19.7 C
Los Angeles
May 6, 2024
Sanjhi Khabar
Chandigarh New Delhi Politics

ਚੋਣ ਜਿੱਤੇ ਤਾਂ ਸਾਰਿਆਂ ਨੂੰ 300 ਯੂਨਿਟ ਬਿਜਲੀ ਮੁਫ਼ਤ, ਬਕਾਇਆ ਬਿਲ ਮੁਆਫ਼ ਤੇ 24 ਘੰਟੇ ਸਪਲਾਈ: ਕੇਜਰੀਵਾਲ

Parmeet Mitha
Chandigarh : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਹਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਘਰੇਲੂ ਬਿਜਲੀ ਦੇ ਬਕਾਇਆ ਬਿਲਾਂ ਨੂੰ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦਿੱਲੀ ਵਿਚ ਇਹ ਸਭ ਕਰਕੇ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬਾ ਸਭ ਤੋਂ ਵੱਧ ਬਿਜਲੀ ਪੈਦਾ ਕਰਦਾ ਹੈ, ਇਸ ਦੇ ਬਾਵਜੂਦ ਇਥੇ ਸਭ ਤੋਂ ਵੱਧ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਗਲਤ ਬਿਜਲੀ ਬਿੱਲ ਆਏ ਹਨ, ਸਾਰੇ ਮੁਆਫ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਭ ਕੇਜਰੀਵਾਲ ਦੀ ਗਰੰਟੀ ਹੈ, ਕੈਪਟਨ ਦਾ ਵਾਅਦਾ ਨਹੀਂ। ਦਿੱਲੀ ਦੇ ਲੋਕਾਂ ਨਾਲ ਅਜਿਹਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਸਿਰੇ ਚਾੜ੍ਹਿਆ ਗਿਆ ਹੈ।

Related posts

ਜਗਦੀਪ ਧਨਖੜ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਉਪ ਰਾਸ਼ਟਰਪਤੀ ਹੋਣਗੇ: ਪ੍ਰਧਾਨ ਮੰਤਰੀ

Sanjhi Khabar

ਬਸਪਾ ਨੇ ਜਾਰੀ ਕੀਤੀ 16 ਉਮੀਦਵਾਰਾਂ ਦੀ ਸੂਚੀ

Sanjhi Khabar

ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

Sanjhi Khabar

Leave a Comment