16.8 C
Los Angeles
April 20, 2024
Sanjhi Khabar
Chandigarh ਸਾਡੀ ਸਿਹਤ ਸਿੱਖਿਆ

ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਮਾਡਲ ਸੂਬਾ ਬਨਾਉਣ ਦਾ ਐਲਾਨ

Ravinder Kumar/Sukhwinder Bunty
ਚੰਡੀਗੜ੍ਹ, 30 ਸਤੰਬਰ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਨਾਉਣ ਦਾ ਐਲਾਨ ਕੀਤਾ ਹੈ।
ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵਿਭਾਗ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸੂਬੇ ਵਿੱਚ ਇੱਕ ਅਜਿਹਾ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ ਜੋ ਨਾ ਕੇਵਲ ਸਰਕਾਰੀ ਸਗੋਂ ਪ੍ਰਾਈਵੇਟ ਹਸਪਤਾਲਾਂ ਵਿੱਚੋਂ ਵੀ ਸਭ ਤੋਂ ਵਧੀਆ ਅਤੇ ਮਿਸਾਲੀ ਹੋਵੇਗਾ। ਕਿਸੇ ਵੀ ਸਮਾਜ ਲਈ ਦਵਾਈ ਅਤੇ ਪੜ੍ਹਾਈ ਨੂੰ ਮਹੱਤਵਪੂਰਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੰਮ ਨੂੰ ਅੱਗੇ ਵਧਾਉਣ ਦੀ ਹਰ ਕੋਸ਼ਿਸ਼ ਕਰਨਗੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਾਜਿਬ ਦਰਾਂ ’ਤੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਦੀਆਂ ਸਹੂਲਤਾਂ ਪ੍ਰਾਪਤ ਹੋ ਸਕਣ।
ਕਰੋਨਾ ਕਾਲ ਦੌਰਾਨ ਸੂਬੇ ਦੇ ਸਰਕਾਰੀ ਡਾਕਟਰਾਂ ਵੱਲੋਂ ਨਿਭਾਈ ਗਈ ਭੂਮਿਕਾ ਦੀ ਸਰਾਹਨਾ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਸਾਰੀ ਘਾਟਾਂ-ਕਮਜ਼ੋਰੀਆਂ ਦੂਰ ਕਰਨ ਵਾਸਤੇ ਸਭਨਾਂ ਨੂੰ ਸਮਰਪਣ, ਦਿਆਨਤਦਾਰੀ ਅਤੇ ਦਿ੍ਰੜਤਾ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਪੱਧਰ ਉੱਚਾ ਕਰਕੇ ਸਾਨੂੰ ਪ੍ਰਾਇਵੇਟ ਹਸਪਤਾਲਾਂ ਦੇ ਮੁਕਾਬਲੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਵਿਸ਼ਵਾਸ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਸਿਹਤ ਖੇਤਰ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਹਰ ਕੋਸ਼ਿਸ਼ ਕਰਨਗੇ।
