14.8 C
Los Angeles
May 16, 2024
Sanjhi Khabar
New Delhi Politics ਰਾਸ਼ਟਰੀ ਅੰਤਰਰਾਸ਼ਟਰੀ

ਜੇਐਨਯੂ ਦੇਸ਼ਧ੍ਰੋਹ ਮਾਮਲਾ : ਕਨ੍ਹਈਆ ਕੁਮਾਰ ਅਤੇ ਉਮਰ ਖਾਲਿਦ ਦੀ ਅੱਜ ਅਦਾਲਤ ਵਿੱਚ ਪੇਸ਼ੀ

Agency

ਨਵੀਂ ਦਿੱਲੀ, 15 ਮਾਰਚ । ਜੇਐਨਯੂ ਵਿੱਚ  ਦੇਸ਼ ਵਿਰੋਧੀ ਨਾਅਰੇਬਾਜ਼ੀ ਕਰਨ ਦੇ ਦੋਸ਼ ਵਿੱਚ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਅਤੇ ਉਮਰ ਖਾਲਿਦ ਦੀ ਪਟਿਆਲਾ ਹਾਉਸ ਕੋਰਟ ਵਿੱਚ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਪੰਕਜ ਸ਼ਰਮਾ ਦੀ ਕੋਰਟ ਚ ਪੇਸ਼ੀ ਹੈ।

ਇਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ, 16 ਫਰਵਰੀ ਨੂੰ ਅਦਾਲਤ ਨੇ ਦਿੱਲੀ ਪੁਲਿਸ ਦੁਆਰਾ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ। ਇਸ ਕੇਸ ਵਿੱਚ, 27 ਫਰਵਰੀ 2020 ਨੂੰ, ਦਿੱਲੀ ਸਰਕਾਰ ਨੇ ਕਨ੍ਹਈਆ ਕੁਮਾਰ ਸਣੇ ਹੋਰ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਸੀ। ਅਦਾਲਤ ਨੇ ਦਿੱਲੀ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਚਾਰਜਸ਼ੀਟ ਦਾ ਨੋਟਿਸ ਲਿਆ ਸੀ।

1200 ਪੰਨਿਆਂ ਦੀ ਚਾਰਜਸ਼ੀਟ
ਦਿੱਲੀ ਪੁਲਿਸ ਨੇ 14 ਜਨਵਰੀ 2019 ਨੂੰ ਚਾਰਜਸ਼ੀਟ ਦਾਖਲ ਕੀਤੀ ਸੀ। ਲਗਭਗ 12 ਸੌ ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਜੇਐਨਯੂ ਸਟੂਡੈਂਟਸ ਯੂਨੀਅਨ ਦੇ ਸਾਬਕਾ ਪ੍ਰਧਾਨਾਂ ਕਨ੍ਹਈਆ ਕੁਮਾਰ, ਉਮਰ ਖਾਲਿਦ ਅਤੇ ਅਨਿਰਵਾਨ ਭੱਟਾਚਾਰੀਆ ਨੂੰ ਚਾਰਜ ਕੀਤਾ ਗਿਆ ਹੈ। ਚਾਰਜਸ਼ੀਟ ਵਿਚ ਸੱਤ ਹੋਰ ਕਸ਼ਮੀਰੀ ਵਿਦਿਆਰਥੀਆਂ ਦੇ ਨਾਮ ਵੀ ਸ਼ਾਮਲ ਹਨ। ਉਨ੍ਹਾਂ ‘ਤੇ ਦੇਸ਼ਧ੍ਰੋਹ, ਧੋਖਾਧੜੀ, ਇਲੈਕਟ੍ਰਾਨਿਕ ਧੋਖਾਧੜੀ, ਗੈਰਕਾਨੂੰਨੀ ਇੱਕਠ, ਦੰਗਿਆਂ ਅਤੇ ਅਪਰਾਧਿਕ ਸਾਜਿਸ਼ਾਂ ਦਾ ਦੋਸ਼ ਲਗਾਇਆ ਗਿਆ ਹੈ।

9 ਫਰਵਰੀ, 2016 ਨੂੰ, ਕਨ੍ਹਈਆ ਕੁਮਾਰ, ਉਮਰ ਖਾਲਿਦ ਅਤੇ ਅਨਿਰਵਾਨ ਭੱਟਾਚਾਰੀਆ ਨੂੰ ਜੇਐਨਯੂ ਕੈਂਪਸ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਦੇਸ਼ ਵਿਰੋਧੀ ਨਾਅਰੇਬਾਜ਼ੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।

Related posts

ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਅਕਾਲੀ ਦਲ ਨੇ ਬੁਲਾਈ ਮੀਟਿੰਗ

Sanjhi Khabar

ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ ਰੁਪਿਆ

Sanjhi Khabar

ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਆਗੂ ਗ੍ਰਿਫਤਾਰ

Sanjhi Khabar

Leave a Comment