17.2 C
Los Angeles
April 28, 2024
Sanjhi Khabar
Chandigarh Crime News Haryana

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਹੋਇਆ ਕੋਰੋਨਾ, ਸਿਹਤ ਖਰਾਬ ਹੋਣ ਪਿੱਛੋਂ ਮੇਦਾਂਤਾ ਵਿਚ ਕਰਵਾਇਆ ਦਾਖਲ

Sandeep Singh

Rohtak : ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਵੀ ਕੋਰੋਨਾ ਦੇ ਲਪੇਟੇ ਵਿਚ ਆ ਗਿਆ ਹੈ। ਰਾਮ ਰਹੀਮ ਨੂੰ ਅੱਜ ਫਿਰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਕੀਤੇ ਕੋਰੋਨਾ ਟੈਸਟ ਵਿਚ ਉਸ ਦੀ ਰਿਪੋਰਟ ਪਾਜੀਟਿਵ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਢਿੱਡ ਵਿੱਚ ਦਰਦ ਹੋਣ ਕਾਰਨ ਮੇਦਾਂਤਾ ਹਸਪਤਾਲ ਲਿਜਾਇਆ ਗਿਆ। 3 ਦਿਨ ਪਹਿਲਾਂ ਵੀ ਡੇਰਾ ਮੁਖੀ ਨੂੰ ਢਿੱਡ ਵਿੱਚ ਦਰਦ ਕਾਰਨ ਪੀਜੀਆਈ ਰੋਹਤਕ ਲਿਆਂਦਾ ਗਿਆ ਸੀ ਅਤੇ ਜਾਂਚ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।

ਉਸ ਨੂੰ ਸੁਨਾਰੀਆ ਜੇਲ੍ਹ ਤੋਂ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਹੈ। ਰਾਮ ਰਹੀਮ ਨੇ ਪਿਛਲੇ ਦਿਨੀਂ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਪੀਜੀਆਈ ਦੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਹੀ ਮੇਦਾਂਤ ਲਿਆਂਦਾ ਗਿਆ ਹੈ।
ਦਰਅਸਲ, 3 ਜੂਨ ਨੂੰ ਖ਼ਬਰ ਆਈ ਕਿ ਹਰਿਆਣਾ ਦੇ ਰੋਹਤਕ ਜ਼ਿਲੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਸਿੰਘ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਸ ਨੂੰ ਪੀਜੀਆਈ ਰੋਹਤਕ ਵਿੱਚ ਦਾਖਲ ਕਰਵਾਇਆ ਗਿਆ। ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਰਾਮ ਰਹੀਮ ਨੂੰ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਸੀ।

ਰਾਮ ਰਹੀਮ ਨੂੰ ਵੀਰਵਾਰ ਸਵੇਰੇ ਕਰੀਬ ਸੱਤ ਵਜੇ ਸਖਤ ਸੁਰੱਖਿਆ ਦੇ ਵਿਚਕਾਰ ਜੇਲ੍ਹ ਤੋਂ ਪੀਜੀਆਈ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ 12 ਮਈ ਨੂੰ ਰਾਮ ਰਹੀਮ ਨੂੰ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ ਇਸ ਹਸਪਤਾਲ ਲਿਆਂਦਾ ਗਿਆ ਸੀ।

Related posts

ਭਾਰਤੀ ਖੇਤਰ ‘ਚ ਦੋ ਵਾਰ ਦਾਖਲ ਹੋਇਆ ਪਾਕਿਸਤਾਨੀ ਡ੍ਰੋਨ, ਬੀ. ਐਸ. ਐਫ. ਵਲੋਂ 82 ਰਾਊਂਡ ਫਾਇਰ

Sanjhi Khabar

ਲੁਟੇਰਿਆਂ ਤੋਂ ਬਰਾਮਦ 127 ਮੋਬਾਈਲ ਫੋਨ ਪੁਲਿਸ ਨੇ ਮਾਲਕਾਂ ਨੂੰ ਕੀਤੇ ਵਾਪਸ

Sanjhi Khabar

ਜੰਮੂ ਕਸ਼ਮੀਰ: ਆਪਣੇ ‘ਤੇ ਅੱਤਵਾਦੀ ਹਮਲਾ ਹੋਣ ਦਾ ਦਿਖਾਵਾ ਕਰਨ ਲਈ ਦੋ ਭਾਜਪਾ ਵਰਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Sanjhi Khabar

Leave a Comment