Sanjhi Khabar
Chandigarh Crime News Gurdaspur

ਗੁਰਦਾਸਪੁਰ ‘ਚ ਚੱਲੀਆਂ ਗੋਲੀਆਂ, ਤਿੰਨ ਦੀ ਮੌਤ

Agency
ਗੁਰਦਾਸਪੁਰ, 4 ਅਪ੍ਰੈਲ । ਗੁਰਦਾਸਪੁਰ ਦੇ ਪਿੰਡ ਫੁੱਲੜਾਂ ‘ਚ ਸੋਮਵਾਰ ਨੂੰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਅਤੇ ਦੋਵਾਂ ਧਿਰਾਂ ਦੇ ਕਈ ਵਿਅਕਤੀ ਫੱਟੜ ਹੋਣ ਦੀ ਖਬਰ ਹੈ।

ਇਸ ਘਟਨਾ ‘ਚ ਕਾਂਗਰਸੀ ਸਰਪੰਚ ਦੇ ਪਤੀ ਸਮੇਤ ਦੋ ਦੀ ਮੌਤ ਹੋ ਗਈ ਅਤੇ ਤੀਸਰੇ ਦੀ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਹਰਚੋਵਾਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਵੀ ਮੌਤ ਹੋ ਗਈ।ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਤੇ ਡੀ. ਐਸ. ਪੀ .ਕੁਲਵਿੰਦਰ ਸਿੰਘ ਵਿਰਕ ਘਟਨਾ ਸਥਾਨ ‘ਤੇ ਪਹੁੰਚੇ ਜਿਸ ਤੋਂ ਬਾਅਦ ਲਾਸ਼ਾਂ ਨੂੰ ਹਰਚੋਵਾਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਇਨ੍ਹਾਂ ਵਿਚੋਂ ਦੋ ਮ੍ਰਿਤਕਾਂ ਦੀ ਪਛਾਣ ਨਿਸ਼ਾਨ ਸਿੰਘ ਅਤੇ ਸੁਖਰਾਜ ਸਿੰਘ ਵਜੋਂ ਹੋਈ ਹੈ।

Related posts

8 ਤਰ੍ਹਾਂ ਦੇ ਹੁੰਦੇ ਹਨ ਸਿਰਦਰਦ ਜੋ ਉਡਾ ਦੇਣਗੇ ਤੁਹਾਡੀ ਨੀਂਦ

Sanjhi Khabar

ਨੈਸ਼ਨਲ ਗਰੀਨ ਕਰੋਪਸ ਪ੍ਰੋਗਰਾਮ ਚਲਾਉਣ ਲਈ 2200 ਸਰਕਾਰੀ ਸਕੂਲਾਂ ਦੀ ਚੋਣ

Sanjhi Khabar

ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ

Sanjhi Khabar

Leave a Comment