15.2 C
Los Angeles
May 2, 2024
Sanjhi Khabar
Bathinda Chandigarh Crime News

ਚਸ਼ਮਦੀਦ ਗਵਾਹ ਹੀ ਨਿਕਲਿਆ ਬਠਿੰਡਾ ਫੌਜੀ ਛਾਉਣੀ ਵਿਚ ਚਾਰ ਜਵਾਨਾਂ ਦਾ ਕਾਤਲ

PS Mitha
Bathinda : ਪੰਜਾਬ ਪੁਲਿਸ ਨੇ ਬਠਿੰਡਾ ਮਿਲਟਰੀ ਸਟੇਸ਼ਨ ਉਤੇ 4 ਜਵਾਨਾਂ ਦੀ ਹੱਤਿਆ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੇਸਾਈ ਮੋਹਨ ਨਾਂ ਦੇ ਗਨਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਪਹਿਲਾਂ ਇਸ ਕੇਸ ਦਾ ਚਸ਼ਮਦੀਦ ਗਵਾਹ ਸੀ। ਹਾਲਾਂਕਿ ਬਾਅਦ ‘ਚ ਪੁਲਿਸ ਦਾ ਸ਼ੱਕ ਉਸ ਉਤੇ ਡੂੰਘਾ ਹੋ ਗਿਆ ਅਤੇ ਆਖਰਕਾਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਦੇਸਾਈ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਐਸਐਸਪੀ ਬਠਿੰਡਾ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਘਟਨਾ ਦੇ ਚਸ਼ਮਦੀਦ ਗਵਾਹ ਨੂੰ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੇਰ ਰਾਤ ਤੱਕ ਸੀਆਈਏ ਵਿੱਚ ਬੰਦ ਦੇਸਾਈ ਮੋਹਨ ਤੋਂ ਬਠਿੰਡਾ ਪੁਲਿਸ ਨੇ ਪੁੱਛਗਿੱਛ ਕੀਤੀ। ਪੁਲਿਸ ਮੁਤਾਬਕ ਦੇਸਾਈ ਮੋਹਨ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਚਾਰ ਜਵਾਨ ਉਸ ਦਾ ਜਿਨਸੀ ਸ਼ੋਸ਼ਣ ਕਰਦੇ ਸਨ, ਜਿਸ ਤੋਂ ਤੰਗ ਆ ਕੇ ਉਸ ਨੇ ਚਾਰਾਂ ਦੀ ਹੱਤਿਆ ਕਰ ਦਿੱਤੀ।
ਦੱਸ ਦਈਏ ਕਿ ਬਠਿੰਡਾ ਦੇ ਮਿਲਟਰੀ ਸਟੇਸ਼ਨ ਉਤੇ ਬੁੱਧਵਾਰ ਤੜਕੇ ਚਾਰ ਫੌਜੀ ਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਦੇ ਸਮੇਂ ਇਹ ਸਾਰੇ ਜਵਾਨ ਸਟੇਸ਼ਨ ‘ਤੇ ਆਪਣੀ ਬੈਰਕ ‘ਚ ਸੌਂ ਰਹੇ ਸਨ। ਇਨ੍ਹਾਂ ਸਾਰਿਆਂ ਦੀ ਉਮਰ 24 ਤੋਂ 25 ਸਾਲ ਦਰਮਿਆਨ ਸੀ।

ਪੁਲਿਸ ਨੇ ਮੌਕੇ ਤੋਂ ਹਥਿਆਰ ਅਤੇ ਇੰਸਾਸ ਰਾਈਫਲ ਦੇ 19 ਖਾਲੀ ਖੋਲ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਇਸ ਘਟਨਾ ਦੇ ‘ਚਸ਼ਮਦੀਦ ਗਵਾਹ’ ਦੇਸਾਈ ਨੇ ਦੱਸਿਆ ਸੀ ਕਿ ਉਸ ਨੂੰ ਹਮਲਾਵਰ ਇੰਸਾਸ ਰਾਈਫਲ ਅਤੇ ਕੁਹਾੜੀ ਨਾਲ ਦਿਖਾਈ ਦਿੱਤੇ ਸਨ।

ਅਜਿਹੇ ‘ਚ ਬਠਿੰਡਾ ਛਾਉਣੀ ਥਾਣੇ ‘ਚ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਆਈਪੀਸੀ-302 (ਕਤਲ) ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਤੌਰ ‘ਤੇ ਪੁਲਿਸ ਨੇ ਇਹ ਘਟਨਾ ‘ਆਪਸੀ ਗੋਲੀਬਾਰੀ’ ਦੀ ਜਾਪਦੀ ਸੀ। ਹੁਣ ਪੁਲਿਸ ਵੱਲੋਂ ਇਹ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ।

Related posts

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੰਧੂਆਂ ਮਜ਼ਦੂਰਾਂ ਬਾਰੇ ਪੰਜਾਬ ਦੇ ਕਿਸਾਨਾਂ ਵਿਰੁੱਧ ਕੂੜ ਪ੍ਰਚਾਰ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੀ ਕਰੜੀ ਆਲੋਚਨਾ

Sanjhi Khabar

ਕਿਸਾਨਾਂ ਦੇ ਮੁੱਦੇ ‘ਤੇ ਰਾਹੁਲ ਗਾਂਧੀ ਨੇ ਕੇਂਦਰ’ ਤੇ ਸਾਧਿਆ ਨਿਸ਼ਾਨਾ

Sanjhi Khabar

ਸਰਕਾਰ ਵੱਲੋਂ ਫ਼ਸਲਾਂ ਦੀ ਤੁਰਤ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਦੇ ਹੁਕਮ

Sanjhi Khabar

Leave a Comment