15.4 C
Los Angeles
May 18, 2024
Sanjhi Khabar
Chandigarh Politics

ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

PS Mitha
ਚੰਡੀਗੜ੍ਹ, 11 ਮਾਰਚ । ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਰਾਜਪਾਲ ਨੂੰ ਸਰਕਾਰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਰਾਜਪਾਲ ਨੇ ਚੁੰਨੀ ਦਾ ਅਸਤੀਫਾ ਸਵੀਕਾਰ ਕਰਦੇ ਹੋਏ ਉਨ੍ਹਾਂ ਦੀ ਪਾਰਟੀ ਦੇ ਭਗਵੰਤ ਮਾਨ ਦੀ ਨਵੀਂ ਸਰਕਾਰ ਦੇ ਗਠਨ ਲਈ ਸੱਦਾ ਦਿੱਤਾ ਹੈ। ਪੰਜਾਬ ਵਿੱਚ ਬੀਤੀ ਕੱਲ ਐਲਾਨ ਹੋਏ ਚੋਣ ਨਤੀਜਿਆਂ ਤੋਂ ਬਾਅਦ ਸੱਤਾ ਧਿਰ ਕਾਂਗਰਸ ਮਹਿਜ਼ 18 ਸੀਟਾਂ ਉੱਤੇ ਸਿਮਟ ਕੇ ਰਹਿ ਗਈ ਸੀ ਜਦਕਿ 117 ਵਿਧਾਇਕਾਂ ਵਾਲੀ ਪੰਜਾਬ ਵਿਧਾਨ ਸਭਾ ਵਿੱਚ ਪੂਰਨ ਬਹੁਮਤ ਲਈ 59 ਵਿਧਾਇਕਾਂ ਦੀ ਜ਼ਰੂਰਤ ਹੁੰਦੀ ਹੈ। ਆਮ ਆਦਮੀ ਪਾਰਟੀ ਨੂੰ 92 ਸੀਟਾਂ ਉੱਤੇ ਜਿੱਤ ਮਿਲੀ ਹੈ।

ਬਦਲੇ ਹੋਏ ਘਟਨਾਕ੍ਰਮ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਜਿਸ ਮੀਟਿੰਗ ਵਿਚ ਉਨ੍ਹਾਂ ਮੁੱਖ ਮੰਤਰੀ ਦਾ ਕਾਰਜਭਾਰ ਛੱਡ ਦਿੱਤਾ ਹੈ। ਇਸ ਤੋਂ ਬਾਅਦ ਚੁੰਨੀ ਰਾਜ ਭਵਨ ਪਹੁੰਚੇ ਅਤੇ ਜਿੱਥੇ ਉਨ੍ਹਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਸੌਂਪਿਆ।

ਰਾਜਪਾਲ ਨੇ ਚੰਨੀ ਦਾ ਅਸਤੀਫਾ ਸਵੀਕਾਰ ਕਰਦੇ ਹੋਏ ਪੰਜਾਬ ਵਿੱਚ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਭ ਤੋਂ ਵੱਡਾ ਵੱਡੀ ਪਾਰਟੀ ਹੋਣ ਦੇ ਨਾਤੇ ਆਮ ਵਾਲੀ ਪਾਰਟੀ ਨੂੰ ਨਵੀਂ ਸਰਕਾਰ ਦੇ ਲਈ ਸੱਦਾ ਦਿੱਤਾ ਗਿਆ ਹੈ ਅਤੇ ਭਗਵੰਤ ਮਾਨ ਹੁਣ ਰਾਜਪਾਲ ਨੂੰ 92 ਵਿਧਾਇਕਾਂ ਦੀ ਸੂਚੀ ਦੇ ਕੇ ਪੰਜਾਬ ਵਿੱਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਜਿਸ ਤੋਂ ਬਾਅਦ ਰਾਜਪਾਲ ਦੀ ਸਹਿਮਤੀ ਦੇ ਨਾਲ ਨਵੀਂ ਸਰਕਾਰ ਸਹੁੰ ਚੁੱਕੇਗੀ। ਮੰਨਿਆ ਜਾ ਰਿਹਾ ਹੈ ਕਿ 16 ਮਾਰਚ ਨੂੰ ਨਵੀਂ ਸਰਕਾਰ ਸਹੁੰ ਚੁੱਕ ਲਵੇਗੀ।

Related posts

ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਰਾਜਸਥਾਨ ਸਥਾਪਨਾ ਦਿਵਸ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

Sanjhi Khabar

LIC ਦਾ ਵੱਡਾ ਐਲਾਨ! ਹੁਣ ਦੇਸ਼ ਦੇ ਕਿਸੇ ਵੀ ਬ੍ਰਾਂਚ ‘ਚ ਜਮ੍ਹਾਂ ਕਰਵਾ ਸਕਦੇ ਹੋ ਮੈਚਿਓਰਿਟੀ ਡਾਕਊਮੈਂਟ

Sanjhi Khabar

ਮਹਾਜੋਤ ਦੇ ਮਹਾਝੂਠ ਦੀ ਹੋਵੇਗੀ ਮਹਾਹਾਰ : ਪ੍ਰਧਾਨ ਮੰਤਰੀ ਮੋਦੀ

Sanjhi Khabar

Leave a Comment