21.8 C
Los Angeles
April 30, 2024
Sanjhi Khabar
New Delhi Politics

ਡਾ. ਧਰਮਬੀਰ ਗਾਂਧੀ ਨੇ ਫੜਿਆ ਕਾਂਗਰਸ ਦਾ ‘ਹੱਥ’, ਪਟਿਆਲਾ ਤੋਂ ਪ੍ਰਨੀਤ ਕੌਰ ਨਾਲ ਹੋਵੇਗਾ ਮੁਕਾਬਲਾ

PS Mitha

New Delhi : ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਡਾ. ਗਾਂਧੀ ਨੇ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾਇਆ ਸੀ। ਕਿਆਸਰਾਈਆਂ ਹਨ ਕਿ ਕਾਂਗਰਸ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾ ਸਕਦੀ ਹੈ ਕਿਉਂਕਿ ਪਰਨੀਤ ਕੌਰ ਨੇ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।

2016 ਵਿੱਚ ਆਪ ਤੋਂ ਧਰਮਵੀਰ ਗਾਂਧੀ ਨੇ ਬਣਾਈ ਸੀ ਦੂਰੀ

ਦਿਲ ਦੇ ਮਾਹਿਰ ਡਾਕਟਰ ਧਰਮਵੀਰ ਗਾਂਧੀ 2013 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। 2014 ‘ਚ ਪਟਿਆਲਾ ਤੋਂ ‘ਆਪ’ ਦੀ ਟਿਕਟ ‘ਤੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਧਰਮਵੀਰ ਗਾਂਧੀ ਦਾ ਪਾਰਟੀ ਤੋਂ ਮੋਹ ਭੰਗ ਹੋ ਗਿਆ ਅਤੇ ਪਾਰਟੀ ਤੋਂ ਦੂਰੀ ਬਣਾ ਲਈ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਪਰਨੀਤ ਕੌਰ ਨੂੰ ਧਰਮਵੀਰ ਗਾਂਧੀ ਨੇ ਬੁਰੀ ਤਰ੍ਹਾਂ ਮਾਤ ਦਿੱਤੀ ਸੀ। ਧਰਮਵੀਰ ਗਾਂਧੀ ਨੂੰ 3,65,671 ਅਤੇ ਪ੍ਰਨੀਤ ਕੌਰ ਨੂੰ 3,44,729 ਵੋਟਾਂ ਮਿਲੀਆਂ। ਉਹ 20,942 ਵੋਟਾਂ ਨਾਲ ਜਿੱਤੇ ਸਨ।

Related posts

ਇੱਕ ਦਿਨ ਦੀ ਤੇਜੀ ਤੋਂ ਬਾਅਦ ਕ੍ਰਿਪਟੋਕਰੰਸੀ ਬਾਜ਼ਾਰ ਵਿੱਚ ਉਛਾਲ, ਬਿਟਕੋਇਨ 19,479 ਡਾਲਰ ਤੱਕ ਡਿੱਗਿਆ

Sanjhi Khabar

ਆਮ ਆਦਮੀ ਪਾਰਟੀ ਦਾ ਪੰਜਾਬ ‘ਚ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਵਰਗਾ ਸਾਸ਼ਨ, ਅਸੀਂ ਲੋਕਾਂ ਦੇ ਸੇਵਾਦਾਰ ਬਣ ਕੇ ਕਰਾਂਗੇ ਕੰਮ: ਕੁੰਵਰ ਵਿਜੇ ਪ੍ਰਤਾਪ

Sanjhi Khabar

ਨਵਜੋਤ ਸਿੱਧੂ ਨੂੰ ਸੋਨੀਆਂ ਗਾਂਧੀ ਨੇ ਬਣਾਇਆ ਪੰਜਾਬ ਪ੍ਰਧਾਨ

Sanjhi Khabar

Leave a Comment