17.4 C
Los Angeles
May 16, 2024
Sanjhi Khabar
Chandigarh New Delhi ਪੰਜਾਬ

ਦੇਸ਼ ‘ਚ 24 ਘੰਟਿਆਂ ‘ਚ 3205 ਨਵੇਂ ਕੋਰੋਨਾ ਮਰੀਜ

ਨਵੀਂ ਦਿੱਲੀ, 04 ਮਈ ਪਿਛਲੇ 24 ਘੰਟਿਆਂ ਦੌਰਾਨ, ਬੁੱਧਵਾਰ ਸਵੇਰੇ 8 ਵਜੇ ਤੱਕ ਦੇਸ਼ ਵਿੱਚ 3,205 ਨਵੇਂ ਕਰੋਨਾ ਸੰਕਰਮਿਤ ਮਰੀਜ ਮਿਲੇ ਹਨ। ਇਸ ਸਮੇਂ ਦੌਰਾਨ, ਕੋਰੋਨਾ ਮਹਾਂਮਾਰੀ ਨੂੰ ਹਰਾਉਣ ਵਾਲੇ ਲੋਕਾਂ ਦੀ ਗਿਣਤੀ 2,802 ਰਹੀ, ਜਦੋਂ ਕਿ 31 ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ।

ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਦੇਸ਼ ਵਿੱਚ ਹੁਣ ਤੱਕ ਕੁੱਲ 4 ਕਰੋੜ 25 ਲੱਖ 44 ਹਜ਼ਾਰ 689 ਕੋਰੋਨਾ ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਮੌਜੂਦਾ ਰਿਕਵਰੀ ਦਰ 98.74 ਫੀਸਦੀ ਹੈ। ਇਸ ਸਮੇਂ ਦੇਸ਼ ‘ਚ ਕੋਰੋਨਾ ਵਾਇਰਸ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 19 ਹਜ਼ਾਰ 509 ‘ਤੇ ਆ ਗਈ ਹੈ। ਰੋਜ਼ਾਨਾ ਇਨਫੈਕਸ਼ਨ ਦੀ ਦਰ ਵਧ ਕੇ 0.98 ਫੀਸਦੀ ਹੋ ਗਈ ਹੈ।

ਆਈਸੀਐਮਆਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 3.27 ਲੱਖ ਤੋਂ ਵੱਧ ਟੈਸਟ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ ਕੁੱਲ 83 ਕਰੋੜ 89 ਲੱਖ ਟੈਸਟ ਕੀਤੇ ਜਾ ਚੁੱਕੇ ਹਨ।

 

Related posts

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਖੇਤ ਕਾਮਿਆਂ ਤੋਂ ਇਲਾਵਾ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

Sanjhi Khabar

ਪ੍ਰਧਾਨਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਐਨਆਈਏ ਕਰ ਰਹੀ ਹੈ ਜਾਂਚ

Sanjhi Khabar

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ Co-Morbid ਵਿਅਕਤੀਆਂ ਲਈ 70% ਖੁਰਾਕਾਂ ਦੀ ਵਰਤੋਂ ਕਰਨ ਦੇ ਦਿੱਤੇ ਹੁਕਮ

Sanjhi Khabar

Leave a Comment