime News New Delhi

ਖਾਲਿਸਤਾਨੀ-ਗੈਂਗਸਟਰਾਂ ਦੇ ਗਠਜੋੜ ‘ਤੇ NIA ਦ ਵੱਡਾ ਐਕਸ਼ਨ

Agency

ਨਵੀਂ ਦਿੱਲੀ: ਭਾਰਤੀ ਜਾਂਚ ਏਜੰਸੀਆਂ ਵੱਲੋਂ ਖਾਲਿਸਤਾਨੀ ਸੰਗਠਨਾਂ ਅਤੇ ਉਨ੍ਹਾਂ ਨਾਲ ਜੁੜੇ ਅੱਤਵਾਦੀਆਂ ‘ਤੇ ਸ਼ਿਕੰਜਾ ਕੱਸਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਾਂਚ ਏਜੰਸੀਆਂ ਵੱਲੋਂ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। NIA ਦੇ ਸੂਤਰਾਂ ਮੁਤਾਬਕ ਰਾਜਸਥਾਨ, ਉੱਤਰ ਪ੍ਰਦੇਸ਼, ਪੰਜਾਬ ਅਤੇ ਦਿੱਲੀ ‘ਚ ਕਰੀਬ 50 ਥਾਵਾਂ ‘ਤੇ ਇਹ ਛਾਪੇਮਾਰੀ ਚੱਲ ਰਹੀ ਹੈ।

ਸੂਤਰਾਂ ਅਨੁਸਾਰ ਖਾਲਿਸਤਾਨੀ ਕੱਟੜਪੰਥੀਆਂ ਨਾਲ ਜੁੜੇ ਗੈਂਗਸਟਰਾਂ ਦੇ ਹਵਾਲਾ ਸੰਚਾਲਕਾਂ ਅਤੇ ਲੌਜਿਸਟਿਕ ਕੋਆਰਡੀਨੇਟਰਾਂ ਨੂੰ ਫੜਨ ਲਈ ਪੰਜਾਬ ਦੇ 30 ਟਿਕਾਣਿਆਂ, ਰਾਜਸਥਾਨ ਵਿੱਚ 13, ਹਰਿਆਣਾ ਵਿੱਚ 4, ਉੱਤਰਾਖੰਡ ਵਿੱਚ 2 ਅਤੇ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ।

ਹਾਲ ਹੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਆਪਣੀ ਪਾਰਲੀਮੈਂਟ ਵਿੱਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਉੱਤੇ ਦੋਸ਼ ਲਾਏ ਜਾਣ ਤੋਂ ਬਾਅਦ ਖਾਲਿਸਤਾਨ ਦਾ ਮੁੱਦਾ ਗਰਮਾ ਗਿਆ ਹੈ। ਦੱਸ ਦਈਏ ਕਿ ਕੈਨੇਡਾ ‘ਚ ਸਰਗਰਮ ਖਾਲਿਸਤਾਨ ਸਮਰਥਕਾਂ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਏਜੰਸੀਆਂ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ‘ਚ ਰੁੱਝੀਆਂ ਹੋਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਫੰਡਿੰਗ ਸਰੋਤਾਂ ‘ਤੇ ਵੀ ਰੋਕ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਲਈ ਫਾਈਨਾਂਸ਼ੀਅਲ ਇੰਟੈਲੀਜੈਂਸ ਯੂਨਿਟ, ਆਈਬੀ ਸਮੇਤ ਕਈ ਏਜੰਸੀਆਂ ਸਰਗਰਮ ਹੋ ਗਈਆਂ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਖ਼ਾਲਿਸਤਾਨੀ ਗੈਂਗਸਟਰਾਂ ਦਾ ਗਠਜੋੜ ਭਾਰਤ ਲਈ ਖ਼ਤਰਨਾਕ ਬਣ ਰਿਹਾ ਹੈ।

ਭਾਰਤ ਸਰਕਾਰ ਨੇ ਕੈਨੇਡਾ ਨੂੰ ਕਈ ਵਾਰ ਦਿੱਤੇ ਸਬੂਤ

ਦੱਸ ਦਈਏ ਕਿ ਖਾਲਿਸਤਾਨੀ ਕੱਟੜਪੰਥੀ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਿਆਸੀ ਹਮਾਇਤ ਦੀ ਆੜ ‘ਚ ਪਿਛਲੇ 50 ਸਾਲਾਂ ਤੋਂ ਕੈਨੇਡਾ ਦੀ ਧਰਤੀ ‘ਤੇ ਆਪਣੀਆਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਪਰ ਫਿਰ ਵੀ ਕੈਨੇਡੀਅਨ ਸਰਕਾਰ ਚੁੱਪ ਹੈ। ਹਾਲ ਹੀ ਵਿੱਚ ਇੱਕ ਰਿਪੋਰਟ ਸਾਹਮਣੇ ਆਈ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਭਾਰਤ ਸਰਕਾਰ ਨੇ ਕੈਨੇਡਾ ਨੂੰ ਕਈ ਵਾਰ ਖਾਲਿਸਤਾਨੀਆਂ ਖਿਲਾਫ ਸਬੂਤ ਦਿੱਤੇ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਅੱਤਵਾਦੀਆਂ ਦਾ ਟਿਕਾਣਾ ਦੱਸਣ ਤੋਂ ਬਾਅਦ ਵੀ ਕੈਨੇਡਾ ਸਰਕਾਰ ਨੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ।

Related posts

ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਲ ਹੋਣਗੇ ਮੁੱਖ ਮੰਤਰੀ ,ਅਖੀਰ ਮੰਨ ਹੀ ਗਏ ਕੈਪਟਨ

Sanjhi Khabar

ਰਾਹੁਲ ਦੀ ਅਗਵਾਈ ‘ਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਕੀਤਾ ਪ੍ਰਦਰਸ਼ਨ

Sanjhi Khabar

ਅੰਨਦਾਤਾ ਤੇ ਦੇਸ਼ ਦੇ ਰਾਜੇ ਦਾ ਵਿਵਾਦ ਖਤਮ ਕਰਨ ਲਈ ਪ੍ਰਭੂ ਰਾਸਤੇ ਦਿਖਾਵੇ

Sanjhi Khabar

Leave a Comment