Sanjhi Khabar
Chandigarh Crime News Patiala

ਪਟਿਆਲਾ ‘ਚ ਕਬੱਡੀ ਕਲੱਬ ਦੇ ਪ੍ਰਧਾਨ ਦੀ ਗੋਲੀਆਂ ਮਾਰ ਕੇ ਹੱਤਿਆ

Sandeep Singh
ਪਟਿਆਲਾ, 6 ਅਪ੍ਰੈਲ ਪੰਜਾਬ ਦੇ ਪਟਿਆਲਾ ਜ਼ਿਲ੍ਹੇ ’ਚ ਕਬੱਡੀ ਟੂਰਨਾਮੈਂਟ ਕਲੱਬ ਦੇ ਪ੍ਰਧਾਨ ਦਾ ਦੇਰ ਰਾਤ ਗੋਲੀਆਂ ਮਾਰ ਕਤਲ ਕਰ ਦਿੱਤੇ ਜਾਣ ਦੀ ਦੁਖਦ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਪੰਜਾਬੀ ਯੂਨੀਵਰਸਿਟੀ ਦੇ ਪਿੱਛੇ ਪੈਟਰੋਲ ਪੰਪ ਨੇੜੇ ਵਾਪਰੀ ਹੈ। ਪੁਲਿਸ ਇਸ ਮਾਮਲੇ ਨੂੰ ਨਿੱਜੀ ਰੰਜਿਸ਼ ਦੀ ਘਟਨਾ ਮੰਨ ਰਹੀ ਹੈ।

ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਪਿੰਡ ਕਲਾ ਵਜੋਂ ਹੋਈ ਹੈ। ਉਹ ਹਰ ਸਾਲ ਪਿੰਡ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਂਦਾ ਸੀ ਅਤੇ ਕਬੱਡੀ ਟੂਰਨਾਮੈਂਟ ਕਲੱਬ ਦਾ ਪ੍ਰਧਾਨ ਸੀ। ਧਰਮਿੰਦਰ ਯੂਨੀਵਰਸਿਟੀ ਨੇੜੇ ਇੱਕ ਢਾਬੇ ਤੇ ਮੌਜੂਦ ਸੀ। ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਤਾਬੜ-ਤੋੜ ਗੋਲੀਆਂ ਚਲਾਈਆਂ। ਧਰਮਿੰਦਰ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸਦੇ ਨਾਲ ਹੀ ਕਤਲ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਟਿਆਲਾ ਦੇ ਐਸ ਪੀ ਸਿਟੀ ਹਰਪਾਲ ਸਿੰਘ ਅਨੁਸਾਰ ਹਾਲੇ ਤੱਕ ਗੈਂਗਵਾਰ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ। ਇਹ ਮਾਮਲਾ ਨਿੱਜੀ ਰੰਜਿਸ਼ ਦਾ ਜਾਪਦਾ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਪੰਜਾਬ ਅੰਦਰ ਮੱਲੀਆਂ ਪਿੰਡ ਦੇ ਕਬੱਡੀ ਕੱਪ ’ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਪੰਜਾਬ ਪੁਲਿਸ ਵਲੋਂ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਕਾਬੂ ਵੀ ਕਰ ਲਿਆ ਗਿਆ ਹੈ। ਇਸਤੋਂ ਇਲਾਵਾ ਲੰਘੇ ਕੁੱਝ ਦਿਨਾਂ ’ਚ ਪੰਜਾਬ ਦੇ ਵੱਖ ਵੱਖ ਕਬੱਡੀ ਕੱਪਾਂ ’ਤੇ ਕਬੱਡੀ ਖਿਡਾਰੀਆਂ ’ਤੇ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਖੇਡ ਪ੍ਰੇਮੀਆਂ ਵਿਚ ਆਪ ਸਰਕਾਰ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਆਪ ਸਰਕਾਰ ਨੇ ਚੋਣਾਂ ਦੌਰਾਨ ਪੰਜਾਬ ਵਿਚੋਂ ਗੈਂਗਸਟਰਾਂ ਨੂੰ ਖਤਮ ਕਰਨ ਦੇ ਦਾਅਵੇ ਕੀਤੇ ਸਨ।

Related posts

ਚੋਣ ਜਾਬਤੇ ਮਗਰੋਂ ਪੰਜਾਬ ‘ਚ ਸਖਤੀ, 23.8 ਕਰੋੜ ਦੀਆਂ ਵਸਤਾਂ ਤੇ ਨਗਦੀ ਜ਼ਬਤ

Sanjhi Khabar

ਐਨ.ਆਈ.ਏ ਨੇ ਕੀਤੀ ਗੈਂਗਸਟਰ ਗਗਨ ਜੱਜ ਦੇ ਘਰ ਛਾਪੇਮਾਰੀ

Sanjhi Khabar

ਜੀਰਕਪੁਰ ਵਾਸੀਆਂ ਨੂੰ ਕੇਜਰੀਵਾਲ ਦੀ ਹਰ ਗਰੰਟੀ ਤੇ ਪੂਰਾ ਭਰੋਸਾ: ਕੁਲਜੀਤ ਸਿੰਘ ਰੰਧਾਵਾ

Sanjhi Khabar

Leave a Comment