21.3 C
Los Angeles
May 13, 2024
Sanjhi Khabar
ਪੰਜਾਬ

ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਪਾਕਿਸਤਾਨੋਂ ਡਰੋਨ ਰਾਹੀਂ ਆ ਰਹੇ ਨੇ ਹਥਿਆਰ: ਕੈਪਟਨ

ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਪਾਕਿਸਤਾਨੋਂ ਡਰੋਨ ਰਾਹੀਂ ਆ ਰਹੇ ਨੇ ਹਥਿਆਰ: ਕੈਪਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਕਿਸਾਨ ਅੰਦੋਲਨ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ ਲਗਾਤਾਰ ਇਥੇ ਪਾਕਿਸਤਾਨ ਤੋਂ ਹਥਿਆਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਇਸ ਦੀ ਜਾਣਕਾਰੀ ਹੈ ਕਿ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਅਕਤੂਬਰ ਤੋਂ ਪੰਜਾਬ ਵਿਚ ਬਹੁਤ ਸਾਰੇ ਹਥਿਆਰ ਆ ਰਹੇ ਹਨ।

ਉਨ੍ਹਾਂ ਨੇ  ਇੰਟਰਵਿਊ ਵਿਚ ਕਿਹਾ ਹੈ ਕਿ ਪੰਜਾਬ ਵਿੱਚ ਸਲੀਪਰ ਸੈੱਲ ਕੋਲ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਰਨ ਲਈ ਅਜੇ ਨੌਜਵਾਨ ਨਹੀਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸੋਚਣਾ ਚਾਹੀਦਾ ਹੈ ਕਿ ਇਹ ਲੋਕ ਅੰਦੋਲਨ ਦੌਰਾਨ ਇਨ੍ਹਾਂ ਨਾਰਾਜ਼ ਨੌਜਵਾਨਾਂ ਦੀ ਵਰਤੋਂ ਕਰ ਸਕਦੇ ਹਨ, ਕਿਉਂਕਿ ਉਹ ਲੋਕ ਪੰਜਾਬ ਵਿਚ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਹਥਿਆਰ ਪਾਕਿਸਤਾਨ ਵਾਲੇ ਪਾਸਿਓਂ ਸੁਰੰਗਾਂ ਬਣਾ ਕੇ ਸਰਹੱਦ ਪਾਰੋਂ ਆਉਂਦੇ ਸਨ। ਹੁਣ ਉਹ ਡਰੋਨਾਂ ਰਾਹੀਂ ਸਰਹੱਦ ਦੇ ਅੰਦਰ ਹਥਿਆਰ ਭੇਜ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸੇ ਲਈ ਇਸ ਵਿਸ਼ੇ ਨੂੰ ਕੇਂਦਰੀ ਗ੍ਰਹਿ ਮੰਤਰੀ ਤੱਕ ਪਹੁੰਚਾਇਆ ਗਿਆ ਸੀ।
ਉਸ ਸਮੇਂ ਦੌਰਾਨ ਲੋਕਾਂ ਨੇ ਸੋਚਿਆ ਕਿ ਮੈਂ ਕਿਸਾਨਾਂ ਦੀ ਤਰਫੋਂ ਗ੍ਰਹਿ ਮੰਤਰੀ ਨੂੰ ਮਿਲਣ ਗਿਆ ਸੀ, ਪਰ ਅਜਿਹਾ ਨਹੀਂ ਸੀ, ਉਸ ਸਮੇਂ ਤਕਰੀਬਨ ਛੇ-ਸੱਤ ਡਰੋਨ ਬਰਾਮਦ ਹੋਏ। ਕੇਂਦਰ ਸਰਕਾਰ ਨੂੰ ਇਸ ਚਿੰਤਾ ਤੋਂ ਜਾਣੂ ਕਰਵਾਇਆ ਗਿਆ ਸੀ।

 

Related posts

ਪੈਨ ਅਤੇ ਆਧਾਰ ਲਿੰਕ ਕਰਨ ਦੀ ਤਰੀਕ ਤਿੰਨ ਮਹੀਨਿਆਂ ਤੱਕ ਵਧੀ, ਜਾਣੋ ਨਵੀਂ ਤਰੀਕ

Sanjhi Khabar

ਪੰਜਾਬ ਅਤੇ ਹਰਿਆਣਾ ਹਾਈਕੋਰਟ 28 ਮਾਰਚ ਤੋਂ ਸ਼ੁਰੂ ਹੋਵੇਗੀ ਫਿਜ਼ੀਕਲ ਸੁਣਵਾਈ

Sanjhi Khabar

ਹੋਲੀ ਨੂੰ ਲੈ ਕੇ ਚੰਡੀਗੜ੍ਹ ਪ੍ਰਸਾਸ਼ਨ ਨੇ ਲਿਆ ਵੱਡਾ ਫ਼ੈਸਲਾ

Sanjhi Khabar

Leave a Comment