ਇਸ ਤੋਂ ਪਹਿਲਾਂ ਡਾ. ਵੇਰਕਾ ਨੂੰ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਨੇ ਦੱਸਿਆ ਕਿ ਇਸ ਵੇਲੇ ਸੂਬੇ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਅਤੇ ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਨਾਂ ਦੀਆਂ ਸਰਕਾਰੀ ਖੇਤਰ ਦੀਆਂ ਦੋ ਯੂਨੀਵਰਸਿਟੀਆਂ ਚੱਲ ਰਹੀਆਂ ਹਨ ਅਤੇ ਤਿੰਨ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ, ਪਟਿਆਲਾ ਤੇ ਫਰੀਦਕੋਟ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵੀ ਹੈ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਕਪੂਰਥਲਾ ਬਣਾਏ ਜਾਣ ਦਾ ਪ੍ਰਸਤਾਵ ਹੈ।
ਡਾ. ਸ਼ਰਮਾ ਨੇ ਦੱਸਿਆ ਕਿ ਇਸ ਸਮੇਂ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਤੋਂ ਇਲਾਵਾ ਅਤੇ 4 ਹੋਰ ਵਿਭਾਗਾਂ ਵਿੱਚ ਵੀਆਰਡੀਐਲ ਟੈਸਟਿੰਗ ਲੈਬ ਹਨ। ਇਨ੍ਹਾਂ ਵਿੱਚ ਆਰਟੀਪੀਸੀਆਰ ਟੈਸਟ ਪ੍ਰਤੀ ਦਿਨ 35000 ਤੱਕ ਕੀਤੇ ਗਏ ਹਨ। ਹੁਣ ਤੱਕ 97 ਲੱਖ ਟੈਸਟ ਕੀਤੇ ਜਾ ਚੁੱਕੇ ਹਨ। ਕੋਵਿਡ ਮਰੀਜ਼ਾ ਲਈ ਸਰਕਾਰੀ ਮੈਡੀਕਲ ਕਾਲਜਾਂ ਵਿੱਚ 4 ਆਈਸੋਲੇਸਨ ਵਾਰਡ, 358 ਕੋਵਿਡ ਵੈਂਟੀਲੇਟਰ, 67 ਗੈਰ ਕੋਵਿਡ ਵੈਂਟੀਲੇਟਰ ਹਨ। ਅੱਜ ਤੱਕ ਤਕਰੀਬਨ 24500 ਮਰੀਜਾਂ ਦਾ ਇਲਾਜ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਡਾ. ਵੇਰਕਾ ਦਾ ਸਵਾਗਤ ਕੀਤਾ ਅਤੇ ਵਿਭਾਗ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਰਾਹੁਲ ਗੁਪਤਾ, ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਡਾ ਰਾਜ ਬਹਾਦੁਰ, ਵਾਈਸ ਚਾਂਸਲਰ ਗੁਰੂ ਰਵਿਦਾਸ ਯੂਨੀਵਰਸਿਟੀ ਡਾ ਬੀ ਕੇ ਸ਼ਰਮਾ, ਸੰਯੁਕਤ ਡਾਇਰੈਕਟਰ ਡਾ ਏ ਡੀ ਅਗਰਵਾਲ ਅਤੇ ਡਾ ਪੁਨੀਤ ਗਿਰਧਰ, ਚੇਅਰਮੈਨ ਮੈਡੀਕਲ, ਡੈਂਟਲ, ਨਰਸਿੰਗ, ਆਯੁਰਵੈਦਿਕ, ਹੋਮਿਓਪੈਥੀ ਕੌਂਸਲ, ਪਿ੍ਰੰਸੀਪਲ ਅਤੇ ਮੈਡੀਕਲ ਸੁਪਰਡੰਟ ਸਰਕਾਰੀ ਮੈਡੀਕਲ ਡੈਂਟਲ ਆਯੁਰਵੈਦਿਕ ਕਾਲਜ ਹਾਜ਼ਰ ਸਨ।

Related posts

ਨਸ਼ਾ ਤਸਕਰੀ ਮਾਮਲੇ ਵਿਚ ਵੱਡੀ ਕਾਰਵਾਈ, PPS ਰਾਜਜੀਤ ਸਿੰਘ ਨੌਕਰੀ ਤੋਂ ਬਰਖਾਸਤ

Sanjhi Khabar

ਪ੍ਰਧਾਨ ਮੰਤਰੀ ਨੇ ਕੁੱਲੂ ਸੜਕ ਹਾਦਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਐਲਾਨ

Sanjhi Khabar

ਕੇਂਦਰ ਸਰਕਾਰ ਵਲੋਂ ਪੀ.ਐਮ.ਜੀ.ਐਸ.ਵਾਈ. ਹੇਠ ਪੰਜਾਬ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ

Sanjhi Khabar

Leave a Comment