May 5, 2024
Sanjhi Khabar
Chandigarh Mohali Politics

ਡਾ. ਭੀਮ ਰਾਓ ਅੰਬੇਦਕਰ ਜੀ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਤੇ ਮਹਿਲਾਵਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ : ਬਲਬੀਰ ਸਿੰਘ ਸਿੱਧੂ

Gurwinder Singh Mohali
ਐਸ. ਏ.ਐਸ ਨਗਰ , 14 ਅਪ੍ਰੈਲ : ਡਾ. ਭੀਮ ਰਾਓ ਅੰਬੇਦਕਰ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਤੇ ਮਹਿਲਾਵਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਨੇ ਸੰਵਿਧਾਨ ਰਚ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਪੰਜਾਬ  ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਜੋ ਕਿ ਬਹੁਤ ਗਰੀਬ ਘਰ ਵਿੱਚ ਪੈਦਾ ਹੋਏ ਸਨ ਨੇ ਆਪਣੀ ਲਗਨ ਤੇ ਸਖਤ ਮਿਹਨਤ ਨਾਲ ਇੱਕ ਅਜਿਹੀ ਮਿਸਾਲ ਕਾਇਮ ਕੀਤੀ ਜੋ ਸਦੀਆਂ ਤੱਕ ਕਾਇਮ ਰਹੇਗੀ।
ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਗਰੀਬ ਲੋਕਾਂ ਦੇ ਸੱਚੇ ਹਮਦਰਦ ਹਨ, ਉਨ੍ਹਾਂ ਦੀ ਅਗਵਾਈ ‘ਚ ਸੂਬਾ ਸਰਕਾਰ ਨੇ 130 ਕਰੋੜ ਦੀ ਲਾਗਤ ਨਾਲ ਡਾ. ਅੰਬੇਦਕਰ ਜੀ ਦੀ ਯਾਦਗਾਰ ਬਣਾਉਣ ਦੇ ਨਾਲ-ਨਾਲ 100 ਕਰੋੜ ਦੀ ਲਾਗਤ ਨਾਲ ਇੱਕ ਯੂਨੀਵਰਸਿਟੀ ਵੀ ਬਣਾਈ ਜਾ ਰਹੀ ਹੈ ਜਿਸ ਦਾ ਨਾਮ ਵੀ ਡਾ. ਅੰਬੇਦਕਰ ਦੇ ਨਾਮ ’ਤੇ ਹੋਵੇਗਾ ਅਤੇ ਇਸ ਯੂਨੀਵਰਸਿਟੀ ਵਿੱਚ ਡਾ. ਅੰਬੇਦਕਰ ਬਾਰੇ ਰਿਸਰਚ ਕਰਵਾਈ ਜਾਵੇਗੀ।
ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿਥੇ ਪੈਨਸ਼ਨ ਦੀ ਰਾਸ਼ੀ ਨੂੰ 750/-ਰੁਪਏ ਤੋਂ ਵਧਾ ਕੇ 1500/- ਰੁਪਏ ਕੀਤਾ ਹੈ ਉਥੇ ਹੀ ਗਰੀਬਾਂ ਤੇ ਦਲਿੱਤਾਂ ਦੀਆਂ ਲੜਕੀਆਂ ਦੀ ਸ਼ਾਾਦੀ ਮੌਕੇ ਸ਼ਗਨ ਦੇ ਤੌਰ ’ਤੇ ਦਿੱਤੀ ਜਾਂਦੀ ਰਾਸ਼ੀ ਨੂੰ ਵਧਾ ਕੇ ਵੀ 51000/-ਰੁਪਏ ਕੀਤਾ ਹੈ।
ਇਸ ਤੋਂ ਇਲਾਵਾ ਗਰੀਬ ਨੌਜਵਾਨਾਂ ਦੇ 50-50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਵੀ ਮੁਆਫ ਕੀਤੇ ਹਨ, ਤਾਂ ਜੋ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ ( ਵਿਕਾਸ) ਰਜੀਵ ਕੁਮਾਰ ਗੁਪਤਾ, ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕਿਟ ਕਮੇਟੀ ਖਰੜ ਦੇ ਚੈਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਹਾਜ਼ਰ ਸਨ।

Related posts

ਬੀਜੇਪੀ ਨੇ ਲਾਈ ਸ਼੍ਰੋਮਣੀ ਅਕਾਲੀ ਦਲ ‘ਚ ਸੰਨ੍ਹ, ਕਈ ਲੀਡਰ ਕੀਤੇ ਸ਼ਾਮਲ

Sanjhi Khabar

ਐਮਬੀਆਈ (MBI)ਮੇਟਾਬੇਬੀ ਚਿੱਟਫੰਡ ਕੋਆਇਨ ਕੰਪਨੀ ਨੇ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਲੈਕੇ ਭੱਜਣ ਦੀ ਤਿਆਰੀ

Sanjhi Khabar

ਅਫਗਾਨਿਸਤਾਨ ‘ਚ ਤਾਲਿਬਾਨ ਜੰਗ ਕਵਰ ਕਰ ਰਹੇ ਭਾਰਤੀ ਪੱਤਰਕਾਰ ਦਾ ਕਤਲ, ਰਾਹੁਲ ਗਾਂਧੀ ਤੇ ਕੈਪਟਨ ਨੇ ਪ੍ਰਗਟਾਇਆ ਦੁੱਖ

Sanjhi Khabar

Leave a Comment