15.1 C
Los Angeles
May 15, 2024
Sanjhi Khabar
Chandigarh Politics

ਜਦੋਂ ਕੇਜਰੀਵਾਲ ਕੋਰੋਨਾ ਕਾਲ ਵਿਚ ਆਕਸੀਜਨ ਲਈ ਲੜ ਰਹੇ ਸਨ ਤਾਂ ਕੈਪਟਨ ਆਪਣੇ ਫਾਰਮ ਹਾਊਸ ਵਿੱਚ ਆਰਾਮ ਫਰਮਾ ਰਹੇ ਸਨ-ਆਪ

Parmeet Mitha
ਚੰਡੀਗੜ੍ਹ, 26 ਜੂਨ : ਕਾਂਗਰਸ ਅਤੇ ਭਾਜਪਾ ਦੁਆਰਾ ਆਕਸੀਜਨ ਦੇ ਮਸਲੇ ਉਤੇ ਅਰਵਿੰਦ ਕੇਜਰੀਵਾਲ ਖਲਿਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਉੱਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਕ ਏਜੰਡੇ ਦੇ ਤਹਿਤ ਕਾਂਗਰਸ ਤੇ ਭਾਜਪਾ ਮਿਲ ਕੇ ਕੇਜਰੀਵਾਲ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਾਹਾਵਾਰੀ ਦੇ ਦੌਰਾਨ ਜਦੋਂ ਪੂਰਾ ਦੇਸ਼ ਇਸ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਸੀ ਤਾਂ ਦਿੱਲੀ ਦੇ ਹਰਮਨ ਪਿਆਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਮ ਲੋਕਾਂ ਦੀ ਜਾਨ ਬਚਾਉਣ ਲਈ ਜੱਦੋ ਜਹਿਦ ਕਰ ਰਹੇ ਸਨ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਜਿਨ੍ਹਾਂ ਦਾ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਉਹ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ ਆਨੰਦ ਮਾਣ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਬੋਲਣ ਲਈ ਹੋਰ ਕੁਝ ਨਹੀਂ ਹੈ ਇਸ ਲਈ ਅਜਿਹੀਆਂ ਘਟੀਆ ਦਰਜੇ ਦੀਆਂ ਟਿੱਪਣੀਆਂ ਕਰਕੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ।
ਸਿਸੋਦੀਆ ਨੇ ਕਿਹਾ ਜਿਸ ਫਰਜੀ ਰਿਪੋਰਟ ਨੂੰ ਆਧਾਰ ਬਣਾ ਕੇ ਭਾਜਪਾ ਤੇ ਕਾਂਗਰਸ ਆਮ ਜਨਤਾ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ ਅਸਲ ਵਿੱਚ ਅਜਿਹੀ ਕੋਈ ਰਿਪੋਰਟ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਇਕ ਏਜੰਡੇ ਦੇ ਤਹਿਤ ਆਮ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉਣ ਦਾ ਯਤਨ ਕਰਨ ਵਾਲੀ ਕਾਂਗਰਸ ਅਤੇ ਭਾਜਪਾ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਲੋਕ ਹੁਣ ਉਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਉਨ੍ਹਾਂ ਦੇ ਝੂਠ ਦੇ ਜਾਲ ਵਿਚ ਨਹੀ ਫਸਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਸਾਢੇ ਚਾਰ ਸਾਲ ਤੋਂ ਵੱਖ ਵੱਖ ਮਾਫੀਆ ਤੋਂ ਪੀੜਤ ਰਹੇ ਹਨ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਉਨ੍ਹਾਂ ਖਲਿਾਫ ਕਾਰਵਾਈ ਕਰਨ ਦਾ ਯਤਨ ਨਹੀਂ ਕੀਤਾ। ਆਪ ਆਗੂ ਨੇ ਕਿਹਾ ਕਿ ਕੋਰੋਨਾ ਵੈਕਸੀਨ ਤੋਂ ਲੈ ਕੇ ਫਤਿਹ ਕਿੱਟਾਂ ਤੱਕ ਦੇ ਘੁਟਾਲੇ ਕਰਨ ਵਾਲੇ ਕਾਂਗਰਸ ਕਿਸ ਮੂੰਹ ਨਾਲ ਅਰਵਿੰਦ ਕੇਜਰੀਵਾਲ ਉੱਤੇ ਇਲਜ਼ਾਮ ਲਗਾ ਰਹੀ ਹੈ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਕਸੀਜਨ ਦੀ ਸਾਰੀ ਜੰਿਮੇਵਾਰੀ ਮੋਦੀ ਦੀ ਕੇਂਦਰ ਸਰਕਾਰ ਕੋਲ ਸੀ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਕਾਂਗਰਸੀ ਮੋਦੀ ਖਿਲਾਫ ਇਕ ਵੀ ਸ਼ਬਦ ਨਹੀਂ ਬਦਲਣਗੇ ਕਿਉਂਕਿ ਉਨ੍ਹਾਂ ਦੇ ਹੱਕ ਚ ਕਾਂਗਰਸੀਆਂ ਦੀ ਕਮਾਨ ਹੈ। ਉਨ੍ਹਾਂ ਕਿਹਾ ਕਿ ਆਪਣੇ ਆਕਾ ਮੋਦੀ ਦੇ ਇਸ਼ਾਰਿਆਂ ਤੇ ਹੀ ਕਾਂਗਰਸੀ ਆਗੂ ਅਰਵਿੰਦ ਕੇਜਰੀਵਾਲ ਖਲਿਾਫ ਬੇਬੁਨਿਆਦ ਇਲਜਾਮ ਲਗਾ ਰਹੇ ਹਨ। ਆਪ ਆਗੂ ਨੇ ਕਿਹਾ ਕਿ ਦੂਸਰਿਆਂ ਉੱਤੇ ਇਲਜ਼ਾਮ ਲਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਕਰੋਨਾ ਕਾਲ ਦੌਰਾਨ ਹੋਏ ਭ੍ਰਿਸ਼ਟਾਚਾਰ ਦੀ ਰਿਪੋਰਟ ਜਨਤਕ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਜਾਣਨਾ ਚਾਹੁੰਦੀ ਹੈ ਕਿ ਉਨ੍ਹਾਂ ਦੇ ਹਿੱਸੇ ਦੀ ਆਈ ਕੋਰੋਨਾ ਵੈਕਸੀਨ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਕਿਉਂ ਵੇਚਿਆ ਗਿਆ ਅਤੇ ਉਨ੍ਹਾਂ ਦੇ ਟੈਕਸ ਦੇ ਪੈਸੇ ਨਾਲ ਖ਼ਰੀਦੀ ਹੋਈ ਫਤਿਹ ਕਿੱਟ ਵਿੱਚ ਭ੍ਰਿਸ਼ਟਾਚਾਰ ਲਈ ਕੌਣ ਜੰਿਮੇਵਾਰ ਹੈ।

Related posts

ਬਰਗਾੜੀ ਬੇਅਦਬੀ ‘ਚ ਡੇਰਾ ਸੱਚਾ ਸੌਦਾ ਮੁਖੀ ਮੁੱਖ ਦੋਸ਼ੀ ਨਾਮਜ਼ਦ

Sanjhi Khabar

ਪੰਜਾਬ ‘ਚ ਸਖਤ ਪਾਬੰਦੀਆਂ, ਸਕੂਲ-ਕਾਲਜ ਬੰਦ, ਰਾਤ ਨੂੰ ਲੱਗੇਗਾ ਕਰਫਿਊ, ਨਵੇਂ ਦਿਸ਼ਾ-ਨਿਰਦੇਸ਼ ਜਾਰੀ

Sanjhi Khabar

ਮੈਕਮਾ ਐਕਸਪੋ 2023 ਦਾ 9ਵਾਂ ਐਡੀਸ਼ਨ ਚੰਡੀਗੜ੍ਹ ਵਿੱਚ ਸ਼ੁਰੂ

Sanjhi Khabar

Leave a Comment