14.9 C
Los Angeles
April 29, 2024
Sanjhi Khabar
Chandigarh New Delhi Politics

ਜਗਦੀਪ ਧਨਖੜ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਉਪ ਰਾਸ਼ਟਰਪਤੀ ਹੋਣਗੇ: ਪ੍ਰਧਾਨ ਮੰਤਰੀ

PS Mitha
ਨਵੀਂ ਦਿੱਲੀ, 18 ਜੁਲਾਈ । ਸੋਮਵਾਰ ਨੂੰ ਜਗਦੀਪ ਧਨਖੜ ਦੇ ਨਾਮਜਦਗੀ ਪੱਤਰ ਦਾਖਲ ਕਰਨ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਉਹ ਇਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਉਪ ਰਾਸ਼ਟਰਪਤੀ ਹੋਣਗੇ।

ਧਨਖੜ ਦੀ ਨਾਮਜਦਗੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੰਤਰੀ, ਸੰਸਦ ਮੈਂਬਰ ਅਤੇ ਵੱਖ-ਵੱਖ ਪਾਰਟੀਆਂ ਦੇ ਨੇਤਾ ਆਪਣੇ ਨਾਮਜਦਗੀ ਪੱਤਰ ਦਾਖਲ ਕਰਨ ਲਈ ਸ਼੍ਰੀ ਜਗਦੀਪ ਧਨਖੜ ਜੀ ਦੇ ਨਾਲ ਸਨ। ਮੈਨੂੰ ਯਕੀਨ ਹੈ ਕਿ ਉਹ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਉਪ ਰਾਸ਼ਟਰਪਤੀ ਹੋਣਗੇ।

ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨਡੀਏ) ਦੇ ਉਮੀਦਵਾਰ ਜਗਦੀਪ ਧਨਖੜ ਨੇ ਸੋਮਵਾਰ ਨੂੰ ਉਪ ਰਾਸ਼ਟਰਪਤੀ ਚੋਣ ਲਈ ਨਾਮਜਦਗੀ ਦਾਖਲ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸੜਕੀ ਆਵਾਜਾਈ ਅਤੇ ਰਾਸ਼ਟਰੀ ਰਾਜਮਾਰਗ ਮੰਤਰੀ ਨਿਤਿਨ ਗਡਕਰੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਅਪਨਾ ਦਲ ਦੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਅਨੁਪ੍ਰਿਆ ਪਟੇਲ ਅਤੇ ਸਹਿਯੋਗੀ ਪਾਰਟੀਆਂ ਦੇ ਆਗੂ ਮੌਜੂਦ ਸਨ।

ਸ਼ਨੀਵਾਰ ਨੂੰ, ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੇ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ। ਇਸ ਤੋਂ ਬਾਅਦ ਧਨਖੜ ਨੇ ਅੱਜ ਆਪਣਾ ਨਾਮਜਦਗੀ ਪੱਤਰ ਦਾਖਲ ਕੀਤਾ।

ਉਪ-ਰਾਸ਼ਟਰਪਤੀ ਦੀ ਚੋਣ ਲਈ 6 ਅਗਸਤ ਨੂੰ ਵੋਟਿੰਗ ਹੋਣੀ ਹੈ। ਨਾਮਜਦਗੀ ਦੀ ਆਖਰੀ ਮਿਤੀ 19 ਜੁਲਾਈ ਹੈ। ਵਿਰੋਧੀ ਧਿਰ ਨੇ ਧਨਖੜ ਦੇ ਖਿਲਾਫ ਕਾਂਗਰਸ ਦੀ ਸੀਨੀਅਰ ਨੇਤਾ ਮਾਰਗਰੇਟ ਅਲਵਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਅਲਵਾ ਰਾਜਸਥਾਨ ਦੇ ਸਾਬਕਾ ਰਾਜਪਾਲ ਹਨ। ਇਸ ਦੇ ਨਾਲ ਹੀ ਧਨਖੜ ਰਾਜਸਥਾਨ ਦੇ ਰਹਿਣ ਵਾਲੇ ਹਨ।

ਰਾਜਸਥਾਨ ਦੇ ਝੁੰਝਨੂ ਜ਼ਿਲੇ ‘ਚ ਜਨਮੇ ਜਗਦੀਪ ਧਨਖੜ ਨੇ ਆਪਣੀ ਸਕੂਲੀ ਪੜ੍ਹਾਈ ਚਿਤੌੜਗੜ੍ਹ ਸੈਨਿਕ ਸਕੂਲ ਤੋਂ ਪੂਰੀ ਕੀਤੀ। ਭੌਤਿਕ ਵਿਗਿਆਨ ਵਿੱਚ ਆਪਣੀ ਬੈਚਲਰ ਡਿਗਰੀ ਪੂਰੀ ਕਰਨ ਤੋਂ ਬਾਅਦ, ਉਨ੍ਹਾਂ ਨੇ ਰਾਜਸਥਾਨ ਤੋਂ ਹੀ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ। ਉਨ੍ਹਾਂਨੇ ਰਾਜਸਥਾਨ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਪ੍ਰੈਕਟਿਸ ਕੀਤੀ। ਉਹ ਸਾਲ 1989 ਵਿੱਚ ਪਹਿਲੀ ਵਾਰ ਲੋਕ ਸਭਾ ਮੈਂਬਰ ਬਣੇ ਸਨ। ਉਹ ਝੁੰਝਨੂ ਤੋਂ ਹੀ ਲੋਕ ਸਭਾ ਲਈ ਚੁਣੇ ਗਏ ਸਨ। 1990 ਵਿੱਚ ਉਹ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਬਣੇ। ਸਾਲ 1993 ਵਿੱਚ ਅਜਮੇਰ ਜ਼ਿਲ੍ਹੇ ਦੀ ਕਿਸ਼ਨਗੜ੍ਹ ਵਿਧਾਨ ਸਭਾ ਤੋਂ ਰਾਜਸਥਾਨ ਵਿਧਾਨ ਸਭਾ ਲਈ ਚੁਣੇ ਗਏ। ਸਾਲ 2019 ਵਿੱਚ ਉਨ੍ਹਾਂ ਨੂੰ ਪੱਛਮੀ ਬੰਗਾਲ ਦਾ ਰਾਜਪਾਲ ਬਣਾਇਆ ਗਿਆ ਸੀ।

Related posts

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਹੋਏ ਭਰਤੀ

Sanjhi Khabar

ਰਣਜੀਤ ਸਾਗਰ ਡੈਮ ਵਿੱਚ ਆਰਮੀ ਦਾ ਹੈਲੀਕਾਪਟਰ ਹੋਇਆ ਕ੍ਰੈਸ਼

Sanjhi Khabar

ਨਸ਼ਾ ਆਪਣੇ ਨਾਲ ਹਨੇਰਾ ਅਤੇ ਤਬਾਹੀ ਲੈ ਕੇ ਆਉਂਦਾ ਹੈ : ਪ੍ਰਧਾਨ ਮੰਤਰੀ ਮੋਦੀ

Sanjhi Khabar

Leave a Comment