15.5 C
Los Angeles
May 1, 2024
Sanjhi Khabar
Chandigarh Politics

ਡਿਊਟੀ ‘ਤੇ ਸ਼ਹੀਦ ਹੋਣ ਵਾਲੇ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗੀ ਇਕ ਕਰੋੜ ਦੀ ਰਾਹਤ ਰਾਸ਼ੀ

PS Mitha
Chandigarh : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਤਾਜ਼ਾ ਫੈਸਲੇ ਮੁਤਾਬਕ ਡਿਊਟੀ ‘ਤੇ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਰਾਹਤ ਰਾਸ਼ੀ ਮਿਲੇਗੀ।
ਪੁਲਿਸ ਭਲਾਈ ਫੰਡ ਵੀ 10 ਕਰੋੜ ਤੋਂ ਵਧਾ ਕੇ 15 ਕਰੋੜ ਕਰ ​​ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਡਿਜੀਟਲ ਪਲੇਟਫਾਰਮ ਤੋਂ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ਉਤੇ ਹੱਲ ਕੀਤੇ ਜਾਣਗੇ। ਪੰਜਾਬ ਪੁਲਿਸ ਦੇ ਕੰਮ ਵਿੱਚ ਕੋਈ ਦਖਲ ਨਹੀਂ ਦਿੱਤਾ ਜਾਵੇਗਾ।
ਇਸ ਤਾਜ਼ਾ ਫੈਸਲੇ ਨਾਲ ਆਪ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪਠਾਨਕੋਟ ਵਿਚ ਤਿਰੰਗਾ ਯਾਤਰਾ ਦੌਰਾਨ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ।
ਪੰਜਾਬ ਪੁਲਿਸ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦੀ ਰਾਹਤ ਰਾਸ਼ੀ ਮਿਲੇਗੀ।

Related posts

ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ 16 ਜੂਨ ਨੂੰ SIT ਸਾਹਮਣੇ ਪੇਸ਼ ਹੋਵੇਗਾ ਪ੍ਰਕਾਸ਼ ਸਿੰਘ ਬਾਦਲ

Sanjhi Khabar

ਪੰਜਾਬ ਦੀਆਂ ਜੇਲ੍ਹਾਂ ‘ਚ ਸੁਰੱਖਿਆ ਪ੍ਰਬੰਧਾਂ ‘ਤੇ ਉਠੇ ਸਵਾਲ, 15 ਦਿਨਾਂ ‘ਚ ਬਰਾਮਦ ਹੋਏ 27 ਫੋਨ, 17 ਖਿਲਾਫ ਕੇਸ ਦਰਜ

Sanjhi Khabar

ਬੋਲਣ ਤੋਂ ਪਹਿਲਾਂ ਧਨਖੜ ਇਤਿਹਾਸ ਦੇਖ ਲੈਣ, ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ: ਰੰਧਾਵਾ

Sanjhi Khabar

Leave a Comment