14.8 C
Los Angeles
May 18, 2024
Sanjhi Khabar
Chandigarh Crime News

ਡੀਜੀਪੀ ਪੰਜਾਬ ਨੇ ਕੋਵਿਡ -19 ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਕੀਤੀ ਸ਼ਰਧਾਂਜਲੀ ਭੇਟ

Sukhwinder Bunty
ਚੰਡੀਗੜ੍ਹ, 9 ਮਈ-:ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸਤਿਕਾਰ ਅਤੇ ਸ਼ੁਕਰਾਨੇ ਵਜੋਂ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਦੇ ਨਾਗਰਿਕਾਂ ਦੀ ਰੱਖਿਆ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ।
ਅੱਜ ਇੱਥੇ ਫਿਲੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਪੀ.ਪੀ.ਏ.) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਪੰਜਾਬ ਪੁਲਿਸ ਦੇ ਕੋਵਿਡ-19 ਸ਼ਹੀਦਾਂ ਦੇ ਹਰੇਕ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ 3-3 ਲੱਖ ਰੁਪਏ ਦੇ ਚੈੱਕ ਸੌਂਪ ਕੇ ਸਨਮਾਨਿਤ ਵੀ ਕੀਤਾ।
ਇਹ ਸਮਾਗਮ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਮੈਨਕਾਈਂਡ ਫਾਰਮਾ ਦੇ ਸਹਿਯੋਗ ਨਾਲ ਮਹਾਂਮਾਰੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ। ਇਸ ਮੌਕੇ ਏਡੀਜੀਪੀ ਭਲਾਈ ਅਰਪਿਤ ਸ਼ੁਕਲਾ, ਏਡੀਜੀਪੀ ਸ਼ਿਕਾਇਤਾਂ ਐਮ.ਐਫ. ਫਾਰੂਕੀ, ਡਾਇਰੈਕਟਰ ਪੀ.ਪੀ.ਏ. ਫਿਲੌਰ ਏ.ਡੀ.ਜੀ.ਪੀ. ਅਨੀਤਾ ਪੁੰਜ, ਮੈਨਕਾਇਨਡ ਫਾਰਮਾ ਦੇ ਡਿਵੀਜ਼ਨਲ ਸੇਲਜ਼ ਮੈਨੇਜਰ ਸੁਸ਼ੀਲ ਕੁਮਾਰ ਬਾਨਾ ਅਤੇ ਅਨਿਲ ਖੰਡੂਰੀ ਹਾਜ਼ਰ ਸਨ।
ਡੀਜੀਪੀ ਵੀ.ਕੇ. ਭਾਵਰਾ ਨੇ ਉਨ੍ਹਾਂ ਦੀ ਕੁਰਬਾਨੀ ਨੂੰ ਅਦੁੱਤੀ ਅਤੇ ਨਾ ਭੁੱਲਣਯੋਗ ਕਰਾਰ ਦਿੰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਪੰਜਾਬ ਪੁਲਿਸ ਫੋਰਸ ਦੇ ਕਰੀਬ 94 ਜਵਾਨਾਂ ਦੀ ਜਾਨ ਗਈ ਸੀ, ਜਿਨ੍ਹਾਂ ਵਿੱਚ ਦੋ ਗਜ਼ਟਿਡ ਅਧਿਕਾਰੀ ਅਤੇ 18 ਹੋਮ ਗਾਰਡ ਹਨ।
ਉਨ੍ਹਾਂ ਕਿਹਾ ਕਿ ਭਾਵੇਂ ਪੈਸੇ ਨਾਲ ਇਸ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ, ਇਹ ਸਰਕਾਰ ਵੱਲੋਂ ਸ਼ਹੀਦਾਂ ਨੂੰ ਮਾਨਤਾ ਦੇਣ ਦੇ ਨਾਲ ਨਾਲ ਪੀੜਤ ਪਰਿਵਾਰਾਂ ਦੀ ਥੋੜ੍ਹੀ ਜਿਹੀ ਮਦਦ ਦੇਣ ਦਾ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਵੀ ਦਿੱਤਾ।
