15.3 C
Los Angeles
May 3, 2024
Sanjhi Khabar
Amritsar Chandigarh Politics

ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਣਾਵਾਂਗੇ ‘ਵਰਲਡ ਆਇਕਨ ਸਿਟੀ’:ਕੇਜਰੀਵਾਲ

PS Mitha

ਚੰਡੀਗੜ, 16 ਫਰਵਰੀ । ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਰੋਜ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ।

ਕੇਜਰੀਵਾਲ ਨੇ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਗੁਰੂ ਦੀ ਨਗਰੀ ਅੰਮ੍ਰਿਤਸਰ ਦਾ ਨਵੇਂ ਸਿਰੇ ਤੋਂ ਵਿਕਾਸ ਕੀਤਾ ਜਾਵੇਗਾ ਅਤੇ ਇਸ ਨੂੰ ‘ਵਰਲਡ ਆਇਕਨ ਸਿਟੀ’ ਬਣਾਇਆ ਜਾਵੇਗਾ। ਬੁੱਧਵਾਰ ਨੂੰ ਮੋਹਾਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖ ਸ਼ਰਧਾਲੂਆਂ ਲਈ ਇਹ ਐਲਾਨ ਕੀਤਾ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਸਾਲਾਂ ਤੋਂ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਦੀ ਮੰਗ ਕਰ ਰਹੇ ਹਨ, ਪਰ ਇਹ ਮੰਗ ਅੱਜ ਤੱਕ ਪੂਰੀ ਨਹੀਂ ਹੋ ਪਾਈ। ਕੇਜਰੀਵਾਲ ਨੇ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਪੰਜਾਬ ਦੇ ਲੋਕਾਂ ਸਮੇਤ ਸ਼ਰਧਾਲੂਆਂ ਦੀ ਮੰਗ ਨੂੰ ਪੂਰਾ ਕਰੇਗੀ।

 

Related posts

ਮੋਗਾ ‘ਚ ਜ਼ਖਮੀ ਹੋਏ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Sanjhi Khabar

ਖੁਸ਼ਖਬਰੀ : ਵੈਕਸੀਨ ਲਗਵਾਉਣ ‘ਤੇ ਫਿਕਸਡ ਡਿਪਾਜ਼ਿਟ ਸਕੀਮ ‘ਚ ਮਿਲੇਗਾ ਵਾਧੂ ਵਿਆਜ, ਇਨ੍ਹਾਂ ਬੈਂਕਾਂ ਨੇ ਪੇਸ਼ ਕੀਤਾ ਆਫਰ

Sanjhi Khabar

ਲੋਕ ਸਭਾ ਚੋਣਾਂ-2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

Sanjhi Khabar

Leave a Comment