21.3 C
Los Angeles
May 2, 2024
Sanjhi Khabar
Chandigarh

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ

ਪੰਜਾਬ ਰਾਜ ਸਿਹਤ ਏਜੰਸੀ ਨੇ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਿਆਂਦਾ

ਡਰਾਅ ਰਾਹੀਂ 10 ਜੇਤੂਆਂ ਦੀ ਕੀਤੀ ਜਾਵੇਗੀ ਚੋਣ ; ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ ਅਤੇ ਤੀਜਾ ਇਨਾਮ 25 ਹਜ਼ਾਰ ਰੁਪਏ ਰੱਖਿਆ

PS Mitha

ਚੰਡੀਗੜ੍ਹ, 16 ਅਕਤੂਬਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ।

ਡਰਾਅ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।

ਸੀ.ਈ.ਓ. ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਉਤਸ਼ਾਹਿਤ ਕਰਦਿਆਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀ “ਆਯੁਸ਼ਮਾਨ ਐਪ” ਦੀ ਵਰਤੋਂ ਕਰਕੇ, “beneficiary.nha.gov.in” ਵੈਬਸਾਈਟ ‘ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਪਣੇ ਕਾਰਡ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ ਜਿਸ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ- 2011 ਦੇ ਤਹਿਤ ਕਵਰ ਪਰਿਵਾਰ ਸ਼ਾਮਲ ਹਨ।

Related posts

ਭਾਜਪਾ ਨੇ ਅਨਿਲ ਜੋਸ਼ੀ ਨੂੰ ਪਾਰਟੀ ‘ਚੋਂ ਕੱਢਿਆ

Sanjhi Khabar

ਪੰਜਾਬ ਕੈਬਨਿਟ ਵੱਲੋਂ ਮਾਲੇਰਕੋਟਲਾ ਨੂੰ 23 ਵਾਂ ਜ਼ਿਲ੍ਹਾ ਬਣਾਉਣ ਲਈ ਰਸਮੀ ਪ੍ਰਵਾਨਗੀ ਦਿੱਤੀ

Sanjhi Khabar

ਸ਼੍ਰੀ ਰਾਮ ਨਾਲ ਜਿਸਨੇ ਟਕਰਾਉਣ ਦੀ ਕੋਸ਼ਿਸ਼ ਕੀਤੀ, ਉਸਨੂੰ ਝੱਲਣਾ ਪਿਆ ਨੁਕਸਾਨ : ਯੋਗੀ

Sanjhi Khabar

Leave a Comment