ਡੀਜੀਪੀ ਨੇ ਮੈਨਕਾਈਂਡ ਫਾਰਮਾ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਕੁਰਬਾਨੀ ਨੂੰ ਮਾਨਤਾ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਮੈਨਕਾਈਂਡ ਫਾਰਮਾ ਵੱਲੋਂ ਵਿੱਤੀ ਸਹਾਇਤਾ ਦੀ ਪੇਸ਼ਕਸ਼ ਉਨ੍ਹਾਂ ਦੀ ਪਹਿਲਕਦਮੀ ‘ਨਮਨ’ ਦੇ ਹਿੱਸੇ ਵਜੋਂ ਕੀਤੀ, ਜਿਸ ਦਾ ਮੰਤਵ ਕੋਵਿਡ-19 ਫਰੰਟਲਾਈਨ ਯੋਧਿਆਂ ਦੀ ਕੁਰਬਾਨੀ ਨੂੰ ਸਿਜਦਾ ਹੈ, ਜਿਨ੍ਹਾਂ ਨੇ ਡਿਊਟੀ ਤੋਂ ਪਰੇ ਜਾ ਕੇ ਦੂਜਿਆਂ ਦੀ ਮਦਦ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਪ੍ਰਮੁੱਖ ਭਾਰਤੀ ਫਾਰਮਾ ਕੰਪਨੀ ਮੈਨਕਾਈਂਡ ਵਰਤਮਾਨ ਵਿੱਚ 20000 ਕਰਮਚਾਰੀਆਂ ਦੇ ਨਾਲ 35 ਬਾਹਰਲੇ ਦੇਸ਼ਾਂ ਵਿੱਚ ਕੰਮ ਕਰ ਰਹੀ ਹੈ ਅਤੇ ਵਿਸ਼ਵ ਪੱਧਰ ‘ਤੇ ਵਾਜਬ ਕੀਮਤਾਂ ‘ਤੇ ਦਵਾਈਆਂ ਪ੍ਰਦਾਨ ਕਰਦੀ ਹੈ।
ਏ.ਡੀ.ਜੀ.ਪੀ. ਭਲਾਈ ਅਰਪਿਤ ਸ਼ੁਕਲਾ ਨੇ ਕੋਵਿਡ-19 ਕਰਕੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦਾ ਧੰਨਵਾਦ ਕੀਤਾ ਜੋ ਆਪਣਾ ਸਮਾਂ ਕੱਢ ਕੇ ਆਪਣੇ ਪਿਆਰਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਮਾਗਮ ਵਿੱਚ ਸ਼ਾਮਲ ਹੋਏ।
ਇਸ ਮੌਕੇ ਡੀ.ਆਈ.ਜੀ. ਜਲੰਧਰ ਰੇਂਜ ਐਸ. ਬੂਪਤੀ, ਕਮਾਂਡੈਂਟ-ਕਮ-ਡਿਪਟੀ ਡਾਇਰੈਕਟਰ ਪੀ.ਪੀ.ਏ. ਫਿਲੌਰ ਹਰਮਨਬੀਰ ਸਿੰਘ ਗਿੱਲ, ਏ.ਆਈ.ਜੀ. ਭਲਾਈ ਸੁਖਵੰਤ ਸਿੰਘ ਗਿੱਲ ਅਤੇ ਐਸ.ਐਸ.ਪੀ. ਜਲੰਧਰ ਦਿਹਾਤੀ ਸਵਪਨ ਸ਼ਰਮਾ ਵੀ ਹਾਜ਼ਰ ਸਨ।

Related posts

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਥਕ ਧਿਰਾਂ ਨੇ ਸੱਦੀ 6 ਫਰਵਰੀ ਨੂੰ ਇਕੱਤਰਤਾ

Sanjhi Khabar

ਕਾਂਗਰਸੀ ਵਿਧਾਇਕਾਂ ਦੇ ਪਰਿਵਾਰਾਂ ਦੀਆਂ ਕੁਰਬਾਨੀਆਂ ਸਦਕਾ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ-ਮੁੱਖ ਮੰਤਰੀ

Sanjhi Khabar

ਆਪ ‘ ਦੇ ਵਿਧਾਇਕ ਖੈਰਾ ਦੇ ਨਿਵਾਸ ‘ਤੇ ਈ.ਡੀ. ਦੀ ਛਾਪੇਮਾਰੀ , ਡਰੱਗ ਅਤੇ ਜਾਅਲੀ ਪਾਸਪੋਰਟ ਨਾਲ ਜੁੜਿਆ ਮਾਮਲਾ

Sanjhi Khabar

Leave a Comment